ਗਿੱਦੜਬਾਹਾ, 24 ਫ਼ਰਵਰੀ (ਪਰਮਜੀਤ ਸਿੰਘ ਥੇੜ੍ਹੀ)-ਸਥਾਨਕ ਐੱਮ.ਐੱਮ.ਡੀ. ਡੀ.ਏ.ਵੀ. ਕਾਲਜ ਗਿੱਦੜਬਾਹਾ ਵਿਖੇ ਅੰਤਰਰਾਸ਼ਟਰੀ ਮਾਂ ਬੋਲੀ ਦਿਹਾੜੇ ਨੂੰ ਸਮਰਪਿਤ ਸੁੰਦਰ ਲਿਖਾਈ ਅਤੇ ਪੇਂਟਿੰਗ ਮੁਕਾਬਲੇ ਕਰਵਾਏ ਗਏ | ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਪਿ੍ੰ. ਰਾਜੇਸ਼ ਮਹਾਜਨ ਨੇ ਦੱਸਿਆ ਕਿ ਸੁੰਦਰ ਲਿਖਾਈ ਮੁਕਾਬਲਿਆਂ ਵਿਚ ਅਮਰਦੀਪ ਕੌਰ ਨੇ ਪਹਿਲਾ, ਚਾਹਤ ਨੇ ਦੂਜਾ ਅਤੇ ਖ਼ੁਸ਼ਵੀਰ ਕੌਰ ਨੇ ਤੀਜਾ ਸਥਾਨ ਪ੍ਰਾਪਤ ਕੀਤਾ | ਇਸੇ ਤਰ੍ਹਾਂ ਪੇਂਟਿੰਗ ਮੁਕਾਬਲਿਆਂ ਵਿਚ ਚਾਹਤ ਨੇ ਪਹਿਲਾ, ਹਰਸ਼ਨੂਰ ਕੌਰ ਨੇ ਦੂਜਾ ਤੇ ਸ਼ਮਨਦੀਪ ਕੌਰ ਨੇ ਤੀਜਾ ਸਥਾਨ ਹਾਸਿਲ ਕੀਤਾ | ਇਨ੍ਹਾਂ ਮੁਕਾਬਲਿਆਂ ਵਿਚ ਜੇਤੂ ਰਹੇ ਵਿਦਿਆਰਥੀਆਂ ਨੂੰ ਪ੍ਰਬੰਧਕਾਂ ਵਲੋਂ ਉਚੇਚੇ ਤੌਰ 'ਤੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਭਾਸ਼ਾ ਮੰਚ ਦੇ ਸਰਪ੍ਰਸਤ ਤੇ ਪੰਜਾਬੀ ਵਿਭਾਗ ਦੇ ਮੁਖੀ ਡਾ. ਚੰਦਰ ਪ੍ਰਕਾਸ਼ ਨੇ ਕਿਹਾ ਕਿ ਮਾਤ ਭਾਸ਼ਾਵਾਂ ਨੂੰ ਸੰਭਾਲਣਾ ਸਮੇਂ ਦੀ ਵੱਡੀ ਲੋੜ ਹੈ, ਜਦੋਂਕਿ ਕਲਾ ਤੇ ਸੱਭਿਆਚਾਰ ਨਾਲ ਜੁੜ ਕੇ ਹੀ ਭਾਸ਼ਾਵਾਂ ਦਾ ਵਿਸਥਾਰ ਕੀਤਾ ਜਾ ਸਕਦਾ ਹੈ | ਇਸ ਪ੍ਰੋਗਰਾਮ ਨੂੰ ਸਫ਼ਲ ਕਰਨ ਵਿਚ ਪ੍ਰੋ. ਸਰਬਜੀਤ ਕੌਰ, ਪ੍ਰੋ. ਸੁਖਪ੍ਰੀਤ ਕੌਰ ਅਤੇ ਪ੍ਰੋ. ਅਰਸ਼ਦੀਪ ਸਿੰਘ ਤੋਂ ਇਲਾਵਾ ਭਾਸ਼ਾ ਮੰਚ ਦੇ ਅਹੁਦੇਦਾਰਾਂ ਅਤੇ ਵਿਦਿਆਰਥੀਆਂ ਦਾ ਵਿਸ਼ੇਸ਼ ਯੋਗਦਾਨ ਰਿਹਾ |