08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-02-2026

ਮਲੋਟ ਵਿਖੇ 'ਗੁਰੂ ਮਾਨਿਓ ਗ੍ਰੰਥ' ਗੁਰਮਤਿ ਚੇਤਨਾ ਸਮਾਗਮ ਆਰੰਭ

Ad Position 21
No active advertisement
ਅਜੀਤ ਡੈਸਕ 25-02-2026
ਮਲੋਟ, 24 ਫ਼ਰਵਰੀ (ਪਾਟਿਲ)-ਪਰਮੇਸ਼ਵਰ ਦੁਆਰ ਗੁਰਮਤਿ ਪ੍ਰਚਾਰ ਸੇਵਾ ਦਲ ਮਲੋਟ ਵਲੋਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਦਾਣਾ ਮੰਡੀ ਮਲੋਟ ਵਿਖੇ 3 ਰੋਜ਼ਾ 'ਗੁਰੂ ਮਾਨਿਓ ਗ੍ਰੰਥ' ਗੁਰਮਤਿ ਚੇਤਨਾ ਸਮਾਗਮ ਸ਼ਰਧਾ ਤੇ ਉਤਸ਼ਾਹ ਨਾਲ ਕਰਵਾਇਆ ਜਾ ਰਿਹਾ ਹੈ | ਸਮਾਗਮ 'ਚ ਪ੍ਰਸਿੱਧ ਕਥਾਵਾਚਕ ਤੇ ਕੀਰਤਨੀਏ ਭਾਈ ਰਣਜੀਤ ਸਿੰਘ ਢੱਡਰੀਆਂ ਵਾਲੇ ਵਿਸ਼ੇਸ਼ ਤੌਰ 'ਤੇ ਹਾਜ਼ਰ ਹੋ ਕੇ ਸੰਗਤਾਂ ਨੂੰ ਗੁਰਬਾਣੀ ਜਸ ਰਾਹੀਂ ਨਿਹਾਲ ਕਰ ਰਹੇ ਹਨ | ਸਮਾਗਮ ਦੀ ਸ਼ੁਰੂਆਤ ਸ਼ਾਮ 7 ਵਜੇ ਕੀਤੀ ਗਈ ਅਤੇ ਰਾਤ 10:30 ਵਜੇ ਭੋਗ ਪਾਏ ਗਏ | ਇਸ ਤੋਂ ਪਹਿਲਾਂ ਵੱਖ-ਵੱਖ ਜਥਿਆਂ ਵਲੋਂ ਗੁਰਬਾਣੀ ਕੀਰਤਨ ਅਤੇ ਗੁਰਮਤਿ ਵਿਚਾਰਾਂ ਪੇਸ਼ ਕੀਤੀਆਂ ਗਈਆਂ | ਇਸ ਮੌਕੇ ਭਾਈ ਰਣਜੀਤ ਸਿੰਘ ਢੱਡਰੀਆਂ ਵਾਲੇ ਨੇ ਸ੍ਰੀ ਗੁਰੂ ਅਰਜਨ ਦੇਵ ਸਾਹਿਬ ਜੀ ਦੀ ਰਚੀ ਬਾਣੀ 'ਚੋਂ ਸੰਗਤਾਂ ਨੂੰ ਪ੍ਰੇਰਕ ਵਿਚਾਰਾਂ ਨਾਲ ਜੋੜਿਆ ਅਤੇ ਪ੍ਰੇਮ ਰਸ ਵਿਚ ਭਿਜ ਕੇ ਗੁਰੂ ਦੇ ਲੜ ਲੱਗਣ ਲਈ ਉਤਸ਼ਾਹਿਤ ਉਨ੍ਹਾਂ ਸੰਗਤਾਂ ਨੂੰ ਗੁਰੂ ਦੇ ਬਾਣੇ ਅਤੇ ਬਾਣੀ ਦੇ ਧਾਰਨੀ ਬਣਨ ਦੀ ਅਪੀਲ ਕਰਦਿਆਂ 25 ਫ਼ਰਵਰੀ ਨੂੰ ਹੋਣ ਵਾਲੇ ਅੰਮਿ੍ਤ ਸੰਚਾਰ ਵਿਚ ਵੱਧ ਤੋਂ ਵੱਧ ਸੰਗਤਾਂ ਨੂੰ ਅੰਮਿ੍ਤ ਛਕਣ ਲਈ ਪ੍ਰੇਰਿਤ ਕੀਤਾ | ਪ੍ਰਬੰਧਕ ਅਮਰਜੀਤ ਸਿੰਘ ਵਿਰਦੀ, ਜਸਦੇਵ ਸਿੰਘ ਸੰਧੂ, ਹਰਦੀਪ ਸਿੰਘ, ਪਰਮਜੀਤ ਸਿੰਘ ਨਾਗੀ, ਭਾਈ ਸਤਨਾਮ ਸਿੰਘ, ਸੁੱਖਬਹਾਲ ਸਿੰਘ, ਸੁਰਜੀਤ ਸਿੰਘ, ਆਕਾਸ਼ਦੀਪ ਸਿੰਘ ਤੇ ਵਿਕਰਮਜੀਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਲਾਕੇ ਦੀਆਂ ਸੰਗਤਾਂ ਭਾਰੀ ਗਿਣਤੀ ਵਿਚ ਸਮਾਗਮ ਵਿਚ ਹਾਜ਼ਰੀਆਂ ਭਰ ਰਹੀਆਂ ਹਨ ਅਤੇ ਗੁਰੂ ਕੇ ਲੰਗਰ ਅਤੁੱਟ ਵਰਤਾਏ ਜਾ ਰਹੇ ਹਨ | ਇਸ ਸੰਬੰਧ ਵਿਚ 25 ਫ਼ਰਵਰੀ ਨੂੰ ਗੁਰਦੁਆਰਾ ਭਾਈ ਜਗਤਾ ਜੀ ਸਾਹਿਬ ਵਿਖੇ ਸ਼ਾਮ 5 ਵਜੇ ਅੰਮਿ੍ਤ ਸੰਚਾਰ ਕਰਵਾਇਆ ਜਾਵੇਗਾ | 23 ਫ਼ਰਵਰੀ ਨੂੰ ਆਰੰਭ ਹੋਏ ਇਹ ਗੁਰਮਤਿ ਚੇਤਨਾ ਸਮਾਗਮ 25 ਫ਼ਰਵਰੀ ਦੀ ਰਾਤ ਨੂੰ ਸਮਾਪਤ ਹੋਣਗੇ |
Ad Position 22
No active advertisement
ਪਿਛਲੀ ਖ਼ਬਰ ਸੁੰਦਰ ਲਿਖਾਈ ਅਤੇ ਪੇਂਟਿੰਗ ਮੁਕਾਬਲੇ ਕਰਵਾਏ ਅਗਲੀ ਖ਼ਬਰ ਪ੍ਰਧਾਨ ਮੰਤਰੀ ਜੀਵਨ ਸੁਰੱਖਿਆ ਬੀਮਾ ਤਹਿਤ ਵਾਰਿਸ ਨੂੰ 2 ਲੱਖ ਦਾ ਚੈੱਕ ਸੌਂਪਿਆ
Ad Position 24