ਰੁਪਾਣਾ, 25 ਫ਼ਰਵਰੀ (ਜਗਜੀਤ ਸਿੰਘ)-ਸ੍ਰੀ ਮੁਕਤਸਰ ਸਾਹਿਬ ਦੇ ਦਰਬਾਰ ਸਾਹਿਬ ਦੀ ਪ੍ਰਬੰਧਕ ਕਮੇਟੀ ਵਲੋਂ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ 1, 2 ਤੇ 3 ਮਾਰਚ ਨੂੰ ਪਿੰਡ ਰੁਪਾਣਾ ਵਿਚ ਭਾਰੀ ਜੋੜ ਮੇਲਾ ਕਰਵਾਇਆ ਜਾ ਰਿਹਾ ਹੈ | ਜਿਸ ਦੇ ਪਹਿਲੇ ਦਿਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਪੰਜ ਪਿਆਰਿਆਂ ਤੇ ਚਾਰ ਸਾਹਿਬਜ਼ਾਦਿਆਂ ਦੀ ਅਗਵਾਈ ਵਿਚ ਪਿੰਡ ਰੁਪਾਣਾ ਵਿਖੇ ਨਗਰ ਕੀਰਤਨ ਕੱਢਿਆ ਜਾਵੇਗਾ | ਰਾਤ ਸਮੇਂ ਗੁਰਦੁਆਰਾ ਸਾਹਿਬ ਵਿਚ ਦੀਵਾਨ ਸਜਾਏ ਜਾਣਗੇ ਅਤੇ 3 ਮਾਰਚ ਨੂੰ ਗੁਰਦੁਆਰਾ ਸਾਹਿਬ ਵਿਚ ਰੱਖੇ ਹੋਏ ਸ੍ਰੀ ਅਖੰਡ ਸਾਹਿਬ ਦੇ ਭੋਗ ਪਾਏ ਜਾਣਗੇ | ਇਸ ਜੋੜ ਮੇਲੇ ਵਿਚ ਗੁਰਦੁਆਰਾ ਸਾਹਿਬ ਦੀ ਕਮੇਟੀ ਦੇ ਪ੍ਰਸਿੱਧ ਢਾਡੀ ਤੇ ਰਾਗੀ ਜਥੇ ਪਹੁੰਚ ਰਹੇ ਹਨ |