14-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-02-2026

ਨਸ਼ਾ ਕਰਦੇ ਵਿਅਕਤੀ ਵਿਰੁੱਧ ਮੁਕੱਦਮਾ ਦਰਜ

Ad Position 21
No active advertisement
ਅਜੀਤ ਡੈਸਕ 26-02-2026
ਗਿੱਦੜਬਾਹਾ, 25 ਫ਼ਰਵਰੀ (ਪਰਮਜੀਤ ਸਿੰਘ ਥੇੜ੍ਹੀ)-ਥਾਣਾ ਗਿੱਦੜਬਾਹਾ ਪੁਲਿਸ ਨੇ ਇਕ ਵਿਅਕਤੀ ਨੂੰ ਨਸ਼ਾ ਕਰਦੇ ਹੋਏ ਕਾਬੂ ਕਰਕੇ ਉਸ ਵਿਰੁੱਧ ਮੁੱਕਦਮਾ ਦਰਜ ਕੀਤਾ ਹੈ | ਜਾਣਕਾਰੀ ਅਨੁਸਾਰ ਏ.ਐੱਸ.ਆਈ. ਗੁਰਇਕਬਾਲ ਸਿੰਘ ਸਾਥੀ ਕਰਮਚਾਰੀਆਂ ਨਾਲ ਜਦੋਂ ਦੌਰਾਨੇ ਗਸ਼ਤ ਕਪਾਹ ਮੰਡੀ ਗਿੱਦੜਬਾਹਾ ਵਿਖੇ ਪੁੱਜੇ, ਤਾਂ ਮੰਡੀ ਦੇ ਦੂਜੇ ਗੇਟ ਦੇ ਨੇੜੇ ਇਕ ਨੌਜਵਾਨ ਬੈਠਾ ਦਿਖਾਈ ਦਿੱਤਾ | ਉਕਤ ਨੌਜਵਾਨ ਸਿਲਵਰ ਪੰਨੀ ਹੱਥ ਵਿਚ ਫ਼ੜ੍ਹ ਕੇ ਲਾਇਟਰ ਜਲਾ ਰਿਹਾ ਸੀ ਅਤੇ ਉੱਥੋਂ ਧੂੰਆਂ ਨਿਕਲ ਰਿਹਾ ਸੀ ਤੇ ਅਜਿਹਾ ਜਾਪਦਾ ਸੀ ਕਿ ਉਹ ਕੋਈ ਨਸ਼ੀਲਾ ਪਦਾਰਥ ਸੇਵਨ ਕਰ ਰਿਹਾ ਹੋਵੇ | ਉਕਤ ਨੌਜਵਾਨ ਪੁਲਿਸ ਪਾਰਟੀ ਨੂੰ ਦੇਖ ਕੇ ਆਪਣੇ ਹੱਥ ਵਿਚ ਫ਼ੜ੍ਹੇ ਹੋਏ ਸਾਮਾਨ ਨੂੰ ਜ਼ਮੀਨ 'ਤੇ ਸੁੱਟ ਕੇ ਖਿਸਕਣ ਲੱਗਾ | ਜਦੋਂ ਪੁਲਿਸ ਪਾਰਟੀ ਵਲੋਂ ਗੱਡੀ ਰੋਕ ਕੇ ਉਕਤ ਨੌਜਵਾਨ ਨੂੰ ਕਾਬੂ ਕੀਤਾ | ਉਕਤ ਦੀ ਪਛਾਣ ਜਗਮੀਤ ਸਿੰਘ ਉਰਫ਼ ਕਾਕਾ ਪੁੱਤਰ ਦਿਆਲ ਸਿੰਘ ਵਾਸੀ ਪਿੰਡ ਘੱਗਾ ਵਜੋਂ ਹੋਈ | ਉਕਤ ਨੌਜਵਾਨ ਪਾਸੋਂ ਪੁਲਿਸ ਨੇ ਇਕ ਲਾਇਟਰ, ਅੱਧ ਜਲੀ ਪੰਨੀ ਅਤੇ 10 ਰੁਪਏ ਦਾ ਨੋਟ ਜਿਸ ਦਾ ਪਾਇਪ ਰੋਲ ਬਣਾਇਆ ਹੋਇਆ ਸੀ, ਵੀ ਬਰਾਮਦ ਕੀਤਾ | ਪੁਲਿਸ ਨੇ ਉਕਤ ਵਿਰੁੱਧ ਐੱਨ.ਡੀ.ਪੀ.ਐੱਸ. ਦੀਆਂ ਵੱਖ-ਵੱਖ ਧਾਰਾਵਾਂ ਅਧੀਨ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ |

Ad Position 22
No active advertisement
ਪਿਛਲੀ ਖ਼ਬਰ ਪੁਲਿਸ ਹਿਰਾਸਤ 'ਚੋਂ ਫ਼ਰਾਰ ਕੈਦੀ 4 ਦਿਨਾਂ ਬਾਅਦ ਵੀ ਪੁਲਿਸ ਗਿ੍ਫ਼ਤ ਤੋਂ ਬਾਹਰ ਅਗਲੀ ਖ਼ਬਰ ਕਿਸਾਨਾਂ ਨੂੰ ਆਪਣੇ ਹੱਕਾਂ ਦੀ ਰਾਖੀ ਲਈ ਏਕੇ ਦੀ ਲੋੜ- ਸਰਾਵਾਂ
Ad Position 24