07-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-02-2026

ਗੁਰੂ ਨਾਨਕ ਕਾਲਜ ਸ੍ਰੀ ਮੁਕਤਸਰ ਸਾਹਿਬ ਵਿਖੇ ਐੱਨ.ਐੱਸ.ਐੱਸ. ਕੈਂਪ ਸਮਾਪਤ

Ad Position 21
No active advertisement
ਅਜੀਤ ਡੈਸਕ 04-02-2026
ਸ੍ਰੀ ਮੁਕਤਸਰ ਸਾਹਿਬ, 3 ਫ਼ਰਵਰੀ (ਰਣਜੀਤ ਸਿੰਘ ਢਿੱਲੋਂ)-ਗੁਰੂ ਨਾਨਕ ਕਾਲਜ ਸ੍ਰੀ ਮੁਕਤਸਰ ਸਾਹਿਬ ਵਿਖੇ ਐੱਨ.ਐੱਸ.ਐੱਸ. ਯੂਨਿਟ ਵਲੋਂ ਸੱਤ ਰੋਜ਼ਾ ਸਪੈਸ਼ਲ ਕੈਂਪ ਲਾਇਆ ਗਿਆ | ਕੈਂਪ ਦੇ ਪਹਿਲੇ ਦਿਨ ਦੀ ਸ਼ੁਰੂਆਤ ਪ੍ਰਰਾਥਨਾ, ਯੋਗਾ ਤੇ ਮੈਡੀਟੇਸ਼ਨ ਰਾਹੀਂ ਕੀਤੀ ਗਈ | ਡਾ. ਮਨਦੀਪ ਕੌਰ ਅਤੇ ਮਨਦੀਪ ਸਿੰਘ ਐੱਨ.ਐੱਸ.ਐੱਸ. ਪ੍ਰੋਗਰਾਮ ਅਫ਼ਸਰ ਵਲੋਂ ਵਿਦਿਆਰਥੀਆਂ ਨੂੰ ਯੋਗ ਦੀ ਜੀਵਨ ਵਿਚਲੀ ਮਹੱਤਤਾ ਬਾਰੇ ਜਾਣਕਾਰੀ ਦਿੱਤੀ | ਇਸ ਤੋਂ ਇਲਾਵਾ ਨਸ਼ਿਆਂ ਵਿਰੁੱਧ ਇਕ ਡਾਕੂਮੈਂਟਰੀ ਫ਼ਿਲਮ ਵੀ ਵਿਖਾਈ ਗਈ | ਦੂਜੇ ਦਿਨ ਵਿਦਿਆਰਥੀਆਂ ਵਲੋਂ ਕਾਲਜ ਵਿਚ ਸਫ਼ਾਈ ਅਭਿਆਨ ਸ਼ੁਰੂ ਕੀਤਾ ਗਿਆ | ਇਸ ਤੋਂ ਇਲਾਵਾ ਵਿਦਿਆਰਥੀਆਂ ਵਲੋਂ ਨਸ਼ਿਆਂ ਵਿਰੁੱਧ ਜਾਗਰੂਕਤਾ ਰੈਲੀ ਵੀ ਕੱਢੀ ਗਈ | ਵਿਦਿਆਰਥੀ ਗੁਰਦੁਆਰਾ ਟਿੱਬੀ ਸਾਹਿਬ ਵਿਖੇ ਨਤਮਸਤਕ ਹੋਣ ਲਈ ਗਏ ਅਤੇ ਉਥੋਂ ਦੇ ਇਤਿਹਾਸਕ ਮਹੱਤਵ ਬਾਰੇ ਚਰਚਾ ਕੀਤੀ | ਕੈਂਪ ਦੇ ਤੀਜੇ ਦਿਨ ਮਨਦੀਪ ਸਿੰਘ ਨੇ ਵਿਦਿਆਰਥੀਆਂ ਨੂੰ ਤੰਦਰੁਸਤ ਜੀਵਨ ਜਿਉਣ ਬਾਰੇ ਕੁਝ ਮੁੱਢਲੇ ਸਿਧਾਂਤਾਂ ਬਾਰੇ ਦੱਸਿਆ | ਕੈਂਪ ਦੇ ਚੌਥੇ ਦਿਨ ਫੈਸ਼ਨ ਡਿਜ਼ਾਇਨਿੰਗ ਵਿਭਾਗ ਦੇ ਸੀਮਾ ਰਾਣੀ, ਰੁਪਿੰਦਰ ਕੌਰ ਤੇ ਰਮਨਦੀਪ ਕੌਰ ਵਲੋਂ ਬਲਾਕ ਪਿ੍ੰਟਿੰਗ ਸੰਬੰਧੀ ਵਰਕਸ਼ਾਪ ਲਗਾਈ ਗਈ | ਪੰਜਵੇਂ ਦਿਨ ਵਿਦਿਆਰਥੀਆਂ ਨੇ ਕਾਲਜ ਦੀ ਲਾਇਬ੍ਰੇਰੀ ਵਿਚ ਕਿਤਾਬਾਂ ਦੀ ਮਹੱਤਤਾ ਬਾਰੇ ਲਾਇਬ੍ਰੇਰੀਅਨ ਅਮਨਦੀਪ ਕੌਰ ਨਾਲ ਚਰਚਾ ਕੀਤੀ | ਕੈਂਪ ਦੇ ਛੇਵੇਂ ਦਿਨ ਵਿਦਿਆਰਥੀ ਸੋਹਨਗੜ੍ਹ ਆਰਗੈਨਿਕ ਖੇਤੀਬਾੜੀ ਦੇ ਮਾਹਿਰ ਕਮਲਜੀਤ ਸਿੰਘ ਹੇਅਰ ਨੂੰ ਮਿਲਣ ਗਏ | ਕੈਂਪ ਦੇ ਸੱਤਵੇਂ ਦਿਨ ਵਿਦਿਆਰਥੀਆਂ ਨੂੰ ਗੁਰਦੁਆਰਾ ਸਾਹਿਬ ਕਿਲ੍ਹਾ ਮੁਬਾਰਕ ਬਠਿੰਡਾ ਵਿਖੇ ਲਿਜਾਇਆ ਗਿਆ | ਧਰਮ ਦੇ ਅਧਿਆਪਕ ਸਿਮਰਨਜੀਤ ਸਿੰਘ ਮਾਨ ਵਲੋਂ ਵਿਦਿਆਰਥੀਆਂ ਨੂੰ ਸ਼ਖ਼ਸੀਅਤ ਉਸਾਰੀ ਬਾਰੇ ਸਮਝਾਇਆ | ਕੈਂਪ ਦੀ ਸਮਾਪਤੀ ਉਪਰੰਤ 14 ਬੈਸਟ ਵਲੰਟੀਅਰਜ਼ ਨੂੰ ਸਨਮਾਨਿਤ ਕੀਤਾ ਗਿਆ | ਪਿ੍ੰਸੀਪਲ ਪ੍ਰੋ. ਸਰਬਜੀਤ ਕੌਰ ਵਲੋਂ ਕੈਂਪ ਦੇ ਪ੍ਰਬੰਧਕਾਂ ਤੇ ਵਿਦਿਆਰਥੀਆਂ ਨੂੰ ਕੈਂਪ ਦੀ ਸਫ਼ਲਤਾ ਲਈ ਮੁਬਾਰਕਬਾਦ ਦਿੱਤੀ ਗਈ |
Ad Position 22
No active advertisement
ਪਿਛਲੀ ਖ਼ਬਰ ਜੇ.ਐੱਨ.ਜੇ. ਡੀ.ਏ.ਵੀ. ਸਕੂਲ ਵਿਖੇ ਮਾਪੇ-ਅਧਿਆਪਕ ਮਿਲਣੀ ਹੋਈ ਅਗਲੀ ਖ਼ਬਰ ਮਨਰੇਗਾ ਬਚਾਓ ਸੰਗਰਾਮ ਰੈਲੀ ਨੇ ਕਾਂਗਰਸੀ ਵਰਕਰਾਂ ਦੇ ਹੌਸਲੇ ਕੀਤੇ ਬੁਲੰਦ- ਕਾਲੇਕੇ
Ad Position 24