07-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-02-2026

'ਮੇਰੀ ਰਸੋਈ' ਸਕੀਮ ਤਹਿਤ ਨੀਲੇ ਕਾਰਡ ਧਾਰਕਾਂ ਨੂੰ ਕਣਕ ਸਮੇਤ ਮਿਲੇਗੀ ਰਾਸ਼ਨ ਕਿੱਟ- ਖੁੱਡੀਆਂ

Ad Position 21
No active advertisement
ਅਜੀਤ ਡੈਸਕ 25-02-2026
ਸ੍ਰੀ ਮੁਕਤਸਰ ਸਾਹਿਬ, 24 ਫ਼ਰਵਰੀ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰ ਪਾਲ)-ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਆਰਥਿਕ ਤੌਰ 'ਤੇ ਕਮਜ਼ੋਰ ਵਰਗਾਂ ਦੀ ਭਲਾਈ ਲਈ ਚਲਾਈ ਜਾ ਰਹੀ 'ਮੇਰੀ ਰਸੋਈ' ਸਕੀਮ ਤਹਿਤ ਨੀਲੇ ਕਾਰਡ ਧਾਰਕ ਪਰਿਵਾਰਾਂ ਨੂੰ ਹਰ ਮਹੀਨੇ ਕਣਕ ਸਮੇਤ ਰਾਸ਼ਨ ਕਿੱਟ ਪ੍ਰਦਾਨ ਕੀਤੀ ਜਾਵੇਗੀ | ਇਸ ਉਪਰਾਲੇ ਦਾ ਮਕਸਦ ਗ਼ਰੀਬ ਤੇ ਜ਼ਰੂਰਤਮੰਦ ਪਰਿਵਾਰਾਂ ਨੂੰ ਰੋਜ਼ਾਨਾ ਦੀ ਲੋੜੀਂਦੀ ਪੌਸ਼ਟਿਕ ਸਮੱਗਰੀ ਦੀ ਸੁਵਿਧਾ ਪ੍ਰਦਾਨ ਕਰਨਾ ਹੈ | ਸ. ਖੁੱਡੀਆਂ ਨੇ ਦੱਸਿਆ ਕਿ ਰਾਸ਼ਨ ਕਿੱਟ ਵਿਚ ਕਣਕ ਦੇ ਨਾਲ-ਨਾਲ ਹੋਰ ਜ਼ਰੂਰੀ ਰਾਸ਼ਨ ਸਮੱਗਰੀ ਵੀ ਸ਼ਾਮਿਲ ਕੀਤੀ ਜਾਵੇਗੀ, ਜਿਸ ਵਿਚ 2 ਕਿੱਲੋ ਮਾਹ ਛੋਲਿਆਂ ਦੀ ਦਾਲ, 2 ਕਿੱਲੋ ਚੀਨੀ, 1 ਕਿੱਲੋ ਨਮਕ, 200 ਗ੍ਰਾਮ ਹਲਦੀ ਅਤੇ 1 ਲੀਟਰ ਸਰ੍ਹੋਂ ਦਾ ਤੇਲ ਹੋਵੇਗਾ ਤਾਂ ਜੋ ਪਰਿਵਾਰਾਂ ਨੂੰ ਪੂਰਾ ਪੋਸ਼ਣ ਮਿਲ ਸਕੇ | ਉਨ੍ਹਾਂ ਕਿਹਾ ਕਿ ਇਸ ਸਕੀਮ ਨਾਲ 40 ਲੱਖ ਪਰਿਵਾਰਾਂ ਦੇ ਘਰੇਲੂ ਖ਼ਰਚੇ ਨੂੰ ਵੱਡੀ ਰਾਹਤ ਮਿਲੇਗੀ | ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਇਹ ਸਕੀਮ ਸਿਰਫ਼ ਰਾਸ਼ਨ ਵੰਡਣ ਤੱਕ ਸੀਮਿਤ ਨਹੀਂ, ਸਗੋਂ ਆਮ ਘਰਾਂ ਦੇ ਮਹੀਨਾਵਾਰ ਖ਼ਰਚੇ ਵਿਚ ਵਾਸਤਵਿਕ ਕਮੀ ਲਿਆਉਣ ਵਾਲੀ ਪਹਿਲ ਹੈ | ਉਨ੍ਹਾਂ ਕਿਹਾ ਕਿ ਦਾਲ, ਤੇਲ ਅਤੇ ਚੀਨੀ ਵਰਗੀਆਂ ਜ਼ਰੂਰੀ ਵਸਤਾਂ ਦੀ ਕੀਮਤਾਂ ਵਿਚ ਵਾਧੇ ਨੇ ਘਰੇਲੂ ਬਜਟ 'ਤੇ ਦਬਾਅ ਪਾਇਆ ਹੋਇਆ ਹੈ, ਜਿਸ ਨੂੰ ਧਿਆਨ ਵਿਚ ਰੱਖਦੇ ਹੋਏ ਸਰਕਾਰ ਨੇ ਇਹ ਫ਼ੈਸਲਾ ਕੀਤਾ ਹੈ | ਸ. ਖੁੱਡੀਆਂ ਨੇ ਦੱਸਿਆ ਕਿ ਇਸ ਯੋਜਨਾ ਨਾਲ ਗ਼ਰੀਬ ਤੇ ਮੱਧਵਰਗ ਪਰਿਵਾਰਾਂ ਨੂੰ ਮਹੀਨਾਵਾਰ ਖ਼ਰਚੇ ਵਿਚ ਢੁਕਵੀਂ ਬੱਚਤ ਹੋਵੇਗੀ ਅਤੇ ਉਨ੍ਹਾਂ ਦੀ ਆਰਥਿਕ ਸੁਰੱਖਿਆ ਮਜ਼ਬੂਤ ਹੋਵੇਗੀ |
Ad Position 22
No active advertisement
ਪਿਛਲੀ ਖ਼ਬਰ ਜੇਕਰ ਕਾਂਗਰਸ ਨੇ ਮੌਕਾ ਦਿੱਤਾ, ਤਾਂ ਉਹ ਮਲੋਟ ਹਲਕੇ ਤੋਂ ਚੋਣ ਲੜਾਂਗਾ-ਕਰਨਵੀਰ ਇੰਦੌਰਾ ਅਗਲੀ ਖ਼ਬਰ ਚੇਅਰਮੈਨ ਹਰਦੀਪ ਭੰਗਾਲ ਵਲੋਂ ਪਿੰਡਾਂ 'ਚ ਮੀਟਿੰਗਾਂ
Ad Position 24