02-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-02-2026

ਭਾਰਤੀ ਕਮਿਊਨਿਸਟ ਪਾਰਟੀ (ਮਾਰਕਸਵਾਦੀ) ਜ਼ਿਲ੍ਹਾ ਕਮੇਟੀ ਦੀ ਮੀਟਿੰਗ

Ad Position 21
No active advertisement
ਅਜੀਤ ਡੈਸਕ 22-02-2026
ਸ੍ਰੀ ਮੁਕਤਸਰ ਸਾਹਿਬ, 21 ਫ਼ਰਵਰੀ (ਰਣਜੀਤ ਸਿੰਘ ਢਿੱਲੋਂ)-ਭਾਰਤੀ ਕਮਿਊਨਿਸਟ ਪਾਰਟੀ (ਮਾਰਕਸਵਾਦੀ) ਜ਼ਿਲ੍ਹਾ ਕਮੇਟੀ ਦੀ ਮੀਟਿੰਗ ਸਤਨਾਮ ਸਿੰਘ ਵੜੈਚ ਇੰਚਾਰਜ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ-ਫ਼ਰੀਦਕੋਟ ਅਤੇ ਕੁੱਲ ਹਿੰਦ ਕਿਸਾਨ ਸਭਾ ਦੇ ਸੂਬਾ ਸਕੱਤਰ ਬਲਜੀਤ ਸਿੰਘ ਦੀ ਦੇਖ-ਰੇਖ ਵਿਚ ਕਾਮਰੇਡ ਲਛਮਣ ਸਿੰਘ ਲੰਡੇਰੋਡੇ ਦੀ ਪ੍ਰਧਾਨਗੀ ਹੇਠ ਹੋਈ | ਇਸ ਮੌਕੇ ਪਾਰਟੀ ਵਲੋਂ ਪੰਜਾਬ 'ਚ 11 ਤੋਂ 20 ਮਾਰਚ ਤੱਕ ਕੱਢੇ ਜਾ ਰਹੇ ਜਥਾ ਮਾਰਚ ਸੰਬੰਧੀ ਪਿੰਡਾਂ ਵਿਚ ਮੀਟਿੰਗਾਂ ਕਰਕੇ ਲੋਕਾਂ ਨੂੰ ਜਾਗਰੂਕ ਕਰਨ ਸੰਬੰਧੀ ਜਾਣਕਾਰੀ ਦਿੰਦੇ ਹੋਏ ਸਤਨਾਮ ਸਿੰਘ ਵੜੈਚ ਨੇ ਦੱਸਿਆ ਕਿ ਇਹ ਜਥਾ 11 ਮਾਰਚ ਨੂੰ ਸ਼ਹੀਦ ਕਰਤਾਰ ਸਿੰਘ ਸਰਾਭਾ ਨਾਲ ਸ਼ਹੀਦ ਹੋਏ ਜਗਤ ਸਿੰਘ ਦੇ ਪਿੰਡ ਸੁਰ ਸਿੰਘ (ਜ਼ਿਲ੍ਹਾ ਤਰਨਤਾਰਨ) ਤੋਂ ਚੱਲ ਕੇ ਪੰਜਾਬ ਦੇ ਵੱਖ-ਵੱਖ ਪਿੰਡਾਂ 'ਚੋਂ ਹੁੰਦਾ ਹੋਇਆ 20 ਮਾਰਚ ਨੂੰ ਸ਼ਹੀਦ ਭਗਤ ਸਿੰਘ ਦੇ ਜੱਦੀ ਪਿੰਡ ਖਟਕੜ ਕਲਾਂ ਵਿਖੇ ਪਹੁੰਚ ਕੇ ਸਮਾਪਤ ਹੋਵੇਗਾ | ਇਸ ਜਥਾ ਮਾਰਚ ਦਾ ਮੁੱਖ ਮੰਤਵ ਪੰਜਾਬ ਦੇ ਲੋਕਾਂ ਨੂੰ ਕੇਂਦਰ ਸਰਕਾਰ ਦੀਆਂ ਲੋਕ ਵਿਰੋਧੀ ਨੀਤੀਆਂ ਅਤੇ ਲੋਕ ਮਾਰੂ ਨਵੇਂ ਸੋਧ ਬਿੱਲ ਕਿਰਤ ਕਾਨੂੰਨਾਂ, ਮਨਰੇਗਾ, ਬਿਜਲੀ ਸੋਧ ਬਿੱਲ 2025 ਤੇ ਬੀਜ ਸੋਧ ਬਿੱਲ ਅਤੇ ਅਮਰੀਕਾ ਨਾਲ ਵਪਾਰਕ ਸਮਝੌਤੇ ਸੰਬੰਧੀ ਲੋਕਾਂ ਨੂੰ ਲਾਮਬੰਦ ਕੀਤਾ ਜਾਵੇਗਾ | ਇਸ ਸੰਬੰਧੀ ਸੀ.