07-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-02-2026

ਡਾ. ਬਲਜੀਤ ਕੌਰ ਨੇ 1 ਕਰੋੜ 30 ਲੱਖ ਰੁਪਏ ਦੇ ਵਿਕਾਸ ਕਾਰਜਾਂ ਦੇ ਰੱਖੇ ਨੀਂਹ ਪੱਥਰ

Ad Position 21
No active advertisement
ਅਜੀਤ ਡੈਸਕ 25-02-2026

• ਕਿਹਾ, ਸਰਕਾਰ ਗੈਂਗਸਟਰਾਂ ਨੂੰ ਲੈ ਕੇ ਪੂਰੀ ਤਰ੍ਹਾਂ ਸਖ਼ਤ
ਲੰਬੀ, 24 ਫ਼ਰਵਰੀ (ਮੇਵਾ ਸਿੰਘ)-ਪੰਜਾਬ ਵਿਚਲੀ ਆਮ ਆਦਮੀ ਪਾਰਟੀ ਦੀ ਸਰਕਾਰ ਔਰਤਾਂ ਨੂੰ ਹਰ ਮਹੀਨੇ 1000/- ਰੁਪਏ ਦੇਣ ਦਾ ਵਾਅਦਾ ਬਹੁਤ ਜਲਦ ਪੂਰਾ ਕਰਨ ਜਾ ਰਹੀ ਹੈ | ਇਸ ਨਾਲ 40 ਲੱਖ ਔਰਤਾਂ ਨੂੰ ਫ਼ਾਇਦਾ ਮਿਲੇਗਾ ਅਤੇ ਪੈਸੇ ਸਿੱਧੇ ਉਨ੍ਹਾਂ ਦੇ ਖ਼ਾਤਿਆਂ ਵਿਚ ਜਾਣਗੇ | ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਵਲੋਂ ਪਿੰਡ ਅਬੁੱਲਖੁਰਾਣਾ ਵਿਖੇ 1 ਕਰੋੜ 30 ਲੱਖ ਦੀ ਲਾਗਤ ਨਾਲ ਹੋਣ ਵਾਲੇ ਵਿਕਾਸ ਕਾਰਜਾਂ ਦੇ ਨੀਂਹ ਪੱਥਰ ਰੱਖਣ ਵੇਲੇ ਕੀਤਾ ਗਿਆ | ਉਨ੍ਹਾਂ ਕਿਹਾ ਕਿ ਪਿੰਡ ਅਬੁੱਲਖੁਰਾਣਾ 'ਚ ਦਿੱਤੀ ਜਾ ਰਹੀ ਗ੍ਰਾਂਟ ਨਾਲ ਕੁਝ ਨਵੀਆਂ ਗਲੀਆਂ, ਨਾਲੀਆਂ, ਜਿੰਮ, ਹੈਲਥ ਵੈਲਨੈਸ ਸੈਂਟਰ ਅਤੇ ਪੰਚਾਇਤ ਘਰ ਬਣਾਏ ਜਾਣੇ ਹਨ | ਇਨ੍ਹਾਂ ਸਾਰੇ ਵਿਕਾਸ ਕਾਰਜਾਂ ਦਾ ਪੂਰਾ ਕੰਮ ਬਹੁਤ ਜਲਦੀ ਸ਼ੁਰੂ ਹੋ ਜਾਵੇਗਾ | ਉਨ੍ਹਾਂ ਕਿਹਾ ਕਿ ਪੰਜਾਬ ਦੀ ਭਗਵੰਤ ਮਾਨ ਸਰਕਾਰ ਵਲੋਂ ਹੁਣ ਆਟਾ-ਦਾਲ ਸਕੀਮ ਦੇ ਨਾਲ-ਨਾਲ ਆਰਥਿਕ ਪੱਖੋਂ ਕਮਜ਼ੋਰ ਗ਼ਰੀਬ ਪਰਿਵਾਰਾਂ ਲਈ ਇਕ ਰਸੋਈ ਕਿੱਟ ਜਿਸ ਵਿਚ ਛੋਲਿਆਂ ਦੀ ਦਾਲ, ਖੰਡ, ਸਰ੍ਹੋਂ ਦਾ ਤੇਲ ਵੀ ਸ਼ੁਰੂ ਕਰਨ ਜਾ ਰਹੀ ਹੈ | ਇਕ ਸਵਾਲ ਦੇ ਜਵਾਬ ਵਿਚ ਡਾ. ਬਲਜੀਤ ਕੌਰ ਨੇ ਪੰਜਾਬ ਵਿਚ ਹੋ ਰਹੀਆਂ ਗੈਂਗਸਟਰਾਂ ਦੀਆਂ ਘਟਨਾਵਾਂ ਬਾਰੇ ਬੋਲਦਿਆਂ ਕਿਹਾ ਕਿ ਸਿਆਸੀ ਵਿਰੋਧੀ ਭਾਵੇਂ ਪੰਜਾਬ ਸਰਕਾਰ ਦੀ ਬਦਨਾਮੀ ਕਰਦੇ ਹਨ, ਪਰ ਅਸਲ ਵਿਚ ਇਹ ਗੈਂਗਵਾਰ ਉਨ੍ਹਾਂ ਦੀਆਂ ਸਰਕਾਰਾਂ ਵੇਲੇ ਤੋਂ ਚੱਲ ਰਹੀ ਹੈ | ਕੈਬਨਿਟ ਮੰਤਰੀ ਨੇ ਕਿਹਾ ਕਿ ਜਦੋਂ ਚੋਣਾਂ ਨੇੜੇ ਆਉਂਦੀਆਂ ਹਨ, ਤਾਂ ਮੌਜੂਦਾ ਸਰਕਾਰ ਨੂੰ ਬਦਨਾਮ ਕਰਨ ਲਈ ਸ਼ਰਾਰਤੀ ਅਨਸਰ ਅਜਿਹੀਆਂ ਘਿਨੌਣੀਆਂ ਹਰਕਤਾਂ ਨੂੰ ਅੰਜਾਮ ਦਿੰਦੇ ਹਨ | ਉਨ੍ਹਾਂ ਕਿਹਾ ਕਿ ਫ਼ਿਰ ਵੀ ਪੰਜਾਬ ਸਰਕਾਰ ਦੇ ਹੁਕਮਾਂ 'ਤੇ ਪੁਲਿਸ ਪ੍ਰਸ਼ਾਸਨ ਗੈਂਗਸਟਰਾਂ ਨਾਲ ਨਿਪਟਣ ਲਈ ਹਰ ਪਲ ਤਿਆਰ ਰਹਿੰਦਾ ਹੈ ਅਤੇ ਬਹੁਤ ਸਾਰੇ ਗੈਂਗਸਟਰ ਪੁਲਿਸ ਨੇ ਕਾਬੂ ਕਰਕੇ ਜੇਲ੍ਹ ਦੀਆਂ ਸਲਾਖਾਂ ਪਿੱਛੇ ਵੀ ਭੇਜੇ ਹਨ | ਇਸ ਮੌਕੇ ਪਿੰਡ ਦੇ ਪ੍ਰਤੀਨਿਧ ਸਰਪੰਚ ਨਾਨਕ ਸਿੰਘ ਵਿੱਕੀ ਤੇ ਪਿੰਡ ਦੇ ਹੋਰ ਵੀ ਪਤਵੰਤੇ ਮੌਜੂਦ ਸਨ |

Ad Position 22
No active advertisement
ਪਿਛਲੀ ਖ਼ਬਰ ਜ਼ਿਲ੍ਹਾ ਜੇਲ੍ਹ 'ਚ ਬੰਦ ਕੈਦੀਆਂ/ਹਵਾਲਾਤੀਆਂ ਲਈ ਈ-ਮੁਲਾਕਾਤ ਦੀ ਸਹੂਲਤ ਸ਼ੁਰੂ ਅਗਲੀ ਖ਼ਬਰ ਕੇਂਦਰ ਸਰਕਾਰ ਮੈਡੀਕਲ ਪੈ੍ਰਕਟੀਸ਼ਨਰਾਂ ਦੀਆਂ ਕਲੀਨਿਕਾਂ ਬੰਦ ਕਰਨ ਦੇ ਹੁਕਮ ਵਾਪਸ ਲਵੇ <br/>
Ad Position 24