ਸ੍ਰੀ ਮੁਕਤਸਰ ਸਾਹਿਬ, 25 ਫ਼ਰਵਰੀ (ਹਰਮਹਿੰਦਰ ਪਾਲ)-ਸੰਤ ਨਿਰੰਕਾਰੀ ਮਿਸ਼ਨ ਬਰਾਂਚ ਸ੍ਰੀ ਮੁਕਤਸਰ ਸਾਹਬਿ ਵਲੋਂ ਸਥਾਨਕ ਮੁਖੀ ਕ੍ਰਿਪਾਲ ਸਿੰਘ ਦੀ ਅਗਵਾਈ ਹੇਠ ਅਬੋਹਰ ਰੋਡ ਸਥਿਤ ਬਣ ਰਹੇ ਨਵੇਂ ਭਵਨ ਵਿਖੇ ਸਫ਼ਾਈ ਅਭਿਆਨ ਚਲਾਇਆ ਗਿਆ | ਇਸ ਤੋਂ ਪਹਿਲਾਂ ਪੁਰਾਣੇ ਭਵਨ ਤੋਂ ਲੈ ਕੇ ਬੱਸ ਸਟੈਂਡ ਤੱਕ ਰੈਲੀ ਵੀ ਕੱਢੀ ਗਈ | ਇਸ ਮੌਕੇ ਸਮੂਹ ਸੰਗਤ ਤੇ ਸੇਵਾਦਾਰਾਂ ਵਲੋਂ ਇਸ ਸਫ਼ਾਈ ਅਭਿਆਨ ਵਿਚ ਵਧ-ਚੜ੍ਹ ਕੇ ਹਿੱਸਾ ਲਿਆ ਗਿਆ | ਸਫ਼ਾਈ ਅਭਿਆਨ ਤੋਂ ਬਾਅਦ ਸਮੂਹ ਸੰਗਤ ਤੇ ਸੇਵਾਦਾਰਾਂ ਵਲੋਂ ਮਿਲ ਕੇ ਨਵੇਂ ਭਵਨ ਵਿਚ ਬੂਟੇ ਵੀ ਲਗਾਏ ਗਏ | ਇਸ ਮੌਕੇ ਸਥਾਨਕ ਮੁਖੀ ਕ੍ਰਿਪਾਲ ਸਿੰਘ, ਰਾਕੇਸ਼ ਕੁਮਾਰ ਸੰਚਾਲਕ ਆਦਿ ਤੇ ਹੋਰ ਮਹਾਪੁਰਸ਼ਾਂ ਨੇ ਵਧ-ਚੜ੍ਹ ਕੇ ਹਿੱਸਾ ਪਾਇਆ | ਇਸ ਮੌਕੇ ਉਨ੍ਹਾਂ ਸੰਗਤਾਂ ਨੂੰ ਅਪੀਲ ਕੀਤੀ ਕਿ ਉਹ ਨਿਰੰਕਾਰੀ ਮਿਸ਼ਨ ਵਲੋਂ ਚਲਾਏ ਜਾਂਦੇ ਹਰ ਕਾਰਜ ਵਿਚ ਵਧ-ਚੜ੍ਹ ਕੇ ਸਹਿਯੋਗ ਦੇਣ |