15-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-02-2026

ਸ੍ਰੀ ਮੁਕਤਸਰ ਸਾਹਿਬ ਪੁਲਿਸ ਵਲੋਂ ਮੌਕ ਡਰਿੱਲ ਕਰਵਾਈ

Ad Position 21
No active advertisement
ਅਜੀਤ ਡੈਸਕ 26-02-2026
ਸ੍ਰੀ ਮੁਕਤਸਰ ਸਾਹਿਬ, 25 ਫ਼ਰਵਰੀ (ਰਣਜੀਤ ਸਿੰਘ ਢਿੱਲੋਂ)-ਜ਼ਿਲ੍ਹਾ ਪੁਲਿਸ ਮੁਖੀ ਅਭਿਮਨਿਊ ਰਾਣਾ ਦੇ ਦਿਸ਼ਾ-ਨਿਰਦੇਸ਼ਾਂ ਹੇਠ ਜ਼ਿਲ੍ਹੇ ਅੰਦਰ ਸੁਰੱਖਿਆ ਪ੍ਰਬੰਧਾਂ ਨੂੰ ਹੋਰ ਮਜ਼ਬੂਤ ਬਣਾਉਣ ਅਤੇ ਐਮਰਜੈਂਸੀ ਹਾਲਾਤ ਨਾਲ ਤੁਰੰਤ ਨਜਿੱਠਣ ਦੀ ਤਿਆਰੀ ਦੀ ਜਾਂਚ ਕਰਨ ਲਈ ਸ੍ਰੀ ਮੁਕਤਸਰ ਸਾਹਿਬ ਪੁਲਿਸ ਵਲੋਂ ਗੁਜਰਾਤ ਗੈਸ ਲਿਮਟਿਡ ਤੇ ਜ਼ਿਲ੍ਹਾ ਪ੍ਰਸ਼ਾਸਨ ਦੇ ਸਹਿਯੋਗ ਨਾਲ ਬਠਿੰਡਾ ਰੋਡ ਸਥਿਤ ਹਰਿਆਲੀ ਸੀ.ਐੱਨ.ਜੀ. ਸਟੇਸ਼ਨ 'ਤੇ ਮੌਕ ਡਰਿੱਲ ਕਰਵਾਈ ਗਈ | ਐੱਸ.ਐੱਸ.ਪੀ. ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਮੌਕ ਡਰਿੱਲ ਦਾ ਉਦੇਸ਼ ਕੰਪਨੀ ਅਤੇ ਜ਼ਿਲ੍ਹਾ ਪ੍ਰਸ਼ਾਸਨ ਦੀ ਐਮਰਜੈਂਸੀ ਰਿਸਪਾਂਸ ਸਮਰੱਥਾ ਦੀ ਜਾਂਚ ਕਰਨਾ ਅਤੇ ਆਮ ਲੋਕਾਂ ਨੂੰ ਸੰਭਾਵਿਤ ਖ਼ਤਰੇ ਦੌਰਾਨ ਅਪਨਾਏ ਜਾਣ ਵਾਲੇ ਸੁਰੱਖਿਆ ਕਦਮਾਂ ਬਾਰੇ ਜਾਗਰੂਕ ਕਰਨਾ ਸੀ | ਮੌਕ ਡਰਿੱਲ ਦੌਰਾਨ ਗੈਸ ਲੀਕੇਜ ਦੀ ਕਲਪਿਤ ਸਥਿਤੀ ਤਿਆਰ ਕੀਤੀ ਗਈ, ਜਿਸ 'ਤੇ ਤੁਰੰਤ ਕਾਰਵਾਈ ਕਰਦਿਆਂ ਸੰਬੰਧਿਤ ਟੀਮਾਂ ਨੂੰ ਐਕਟੀਵੇਟ ਕੀਤਾ ਗਿਆ | ਫਾਇਰ ਬਿ੍ਗੇਡ ਦੀ ਗੱਡੀ ਅਤੇ ਐਂਬੂਲੈਂਸ ਤੁਰੰਤ ਮੌਕੇ 'ਤੇ ਪਹੁੰਚੀਆਂ, ਜਿਸ ਨਾਲ ਗੁਜਰਾਤ ਗੈਸ, ਅੱਗ ਬੁਝਾਊ ਦਲ, ਮੈਡੀਕਲ ਐਮਰਜੈਂਸੀ ਟੀਮ ਅਤੇ ਪੁਲਿਸ ਵਿਭਾਗ ਵਿਚਕਾਰ ਉਚ ਪੱਧਰੀ ਤਾਲਮੇਲ ਦਾ ਪ੍ਰਦਰਸ਼ਨ ਹੋਇਆ | ਪੁਲਿਸ ਵਲੋਂ ਮੌਕੇ 'ਤੇ ਸੁਰੱਖਿਆ ਘੇਰਾ ਬਣਾ ਕੇ ਟ੍ਰੈਫ਼ਿਕ ਨਿਯੰਤਰਣ ਕੀਤਾ ਗਿਆ ਅਤੇ ਆਸਪਾਸ ਦੇ ਇਲਾਕੇ ਨੂੰ ਸੁਰੱਖਿਅਤ ਕੀਤਾ ਗਿਆ | ਇਸ ਮੌਕੇ ਡੀ.