14-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-02-2026

ਪੁਲਿਸ ਹਿਰਾਸਤ 'ਚੋਂ ਫ਼ਰਾਰ ਕੈਦੀ 4 ਦਿਨਾਂ ਬਾਅਦ ਵੀ ਪੁਲਿਸ ਗਿ੍ਫ਼ਤ ਤੋਂ ਬਾਹਰ

Ad Position 21
No active advertisement
ਅਜੀਤ ਡੈਸਕ 26-02-2026
ਮੰਡੀ ਲੱਖੇਵਾਲੀ, 25 ਫ਼ਰਵਰੀ (ਮਿਲਖ ਰਾਜ)-ਬਾਈਕ ਚੋਰੀ ਦੇ ਮਾਮਲੇ ਵਿਚ ਚਾਰ ਦਿਨ ਬਾਅਦ ਵੀ ਪੁਲਿਸ ਹਿਰਾਸਤ ਵਿਚੋਂ ਫ਼ਰਾਰ ਹੋਏ ਮੁਲਜ਼ਮ ਨੂੰ ਪੁਲਿਸ ਗਿ੍ਫ਼ਤਾਰ ਨਹੀਂ ਕਰ ਸਕੀ ਹੈ | ਹਾਲਾਂਕਿ ਇਕ ਪੁਲਿਸ ਅਧਿਕਾਰੀ ਦਾ ਕਹਿਣਾ ਹੈ ਕਿ ਦੋਸ਼ੀ ਦੀ ਲੋਕੇਸ਼ਨ ਦਾ ਪਤਾ ਲਗਾਇਆ ਜਾ ਰਿਹਾ ਹੈ ਅਤੇ ਉਸ ਨੂੰ ਜਲਦੀ ਹੀ ਗਿ੍ਫ਼ਤਾਰ ਕਰ ਲਿਆ ਜਾਵੇਗਾ | ਜ਼ਿਕਰਯੋਗ ਹੈ ਕਿ ਸੰਦੀਪ ਸਿੰਘ ਉਰਫ਼ ਨਿੱਕਾ ਪੁੱਤਰ ਜਸਵੰਤ ਸਿੰਘ ਵਾਸੀ ਟਿੱਬਾ ਪਿੰਡ ਸੰਮੇਵਾਲੀ ਰੋਡ ਲੱਖੇਵਾਲੀ ਨੂੰ ਪੁਲਿਸ ਨੇ 18 ਫ਼ਰਵਰੀ ਨੂੰ ਇਕ ਚੋਰੀ ਦੀ ਬਾਈਕ ਸਮੇਤ ਗਿ੍ਫ਼ਤਾਰ ਕੀਤਾ ਸੀ | ਪੁਲਿਸ ਨੂੰ ਸ਼ੱਕ ਸੀ ਕਿ ਦੋਸ਼ੀ ਨੇ ਕਈ ਹੋਰ ਥਾਵਾਂ 'ਤੇ ਬਾਈਕ ਚੋਰੀਆਂ ਕੀਤੀਆਂ ਹਨ ਅਤੇ ਉਸ ਦੇ ਗਰੋਹ ਵਿਚ ਹੋਰ ਸਾਥੀ ਵੀ ਹੋ ਸਕਦੇ ਹਨ | ਇਸ ਲਈ ਏ.ਐੱਸ.ਆਈ. ਕੁਲਵੰਤ ਸਿੰਘ ਅਤੇ ਕਾਂਸਟੇਬਲ ਸਵਰਨਜੀਤ ਸਿੰਘ ਨੇ ਦੋਸ਼ੀ ਨੂੰ ਸੁਮਨਦੀਪ ਕੌਰ ਜੇ.ਐੱਮ.ਆਈ.ਸੀ. ਮਲੋਟ ਦੀ ਅਦਾਲਤ ਵਿਚ ਪੇਸ਼ ਕੀਤਾ | ਅਦਾਲਤ ਨੇ ਪੁੱਛਗਿੱਛ ਲਈ ਦੋਸ਼ੀ ਦਾ ਇਕ ਦਿਨ ਦਾ ਪੁਲਿਸ ਰਿਮਾਂਡ ਦਿੱਤਾ | ਰਿਮਾਂਡ ਹਾਸਿਲ ਕਰਨ ਤੋਂ ਬਾਅਦ ਪੁਲਿਸ ਟੀਮ ਸ਼ਾਮ 6:20 ਵਜੇ ਦੇ ਕਰੀਬ ਥਾਣੇ ਵਾਪਸ ਆਈ ਅਤੇ ਦੋਸ਼ੀ ਸੰਦੀਪ ਸਿੰਘ ਉਰਫ਼ ਨਿੱਕਾ ਨੇ ਕਾਂਸਟੇਬਲ ਸਵਰਨਜੀਤ ਸਿੰਘ ਨੂੰ ਧੱਕਾ ਦਿੱਤਾ ਅਤੇ ਹੱਥਕੜੀਆਂ ਲੈ ਕੇ ਫ਼ਰਾਰ ਹੋ ਗਿਆ | ਜਾਂਚ ਅਧਿਕਾਰੀ ਏ.ਐੱਸ.ਆਈ. ਬਲਦੇਵ ਸਿੰਘ ਨੇ ਦੱਸਿਆ ਕਿ ਮੁਲਜ਼ਮ ਨੂੰ ਗਿ੍ਫ਼ਤਾਰ ਕਰਨ ਲਈ ਵੱਖ-ਵੱਖ ਥਾਵਾਂ 'ਤੇ ਛਾਪੇਮਾਰੀ ਕੀਤੀ ਜਾ ਰਹੀ ਹੈ |
Ad Position 22
No active advertisement
ਪਿਛਲੀ ਖ਼ਬਰ ਚੋਰੀ ਦੇ ਮਾਮਲੇ 'ਚ 3 ਅਣਪਛਾਤਿਆਂ ਵਿਰੁੱਧ ਮਾਮਲਾ ਦਰਜ ਅਗਲੀ ਖ਼ਬਰ ਨਸ਼ਾ ਕਰਦੇ ਵਿਅਕਤੀ ਵਿਰੁੱਧ ਮੁਕੱਦਮਾ ਦਰਜ
Ad Position 24