08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-02-2026

ਡੀ.ਏ.ਵੀ. ਕਾਲਜ ਵਿਖੇ ਪ੍ਰਸ਼ਨੋਤਰੀ ਮੁਕਾਬਲੇ ਕਰਵਾਏ

Ad Position 21
No active advertisement
ਅਜੀਤ ਡੈਸਕ 25-02-2026
ਮਲੋਟ, 24 ਫ਼ਰਵਰੀ (ਪਾਟਿਲ)-ਡੀ.ਏ.ਵੀ. ਕਾਲਜ ਮਲੋਟ ਦੇ ਕਾਰਜਕਾਰੀ ਪਿ੍ੰਸੀਪਲ ਸੁਦੇਸ਼ ਕੁਮਾਰ ਗਰੋਵਰ ਅਤੇ ਪੰਜਾਬੀ ਵਿਭਾਗ ਦੇ ਮੁਖੀ ਡਾ. ਜਸਬੀਰ ਕੌਰ ਦੇ ਦਿਸ਼ਾ-ਨਿਰਦੇਸ਼ ਹੇਠ ਕੌਮਾਂਤਰੀ ਮਾਤ-ਭਾਸ਼ਾ ਦਿਵਸ ਨੂੰ ਸਮਰਪਿਤ ਕਾਲਜ ਵਿਚ ਪ੍ਰਸ਼ਨੋਤਰੀ ਮੁਕਾਬਲੇ ਕਰਵਾਏ ਗਏ, ਜਿਸ ਵਿਚ ਲਗਪਗ 50 ਵਿਦਿਆਰਥੀਆਂ ਨੇ ਹਿੱਸਾ ਲਿਆ | ਇਸ ਮੌਕੇ ਪਹਿਲੇ ਤੇ ਦੂਜੇ ਸਥਾਨ 'ਤੇ ਆਉਣ ਵਾਲੇ ਵਿਦਿਆਰਥੀਆਂ ਨੂੰ ਸਰਟੀਫ਼ਿਕੇਟ ਦੇ ਕੇ ਸਨਮਾਨਿਤ ਕੀਤਾ ਗਿਆ | ਇਸ ਤੋਂ ਇਲਾਵਾ ਭਾਸ਼ਾ ਵਿਭਾਗ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਲੋਂ ਕਰਵਾਏ ਗਏ ਜ਼ਿਲ੍ਹਾ ਪੱਧਰੀ ਭਾਸ਼ਣ ਮੁਕਾਬਲੇ ਵਿਚ ਸਿਮਰਨਜੀਤ ਕੌਰ ਬੀ.ਕਾਮ. ਭਾਗ-1 ਨੇ ਪਹਿਲਾ ਅਤੇ ਸਿਮਰਨਜੀਤ ਕੌਰ ਬੀ.ਏ. ਭਾਗ ਤੀਜਾ ਨੇ ਤੀਜਾ ਸਥਾਨ ਹਾਸਿਲ ਕੀਤਾ | ਇਸ ਮੁਕਾਬਲੇ ਵਿਚ ਸਹਾਇਕ ਪ੍ਰੋਫ਼ੈਸਰ ਭੁਪਿੰਦਰ ਕੌਰ ਦਾ ਵਿਸ਼ੇਸ਼ ਸਹਿਯੋਗ ਰਿਹਾ | ਇਸ ਮੌਕੇ ਪਿ੍ੰਸੀਪਲ ਸੁਦੇਸ਼ ਕੁਮਾਰ ਨੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ | ਇਸ ਸਮੇਂ ਕਾਲਜ ਦਾ ਸਮੂਹ ਸਟਾਫ਼ ਹਾਜ਼ਰ ਰਿਹਾ |
Ad Position 22
No active advertisement
ਪਿਛਲੀ ਖ਼ਬਰ ਗੁਰੂ ਗੋਬਿੰਦ ਸਿੰਘ ਸਟੇਡੀਅਮ ਵਿਖੇ ਜ਼ਿਲ੍ਹਾ ਪੱਧਰੀ ਟੂਰਨਾਮੈਂਟ ਕਰਵਾਇਆ ਅਗਲੀ ਖ਼ਬਰ ਅੰਮਿ੍ਤ ਕੌਰ ਨੇ ਧਾਰਮਿਕ ਪ੍ਰੀਖਿਆ 'ਚ ਪੰਜਾਬ 'ਚੋਂ ਤੀਜਾ ਸਥਾਨ ਹਾਸਿਲ ਕੀਤਾ
Ad Position 24