ਐੱਸ.ਪੀ. ਬਚਨ ਸਿੰਘ (ਸ੍ਰੀ ਮੁਕਤਸਰ ਸਾਹਿਬ), ਇੰਸਪੈਕਟਰ ਰਾਜਵੀਰ ਸਿੰਘ ਮੁੱਖ ਅਫ਼ਸਰ ਥਾਣਾ ਸਦਰ ਸ੍ਰੀ ਮੁਕਤਸਰ ਸਾਹਿਬ, ਟ੍ਰੈਫ਼ਿਕ ਪੁਲਿਸ ਦੇ ਅਧਿਕਾਰੀ ਅਤੇ ਹੋਰ ਪੁਲਿਸ ਟੀਮਾਂ ਹਾਜ਼ਰ ਸਨ | ਗੁਜਰਾਤ ਗੈਸ ਲਿਮਟਿਡ ਵਲੋਂ ਤਰੁਣ ਸ਼ਰਮਾ (ਜ਼ੋਨਲ ਹੈੱਡ ਪੰਜਾਬ ਤੇ ਹਰਿਆਣਾ), ਸਤਯੇਨ ਤਿ੍ਵੇਦੀ (ਸਰਕਲ ਹੈੱਡ ਅੰਮਿ੍ਤਸਰ), ਮੋਹੰਮਦ ਸ਼ੇਖ ਫਿਰੋਜ਼ (ਹੈੱਡ ਫ਼ਿਰੋਜ਼ਪੁਰ, ਫ਼ਰੀਦਕੋਟ ਤੇ ਸ੍ਰੀ ਮੁਕਤਸਰ ਸਾਹਿਬ), ਧਨੰਜੇ ਬਾਂਸਲ (ਡਿਪਟੀ ਮੈਨੇਜਰ) ਅਤੇ ਸੰਜੀਵ ਮੋਰਵਾਲ (ਇੰਜੀਨੀਅਰ) ਵੀ ਵਿਸ਼ੇਸ਼ ਤੌਰ 'ਤੇ ਮੌਜੂਦ ਰਹੇ ਅਤੇ ਡਰਿਲ ਦੀ ਕਾਰਵਾਈ ਦੀ ਨਿਗਰਾਨੀ ਕੀਤੀ | ਮੌਕ ਡਰਿੱਲ ਦੌਰਾਨ ਇਸ ਮੌਕੇ ਮੌਜੂਦ ਲੋਕਾਂ ਨੂੰ ਸੁਰੱਖਿਆ ਹਦਾਇਤਾਂ ਦਿੱਤੀਆਂ ਗਈਆਂ | ਐੱਸ.ਐੱਸ.ਪੀ. ਨੇ ਕਿਹਾ ਕਿ ਇਸ ਤਰ੍ਹਾਂ ਦੀਆਂ ਮੌਕ ਡਰਿੱਲਾਂ ਦਾ ਮੁੱਖ ਉਦੇਸ਼ ਲੋਕਾਂ ਦੀ ਜਾਨ-ਮਾਲ ਦੀ ਸੁਰੱਖਿਆ ਯਕੀਨੀ ਬਣਾਉਣਾ ਹੈ | ਉਨ੍ਹਾਂ ਕਿਹਾ ਕਿ ਪੁਲਿਸ ਵਿਭਾਗ ਹਮੇਸ਼ਾ ਜ਼ਿਲ੍ਹਾ ਪ੍ਰਸ਼ਾਸਨ ਤੇ ਹੋਰ ਸੰਬੰਧਿਤ ਏਜੰਸੀਆਂ ਨਾਲ ਮਿਲ ਕੇ ਸੰਭਾਵਿਤ ਖ਼ਤਰਿਆਂ ਨਾਲ ਨਜਿੱਠਣ ਲਈ ਤਿਆਰ ਹੈ ਅਤੇ ਭਵਿੱਖ ਵਿਚ ਵੀ ਇਸ ਤਰ੍ਹਾਂ ਦੀਆਂ ਸਾਂਝੀਆਂ ਰਿਹਰਸਲਾਂ ਕਰਵਾਈਆਂ ਜਾਂਦੀਆਂ ਰਹਿਣਗੀਆਂ |
Ad Position 22
No active advertisement
ਪਿਛਲੀ ਖ਼ਬਰ ਸ੍ਰੀ ਮੁਕਤਸਰ ਸਾਹਿਬ ਵਿਖੇ ਦੋ ਘੋੜੇ ਟਰਾਲਿਆਂ ਅਤੇ ਪਿੱਕਅਪ ਗੱਡੀ ਦੀ ਟੱਕਰ-ਇਕ ਚਾਲਕ ਦੀ ਮੌਤ, ਦੋ ਜ਼ਖ਼ਮੀ ਅਗਲੀ ਖ਼ਬਰ 'ਆਪ' ਵਲੋਂ ਸਿਕੰਦਰ ਸਿੰਘ ਬਰਾੜ ਬਲਾਕ ਕੋਆਰਡੀਨੇਟਰ ਨਿਯੁਕਤ
Ad Position 24