15-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-02-2026

'ਪੰਜਾਬ ਸਖੀ ਸ਼ਕਤੀ ਮੇਲਾ' ਦੇ ਦੂਜੇ ਦਿਨ ਵੀ ਲੱਗੀਆਂ ਰੌਣਕਾਂ

Ad Position 21
No active advertisement
ਅਜੀਤ ਡੈਸਕ 26-02-2026
ਸ੍ਰੀ ਮੁਕਤਸਰ ਸਾਹਿਬ, 25 ਫ਼ਰਵਰੀ (ਰਣਜੀਤ ਸਿੰਘ ਢਿੱਲੋਂ)-ਜ਼ਿਲ੍ਹਾ ਉਦਯੋਗ ਕੇਂਦਰ ਸ੍ਰੀ ਮੁਕਤਸਰ ਸਾਹਿਬ (ਉਦਯੋਗ ਤੇ ਵਣਜ ਵਿਭਾਗ ਪੰਜਾਬ) ਅਤੇ ਪੰਜਾਬ ਰਾਜ ਦਿਹਾਤੀ ਆਜੀਵਿਕਾ ਮਿਸ਼ਨ ਵਲੋਂ ਰੈਂਪ ਸਕੀਮ ਅਧੀਨ ਕਰਵਾਏ 'ਪੰਜਾਬ ਸਖੀ ਸ਼ਕਤੀ ਮੇਲਾ-ਮਹਿਲਾ ਉਦਮੀਆਂ ਦਾ ਸਸ਼ਕਤੀਕਰਨ' ਨੇ ਦੂਜੇ ਦਿਨ ਸ਼ਾਨਦਾਰ ਢੰਗ ਨਾਲ ਰੰਗ ਬੰਨਿ੍ਹਆ | ਸ੍ਰੀ ਗੁਰੂ ਗੋਬਿੰਦ ਸਿੰਘ ਪਾਰਕ ਕੋਟਕਪੂਰਾ ਰੋਡ ਵਿਖੇ ਲੱਗੇ ਇਸ ਮੇਲੇ ਨੇ ਇਲਾਕੇ ਵਿਚ ਉਤਸ਼ਾਹ ਤੇ ਉਮੀਦ ਦੀ ਨਵੀਂ ਲਹਿਰ ਪੈਦਾ ਕੀਤੀ | ਫ਼ੰਕਸ਼ਨਲ ਮੈਨੇਜਰ ਵਿਸ਼ਵ ਦੀਪ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਇਹ ਮੇਲਾ ਸਿਰਫ਼ ਪ੍ਰਦਰਸ਼ਨੀ ਨਹੀਂ, ਸਗੋਂ ਔਰਤਾਂ ਲਈ ਆਰਥਿਕ ਖ਼ੁਦਮੁਖ਼ਤਿਆਰੀ ਵੱਲ ਵੱਡਾ ਕਦਮ ਹੈ | ਇੱਥੇ ਮਹਿਲਾ ਉਦਮੀਆਂ ਨੂੰ ਆਪਣੇ ਹੁਨਰ ਨੂੰ ਦਰਸਾਉਣ, ਨਵੇਂ ਵਪਾਰਕ ਸੰਪਰਕ ਬਣਾਉਣ ਤੇ ਆਤਮ-ਵਿਸ਼ਵਾਸ ਮਜ਼ਬੂਤ ਕਰਨ ਲਈ ਅਨਮੋਲ ਮੰਚ ਮਿਲਿਆ | ਸੱਭਿਆਚਾਰਕ ਰੰਗਤ ਨੇ ਮੇਲੇ ਨੂੰ ਹੋਰ ਵੀ ਰੌਣਕਮਈ ਬਣਾ ਦਿੱਤਾ | ਗਿੱਧਾ, ਭੰਗੜਾ, ਗੀਤ-ਸੰਗੀਤ ਅਤੇ ਕਵਿਸ਼ਰੀ ਦੀਆਂ ਪੇਸ਼ਕਾਰੀਆਂ ਨੇ ਦਰਸ਼ਕਾਂ ਦਾ ਮਨ ਮੋਹ ਲਿਆ | ਪ੍ਰਸਿੱਧ ਲੋਕ ਗਾਇਕ ਲੋਕਦੀਪ ਭੰਗਚੜ੍ਹੀ ਅਤੇ ਹਰਸ਼ ਵਿੱਜ ਸਮੇਤ ਰੋਡਿਆਂ ਵਾਲਾ ਕਵਿਸ਼ਰੀ ਜਥੇ ਨੇ ਆਪਣੀ ਕਲਾ ਨਾਲ ਸਮਾਗਮ ਨੂੰ ਚਾਰ ਚੰਨ ਲਗਾ ਦਿੱਤੇ | ਸਾਕਾ ਨਨਕਾਣਾ ਸਾਹਿਬ ਦੇ ਸ਼ਹੀਦਾਂ ਦੀ ਯਾਦ ਵਿਚ ਵਿਸ਼ਾਲ ਖ਼ੂਨਦਾਨ ਕੈਂਪ ਲਗਾਇਆ ਗਿਆ, ਜਿਸ ਵਿਚ ਨੌਜਵਾਨਾਂ ਤੇ ਸਮਾਜ ਸੇਵੀਆਂ ਨੇ ਵਧ-ਚੜ੍ਹ ਕੇ ਭਾਗ ਲਿਆ | ਕਿਸਾਨਾਂ ਦੀ ਆਮਦਨ ਵਿਚ ਵਾਧਾ ਤੇ ਸਿਹਤ ਪ੍ਰਤੀ ਜਾਗਰੂਕਤਾ ਵਧਾਉਣ ਲਈ ਸਾਹੀਵਾਲ ਗਾਵਾਂ ਦੇ ਮਾਹਰ ਤੇ ਅਗਾਂਹਵਧੂ ਕਿਸਾਨ ਜਗਦੱਤ ਸਿੰਘ ਡਿੰਪੀ ਹੇਅਰ ਨੇ ਲਾਹੇਵੰਦ ਜਾਣਕਾਰੀ ਸਾਂਝੀ ਕੀਤੀ | ਇਸ ਤੋਂ ਇਲਾਵਾ ਮੇਲੇ ਦੌਰਾਨ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਅਧੀਨ ਕਾਰਡ ਵੀ ਬਣਾਏ ਗਏ, ਜਿਸ ਨਾਲ ਆਮ ਲੋਕਾਂ ਨੂੰ ਸਿਹਤ ਸੁਰੱਖਿਆ ਵੱਲ ਪ੍ਰੇਰਿਤ ਕੀਤਾ ਗਿਆ | ਜ਼ਿਲ੍ਹਾ ਪ੍ਰਸ਼ਾਸਨ ਵਲੋਂ ਦੂਜੇ ਸਫ਼ਲ ਦਿਨ ਦੀ ਕਾਮਯਾਬੀ ਲਈ ਸਭ ਭਾਗੀਦਾਰਾਂ ਤੇ ਇਲਾਕਾ ਵਾਸੀਆਂ ਦਾ ਧੰਨਵਾਦ ਕੀਤਾ ਗਿਆ |
Ad Position 22
No active advertisement
ਪਿਛਲੀ ਖ਼ਬਰ ਸੰਤ ਨਿਰੰਕਾਰੀ ਮਿਸ਼ਨ ਬਰਾਂਚ ਸ੍ਰੀ ਮੁਕਤਸਰ ਸਾਹਿਬ ਨੇ ਸਫ਼ਾਈ ਅਭਿਆਨ ਚਲਾਇਆ ਅਗਲੀ ਖ਼ਬਰ ਭਾਈ ਢੱਡਰੀਆਂ ਵਾਲੇ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਦੇ ਗ੍ਰਹਿ ਪੁੱਜੇ
Ad Position 24