15-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-02-2026

ਭਾਈ ਢੱਡਰੀਆਂ ਵਾਲੇ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਦੇ ਗ੍ਰਹਿ ਪੁੱਜੇ

Ad Position 21
No active advertisement
ਅਜੀਤ ਡੈਸਕ 26-02-2026
ਮਲੋਟ, 25 ਫ਼ਰਵਰੀ (ਪਾਟਿਲ)- ਭਾਈ ਰਣਜੀਤ ਸਿੰਘ ਢੱਡਰੀਆਂ ਵਾਲੇ ਵਲੋਂ ਮਲੋਟ ਦੀ ਦਾਣਾ ਮੰਡੀ ਵਿਖੇ ਤਿੰਨ ਦਿਨਾਂ ਦੇ ਵਿਸ਼ਾਲ ਧਾਰਮਿਕ ਦੀਵਾਨ ਕਰਵਾਏ ਜਾ ਰਹੇ ਹਨ | ਇਨ੍ਹਾਂ ਦੀਵਾਨਾਂ ਦੌਰਾਨ ਗੁਰਬਾਣੀ ਕੀਰਤਨ ਅਤੇ ਕਥਾ-ਵਿਚਾਰ ਰਾਹੀਂ ਸੰਗਤ ਨੂੰ ਨਾਮ ਸਿਮਰਨ ਤੇ ਗੁਰਮਤਿ ਅਨੁਸਾਰ ਜੀਵਨ ਬਤੀਤ ਕਰਨ ਦੀ ਪ੍ਰੇਰਣਾ ਦਿੱਤੀ ਜਾ ਰਹੀ ਹੈ | ਦੀਵਾਨਾਂ ਦੌਰਾਨ ਸੰਗਤ ਦਾ ਉਤਸ਼ਾਹ ਦੇਖਣਯੋਗ ਰਿਹਾ ਅਤੇ ਵੱਡੀ ਗਿਣਤੀ ਵਿਚ ਸ਼ਰਧਾਲੂਆਂ ਨੇ ਹਾਜ਼ਰੀ ਭਰੀ | ਇਸ ਮੌਕੇ ਡਾ. ਬਲਜੀਤ ਕੌਰ ਦੇ ਗ੍ਰਹਿ ਵਿਖੇ ਭਾਈ ਰਣਜੀਤ ਸਿੰਘ ਢੱਡਰੀਆਂ ਵਾਲਿਆਂ ਦਾ ਨਿੱਘਾ ਸਵਾਗਤ ਕੀਤਾ ਗਿਆ | ਕੈਬਨਿਟ ਮੰਤਰੀ ਨੇ ਮਲੋਟ ਵਿਚ ਅਜਿਹੇ ਆਤਮਿਕ ਸਮਾਗਮ ਕਰਵਾਉਣ ਲਈ ਧੰਨਵਾਦ ਪ੍ਰਗਟਾਉਂਦਿਆਂ ਕਿਹਾ ਕਿ ਧਾਰਮਿਕ ਦੀਵਾਨ ਸਮਾਜ ਵਿਚ ਅਧਿਆਤਮਿਕਤਾ, ਭਾਈਚਾਰੇ ਤੇ ਚੰਗੇ ਸੰਸਕਾਰਾਂ ਨੂੰ ਮਜ਼ਬੂਤ ਕਰਦੇ ਹਨ | ਪ੍ਰਬੰਧਕ ਕਮੇਟੀ ਵਲੋਂ ਲੰਗਰ ਤੇ ਹੋਰ ਸਹੂਲਤਾਂ ਦੇ ਵਿਸ਼ੇਸ਼ ਪ੍ਰਬੰਧ ਕੀਤੇ ਗਏ ਹਨ | ਇਸ ਮੌਕੇ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਦੇ ਪਤੀ ਦਲਜੀਤ ਸਿੰਘ ਅਤੇ ਪੀ.ਏ. ਅਰਸ਼ ਸਿੱਧੂ ਵੀ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ 'ਪੰਜਾਬ ਸਖੀ ਸ਼ਕਤੀ ਮੇਲਾ' ਦੇ ਦੂਜੇ ਦਿਨ ਵੀ ਲੱਗੀਆਂ ਰੌਣਕਾਂ ਅਗਲੀ ਖ਼ਬਰ ਸੰਤ ਬਾਬਾ ਰਾਮਗਿਰ ਦੀ ਸਮਾਧ 'ਤੇ ਫੱਗਣ ਮੇਲਾ 3 ਮਾਰਚ ਨੂੰ
Ad Position 24