07-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-02-2026

ਦੇਸ਼ ਭਗਤ ਗਲੋਬਲ ਸਕੂਲ ਵਿਖੇ ਸੀ. ਬੀ. ਐੱਸ. ਈ. ਅਧਿਆਪਕ ਟ੍ਰੇਨਿੰਗ ਪ੍ਰੋਗਰਾਮ

Ad Position 21
No active advertisement
ਅਜੀਤ ਡੈਸਕ 04-02-2026
ਸ੍ਰੀ ਮੁਕਤਸਰ ਸਾਹਿਬ, 3 ਫ਼ਰਵਰੀ (ਹਰਮਹਿੰਦਰ ਪਾਲ)-ਦੇਸ਼ ਭਗਤ ਗਲੋਬਲ ਸਕੂਲ ਸ੍ਰੀ ਮੁਕਤਸਰ ਸਾਹਿਬ ਵਲੋਂ ਦੇਸ਼ ਭਗਤ ਗਰੁੱਪ ਦੇ ਚੇਅਰਮੈਨ ਤੇ ਦੇਸ਼ ਭਗਤ ਯੂਨੀਵਰਸਿਟੀ ਦੇ ਚਾਂਸਲਰ ਡਾ. ਜੋਰਾ ਸਿੰਘ ਅਤੇ ਪ੍ਰੋ. ਚਾਂਸਲਰ ਡਾਕਟਰ ਤੇਜਿੰਦਰ ਕੌਰ ਦੀ ਸਰਪ੍ਰਸਤੀ ਅਤੇ ਪਿ੍ੰਸੀਪਲ ਡਾਕਟਰ ਸੰਜੀਵ ਜਿੰਦਲ ਦੀ ਅਗਵਾਈ ਹੇਠ ਇਕ ਰੋਜ਼ਾ ਸੀ.ਬੀ.ਐੱਸ.ਈ. ਅਧਿਆਪਕ ਟ੍ਰੇਨਿੰਗ ਪੋ੍ਰਗਰਾਮ ਕਰਵਾਇਆ ਗਿਆ | ਇਸ ਪ੍ਰੋਗਰਾਮ ਨੂੰ ਪੇਸ਼ ਕਰਨ ਲਈ ਡਾਕਟਰ ਧਵਨ ਕੁਮਾਰ ਅਤੇ ਗੁਰਜੋਤ ਸਿੰਘ ਰੰਧਾਵਾ ਉਚੇਚੇ ਤੌਰ 'ਤੇ ਪਹੁੰਚੇ | ਉਨ੍ਹਾਂ ਇਸ ਸੈਸ਼ਨ ਦੌਰਾਨ ਵਿਦਿਆਰਥੀਆਂ ਨੂੰ ਪੜ੍ਹਾਉਣ ਦੇ ਤਰੀਕੇ ਤੇ ਬੱਚਿਆਂ ਵਿਚ ਵਿਕਾਸ ਕਿਵੇਂ ਕਰੀਏ ਜਾਂ ਫ਼ਿਰ ਉਨ੍ਹਾਂ ਨੇ ਕੀ ਸਿੱਖਿਆ ਹੈ, ਇਸ ਬਾਰੇ ਕਿਵੇਂ ਪਤਾ ਕਰੀਏ ਵਿਸਥਾਰਪੂਰਵਕ ਦੱਸਿਆ | ਸੀ.ਬੀ.ਐੱਸ.ਈ. ਟ੍ਰੇਨਿੰਗ ਦੌਰਾਨ ਰਿਸੋਰਸ ਪਰਸਨ ਡਾ. ਧਵਨ ਕੁਮਾਰ ਨੇ ਆਪਣੇ ਵਿਚਾਰ ਸਾਂਝੇ ਕਰਦੇ ਹੋਏ ਕਿਹਾ ਕਿ ਅੱਜ ਦੇ ਸਮੇਂ ਵਿਚ ਅਧਿਆਪਕ ਸਿਰਫ਼ ਵਿਸ਼ੇ ਦੀ ਜਾਣਕਾਰੀ ਦੇਣ ਵਾਲਾ ਨਹੀਂ, ਸਗੋਂ ਵਿਦਿਆਰਥੀਆਂ ਦੇ ਸਰਵਾਂਗੀਣ ਵਿਕਾਸ ਦਾ ਮਾਰਗਦਰਸ਼ਕ ਹੈ | ਰਿਸੋਰਸ ਪਰਸਨ ਗੁਰਜੋਤ ਸਿੰਘ ਰੰਧਾਵਾ ਨੇ ਕਿਹਾ ਕਿ ਟ੍ਰੇਨਿੰਗ ਦਾ ਮੁੱਖ ਉਦੇਸ਼ ਅਧਿਆਪਕਾਂ ਨੂੰ ਨਵੀਆਂ ਅਧਿਆਪਨ ਤਕਨੀਕਾਂ, ਆਧੁਨਿਕ ਮੁਲਾਂਕਣ ਪ੍ਰਕਿਰਿਆ ਅਤੇ ਡਿਜੀਟਲ ਟੂਲਜ਼ ਨਾਲ ਰੂਬਰੂ ਕਰਵਾਉਣਾ ਹੈ, ਤਾਂ ਜੋ ਕਲਾਸਰੂਮ ਸਿੱਖਣ ਪ੍ਰਕਿਰਿਆ ਹੋਰ ਦਿਲਚਸਪ ਅਤੇ ਪ੍ਰਭਾਵਸ਼ਾਲੀ ਬਣ ਸਕੇ | ਪਿ੍ੰਸੀਪਲ ਡਾ. ਸੰਜੀਵ ਜਿੰਦਲ ਨੇ ਸੀ.ਬੀ.ਐੱਸ.ਈ. ਵਲੋਂ ਕਰਵਾਏ ਟ੍ਰੇਨਿੰਗ ਪ੍ਰੋਗਰਾਮ ਦੀ ਪ੍ਰਸੰਸਾ ਕਰਦੇ ਹੋਏ ਕਿਹਾ ਕਿ ਇਹ ਟ੍ਰੇਨਿੰਗ ਅਧਿਆਪਕਾਂ ਅਤੇ ਸਕੂਲ ਪ੍ਰਸ਼ਾਸਨ ਲਈ ਬਹੁਤ ਹੀ ਲਾਭਕਾਰੀ ਸਾਬਤ ਹੋਈ | ਵਾਈਸ ਪਿ੍ੰਸੀਪਲ ਡਾ. ਪਰਮਪ੍ਰੀਤ ਕੌਰ ਨੇ ਕਿਹਾ ਕਿ ਸੀ.ਬੀ.ਐੱਸ.ਈ. ਟ੍ਰੇਨਿੰਗ ਨੇ ਅਧਿਆਪਕਾਂ ਨੂੰ ਆਧੁਨਿਕ ਅਧਿਆਪਨ ਤਰੀਕਿਆਂ ਨਾਲ ਜੋੜਨ ਦਾ ਸ਼ਾਨਦਾਰ ਮੌਕਾ ਪ੍ਰਦਾਨ ਕੀਤਾ | ਟ੍ਰੇਨਿੰਗ ਦੌਰਾਨ ਕਲਾਸ ਰੂਮ ਮੈਨੇਜਮੈਂਟ, ਅਸੈਸਮੈਂਟ ਪ੍ਰਕਿਰਿਆ ਅਤੇ ਵਿਦਿਆਰਥੀਆਂ ਦੀ ਮਨੋਵਿਗਿਆਨਿਕ ਸਮਝ 'ਤੇ ਖ਼ਾਸ ਧਿਆਨ ਦਿੱਤਾ ਗਿਆ |
Ad Position 22
No active advertisement
ਪਿਛਲੀ ਖ਼ਬਰ ਨਸ਼ਾ ਕਰਦਾ ਵਿਅਕਤੀ ਕਾਬੂ ਅਗਲੀ ਖ਼ਬਰ ਬੀ. ਬੀ. ਐਸ. ਬੀ. ਕਾਨਵੈਂਟ ਸਕੂਲ ਦੇ 12ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਵਿਦਾਇਗੀ ਪਾਰਟੀ ਦਿੱਤੀ
Ad Position 24