ਪੀ.ਆਈ. (ਐੱਮ) ਵਲੋਂ 24 ਮਾਰਚ ਨੂੰ ਦਿੱਲੀ ਵਿਚ ਕੀਤੀ ਜਾ ਰਹੀ ਵਿਸ਼ਾਲ ਰੈਲੀ ਬਾਰੇ ਜਾਣਕਾਰੀ ਦਿੱਤੀ ਗਈ | ਉਨ੍ਹਾਂ ਕਿਹਾ ਕਿ ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਹਰ ਫ਼ਰੰਟ 'ਤੇ ਫ਼ੇਲ੍ਹ ਸਿੱਧ ਹੋਈ ਹੈ | ਭਗਵੰਤ ਮਾਨ ਦੀ ਸਰਕਾਰ ਨੇ ਲੋਕਾਂ ਨੂੰ ਰੁਜ਼ਗਾਰ ਦੇਣ ਦੀ ਥਾਂ ਵੱਧ ਕੁੱਟਿਆ ਅਤੇ ਲੁੱਟਿਆ ਹੈ | ਆਗੂਆਂ ਨੇ ਕਿਹਾ ਕਿ ਆਮ ਆਦਮੀ ਸਰਕਾਰ ਨੇ ਅੱਜ ਤੱਕ ਕੇਵਲ ਭਾਸ਼ਣ ਤੇ ਇਸ਼ਤਿਹਾਰ ਦੇਣ ਦਾ ਕੰਮ ਕੀਤਾ ਹੈ ਅਤੇ ਪੰਜਾਬ ਦੇ ਸਿਰ ਕਰਜ਼ੇ ਦੀ ਪੰਡ ਹੋਰ ਭਾਰੀ ਕੀਤੀ ਹੈ | ਇਸ ਮੌਕੇ ਪਾਰਟੀ ਜ਼ਿਲ੍ਹਾ ਸਕੱਤਰ ਕਾਮਰੇਡ ਅਸ਼ਵਨੀ ਕੁਮਾਰ, ਤਹਿਸੀਲ ਸਕੱਤਰ ਕਾਮਰੇਡ ਸੁਖਦੇਵ ਸਿੰਘ, ਤਹਿਸੀਲ ਮਲੋਟ ਦੇ ਸਕੱਤਰ ਕਾਮਰੇਡ ਨੱਥੂ ਰਾਮ, ਬਰਾਂਚ ਸ਼ਹਿਰੀ ਦੇ ਸਕੱਤਰ ਕਾਮਰੇਡ ਰਾਜ ਕੁਮਾਰ, ਪਾਰਟੀ ਜ਼ਿਲ੍ਹਾ ਕਮੇਟੀ ਮੈਂਬਰ ਕਾਮਰੇਡ ਅਪਾਰ ਸੰਧੂ, ਕਾਮਰੇਡ ਤਰਸੇਮ ਲਾਲ, ਕਾਮਰੇਡ ਹਰਵਿੰਦਰ ਪਾਲ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਕਿਰਤੀ ਕਿਸਾਨ ਯੂਨੀਅਨ ਵਲੋਂ ਪਿੰਡ ਥਾਂਦੇਵਾਲਾ ਤੇ ਤਖ਼ਤਮਲਾਣਾ ਵਿਖੇ ਮੀਟਿੰਗ ਅਗਲੀ ਖ਼ਬਰ ਪਿੰਡ ਸੋਥਾ ਵਿਖੇ ਅੱਖਾਂ ਜਾਂਚ ਕੈਂਪ ਲਗਾਇਆ
Ad Position 24
No active advertisement