ਦੋਦਾ, 25 ਫ਼ਰਵਰੀ (ਰਵੀਪਾਲ)- ਬਾਬਾ ਫ਼ਰੀਦ ਸੀਨੀਅਰ ਸੈਕੰਡਰੀ ਸਕੂਲ ਛੱਤਿਆਣਾ ਵਿਖੇ ਪਿ੍ੰਸੀਪਲ ਪਰਮਜੀਤ ਕੌਰ ਬਰਾੜ ਦੀ ਅਗਵਾਈ ਵਿਚ ਸਕੂਲ ਦੇ ਹੋਣਹਾਰ ਵਿਦਿਆਰਥੀਆਂ ਨੂੰ ਨਕਦ ਰਾਸ਼ੀ ਤੇ ਯਾਦਗਾਰੀ ਚਿੰਨ ਦੇ ਕੇ ਸਨਮਾਨਿਤ ਕਰਨ ਲਈ ਸਮਾਗਮ ਕਰਵਾਇਆ ਗਿਆ | ਇਸ ਮੌਕੇ ਸਾਬਕਾ ਜ਼ਿਲ੍ਹਾ ਸਿੱਖਿਆ ਅਫ਼ਸਰ ਜਸਪਾਲ ਮੋਂਗਾ ਬਤੌਰ ਮੁੱਖ ਮਹਿਮਾਨ ਸ਼ਾਮਿਲ ਹੋਏ | ਉਨ੍ਹਾਂ ਹੋਣਹਾਰ ਬੱਚਿਆਂ ਦੀ ਹੌਂਸਲਾ ਅਫ਼ਜਾਈ ਕਰਦੇ ਹੋਏ ਉਨ੍ਹਾਂ ਦੇ ਉਜਵਲ ਭਵਿੱਖ ਦੀ ਕਾਮਨਾ ਕੀਤੀ | ਇਸ ਸੰਬੰਧੀ ਸਕੂਲ ਦੇ ਐੱਮ.ਡੀ. ਹਰਜੀਤ ਸਿੰਘ ਬਰਾੜ ਨੇ ਦੱਸਿਆ ਕਿ ਬੋਰਡ ਪ੍ਰੀਖਿਆਵਾਂ ਦੌਰਾਨ ਮੈਰਿਟ ਵਿਚ ਸਥਾਨ ਕਰਨ ਵਾਲੇ ਸਕੂਲੀ ਵਿਦਿਆਰਥੀਆਂ ਨੂੰ 10 ਹਜ਼ਾਰ ਰੁਪਏ ਦੀ ਨਕਦ ਇਨਾਮ ਦੇ ਕੇ ਸਨਮਾਨਿਤ ਕਰਨ ਤੋਂ ਇਲਾਵਾ ਬੋਰਡ ਪ੍ਰੀਖਿਆਵਾਂ ਵਿਚ ਪਹਿਲੇ ਸਥਾਨ ਹਾਸਿਲ ਕਰਨ ਵਾਲੇ ਵਿਦਿਆਰਥੀਆਂ ਨੂੰ ਵੀ ਨਕਦ ਇਨਾਮ ਤਕਸੀਮ ਕੀਤੇ ਗਏ ਹਨ | ਇਸ ਮੌਕੇ ਤਰਸੇਮ ਕੁਮਾਰ, ਮਨਦੀਪ ਸਿੰਘ, ਗੁਰਪ੍ਰੀਤ ਸਿੰਘ ਤੋਂ ਇਲਾਵਾ ਸਮੂਹ ਸਟਾਫ਼ ਅਤੇ ਵਿਦਿਆਰਥੀ ਹਾਜ਼ਰ ਸਨ |