ਸ੍ਰੀ ਮੁਕਤਸਰ ਸਾਹਿਬ, 24 ਫ਼ਰਵਰੀ (ਰਣਜੀਤ ਸਿੰਘ ਢਿੱਲੋਂ)-ਸੰਤ ਬਾਬਾ ਗੁਰਮੁਖ ਸਿੰਘ ਇੰਟਰਨੈਸ਼ਨਲ ਸਕੂਲ ਸ੍ਰੀ ਮੁਕਤਸਰ ਸਾਹਿਬ ਵਿਚ ਕਲਾਸ ਦੂਜੀ ਦੀ ਵਿਦਿਆਰਥਣ ਅੰਮਿ੍ਤ ਕੌਰ ਪੁੱਤਰੀ ਕੁਲਦੀਪ ਸਿੰਘ ਨੇ ਆਪਣੀ ਸਖ਼ਤ ਮਿਹਨਤ ਤੇ ਲਗਨ ਨਾਲ ਸਕੂਲ ਤੇ ਮਾਪਿਆਂ ਦਾ ਨਾਂਅ ਰੌਸ਼ਨ ਕੀਤਾ ਹੈ | ਉਸ ਨੇ ਸਿੱਖ ਮਿਸ਼ਨਰੀ ਕਾਲਜ ਵਲੋਂ ਕਰਵਾਈ ਗਈ ਧਾਰਮਿਕ ਪ੍ਰੀਖਿਆ ਵਿਚ ਪੂਰੇ ਪੰਜਾਬ 'ਚੋਂ ਤੀਜਾ ਸਥਾਨ ਪ੍ਰਾਪਤ ਕਰਕੇ ਸ਼ਾਨਦਾਰ ਪ੍ਰਾਪਤੀ ਕੀਤੀ ਹੈ | ਇਸ ਪ੍ਰਾਪਤੀ ਨਾਲ ਸਕੂਲ ਵਿਚ ਖ਼ੁਸ਼ੀ ਦਾ ਮਾਹੌਲ ਬਣ ਗਿਆ | ਸਕੂਲ ਦੇ ਪ੍ਰਬੰਧਕਾਂ ਤੇ ਅਧਿਆਪਕ ਵਰਗ ਨੇ ਅੰਮਿ੍ਤ ਕੌਰ ਨੂੰ ਵਧਾਈ ਦਿੰਦਿਆਂ ਕਿਹਾ ਕਿ ਇਹ ਸਫ਼ਲਤਾ ਉਸ ਦੀ ਨਿਰੰਤਰ ਮਿਹਨਤ, ਅਟੱਲ ਵਿਸ਼ਵਾਸ ਤੇ ਧਾਰਮਿਕ ਵਿਸ਼ਿਆਂ ਪ੍ਰਤੀ ਗਹਿਰੀ ਰੁਚੀ ਦਾ ਨਤੀਜਾ ਹੈ | ਸਕੂਲ ਪ੍ਰਬੰਧਕ ਨੇ ਦੱਸਿਆ ਕਿ ਬੱਚਿਆਂ ਨੂੰ ਸਿੱਖਿਆ ਦੇ ਨਾਲ-ਨਾਲ ਧਾਰਮਿਕ ਤੇ ਨੈਤਿਕ ਮੁੱਲਾਂ ਨਾਲ ਜੋੜਨਾ ਸੰਸਥਾ ਦਾ ਮੁੱਖ ਉਦੇਸ਼ ਹੈ | ਅੰਮਿ੍ਤ ਕੌਰ ਦੀ ਇਹ ਕਾਮਯਾਬੀ ਹੋਰ ਵਿਦਿਆਰਥੀਆਂ ਲਈ ਪ੍ਰੇਰਣਾ ਦਾ ਸਰੋਤ ਬਣੇਗੀ | ਮਾਪਿਆਂ ਨੇ ਵੀ ਆਪਣੀ ਧੀ ਦੀ ਇਸ ਸਫ਼ਲਤਾ 'ਤੇ ਖ਼ੁਸ਼ੀ ਪ੍ਰਗਟ ਕਰਦਿਆਂ ਸਕੂਲ ਦਾ ਧੰਨਵਾਦ ਕੀਤਾ | ਇਸ ਮੌਕੇ ਸਕੂਲ ਦੇ ਚੇਅਰਮੈਨ ਬਾਬਾ ਜਸਵਿੰਦਰ ਸਿੰਘ, ਮੈਨੇਜਿੰਗ ਡਾਇਰੈਕਟਰ ਸੁਖਰਾਜ ਕੌਰ, ਕਾਰਜਕਾਰੀ ਡਾਇਰੈਕਟਰ ਸੁਖਦੇਵ ਸਿੰਘ ਅਤੇ ਪਿ੍ੰਸੀਪਲ ਜਯੋਤੀ ਗੂੰਬਰ ਨੇ ਅੰਮਿ੍ਤ ਕੌਰ ਨੂੰ ਉਜਵਲ ਭਵਿੱਖ ਲਈ ਸ਼ੁੱਭਕਾਮਨਾਵਾਂ ਦਿੱਤੀਆਂ |