15-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-02-2026

ਕੁਲਵਿੰਦਰ ਕੌਰ ਢਿੱਲੋਂ ਮਹਿਲਾ ਕਾਂਗਰਸ ਮਲੋਟ ਦੇ ਬਲਾਕ ਪ੍ਰਧਾਨ ਬਣੇ

Ad Position 21
No active advertisement
ਅਜੀਤ ਡੈਸਕ 26-02-2026
ਮੰਡੀ ਲੱਖੇਵਾਲੀ, 25 ਫ਼ਰਵਰੀ (ਮਿਲਖ ਰਾਜ)-ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਤੇ ਮਹਿਲਾ ਕਾਂਗਰਸ ਸੂਬਾ ਪ੍ਰਧਾਨ ਗੁਰਸਰਨ ਕੌਰ ਰੰਧਾਵਾ ਦੀਆਂ ਹਦਾਇਤਾਂ 'ਤੇ ਔਰਤਾਂ ਨੂੰ ਰਾਜਨੀਤੀ ਵਿਚ ਵੱਧ ਤੋਂ ਵੱਧ ਪ੍ਰੇਰਿਤ ਕਰਨ ਹਿੱਤ ਮਲੋਟ ਬਲਾਕ ਦੇ ਪਿੰਡ ਰਾਮਗੜ੍ਹ ਚੂੰਘਾਂ ਵਿਖੇ ਮਹਿਲਾ ਕਾਂਗਰਸੀ ਵਰਕਰਾਂ ਦੀ ਅਹਿਮ ਮੀਟਿੰਗ ਜ਼ਿਲ੍ਹਾ ਪ੍ਰਧਾਨ ਨਵਦੀਪ ਕੌਰ ਸੰਧੂ ਦੀ ਪ੍ਰਧਾਨਗੀ ਹੇਠ ਕੀਤੀ ਗਈ | ਇਸ ਮੀਟਿੰਗ 'ਚ ਕਿਸਾਨ ਸੈੱਲ ਦੇ ਜ਼ਿਲ੍ਹਾ ਪ੍ਰਧਾਨ ਚਰਨਦੀਪ ਸਿੰਘ ਬਾਂਮ ਤੇ ਸ੍ਰੀ ਮੁਕਤਸਰ ਸਾਹਿਬ ਦੇ ਦਿਹਾਤੀ ਕਾਂਗਰਸ ਪ੍ਰਧਾਨ ਸ਼ਰਨਜੀਤ ਸਿੰਘ ਸੰਧੂ ਵੀ ਵਿਸ਼ੇਸ਼ ਤੌਰ 'ਤੇ ਪਹੁੰਚੇ | ਟਕਸਾਲੀ ਕਾਂਗਰਸੀ ਪਰਿਵਾਰ ਸੋਹਣ ਸਿੰਘ ਪ੍ਰੇਮੀ ਦੇ ਗ੍ਰਹਿ ਵਿਖੇ ਹੋਈ ਇਸ ਮੀਟਿੰਗ ਵਿਚ ਮਲੋਟ ਬਲਾਕ ਤੋਂ ਵੱਡੀ ਗਿਣਤੀ 'ਚ ਕਾਂਗਰਸੀ ਵਰਕਰ ਔਰਤਾਂ ਨੇ ਹਿੱਸਾ ਲਿਆ | ਇਸ ਮੌਕੇ ਜ਼ਿਲ੍ਹਾ ਪ੍ਰਧਾਨ ਨਵਦੀਪ ਕੌਰ ਸੰਧੂ ਨੇ ਆਖਿਆ ਕਿ ਕਾਂਗਰਸ ਪਾਰਟੀ ਵਿਚ ਔਰਤਾਂ ਨੂੰ ਹਮੇਸ਼ਾ ਹੀ ਮਰਦਾਂ ਦੇ ਬਰਾਬਰ ਦਾ ਮਾਣ-ਸਨਮਾਨ ਮਿਲਦਾ ਹੈ ਅਤੇ 2027 ਵਿਚ ਪੰਜਾਬ ਅੰਦਰ ਬਣਨ ਜਾ ਰਹੀ ਕਾਂਗਰਸ ਪਾਰਟੀ ਦੀ ਸਰਕਾਰ ਵਿਚ ਔਰਤਾਂ ਦਾ ਅਹਿਮ ਯੋਗਦਾਨ ਰਹੇਗਾ | ਇਸ ਮੌਕੇ ਵੱਖ-ਵੱਖ ਆਗੂਆਂ ਨੇ ਵੀ ਕਾਂਗਰਸ ਪਾਰਟੀ ਦੀਆਂ ਨੀਤੀਆਂ ਬਾਰੇ ਵਰਕਰਾਂ ਨੂੰ ਜਾਣੂ ਕਰਵਾਇਆ ਅਤੇ ਭਗਵੰਤ ਮਾਨ ਸਰਕਾਰ 'ਤੇ ਔਰਤਾਂ ਨਾਲ 1000 ਰੁਪਏ ਮਹੀਨਾ ਦੇਣ ਦਾ ਕੀਤਾ ਗਿਆ ਵਾਅਦਾ ਨਾ ਪੂਰਾ ਕਰਕੇ ਵਿਸ਼ਵਾਸਘਾਤੀ ਹੋਣ ਦਾ ਦੋਸ਼ ਲਗਾਇਆ | ਬਾਅਦ ਵਿਚ ਟਕਸਾਲੀ ਪਰਿਵਾਰ ਰਘਬੀਰ ਸਿੰਘ ਢਿੱਲੋਂ ਦੀ ਧਰਮਪਤਨੀ ਕੁਲਵਿੰਦਰ ਕੌਰ ਢਿੱਲੋਂ ਨੂੰ ਆਈ ਹੋਈ ਟੀਮ ਵਲੋਂ ਬਲਾਕ ਮਲੋਟ ਦੀ ਪ੍ਰਧਾਨ ਨਿਯੁਕਤ ਕੀਤਾ ਗਿਆ | ਜ਼ਿਕਰਯੋਗ ਹੈ ਕਿ ਕੁਲਵਿੰਦਰ ਕੌਰ ਜ਼ੋਨ ਮੌੜ ਤੋਂ ਕਾਂਗਰਸ ਪਾਰਟੀ ਲਈ ਬਲਾਕ ਸੰਮਤੀ ਦੀ ਚੋਣ ਵੀ ਲੜ ਚੁੱਕੇ ਹਨ | ਅਖ਼ੀਰ ਵਿਚ ਕੁਲਵਿੰਦਰ ਕੌਰ ਢਿੱਲੋਂ ਵਲੋਂ ਉਨ੍ਹਾਂ ਨੂੰ ਅਹੁਦਾ ਦੇਣ ਲਈ ਕਾਂਗਰਸ ਪਾਰਟੀ ਦੀ ਹਾਈਕਮਾਂਡ, ਜ਼ਿਲ੍ਹਾ ਕਮੇਟੀ ਅਤੇ ਆਈ ਹੋਈ ਟੀਮ ਦਾ ਧੰਨਵਾਦ ਕੀਤਾ ਗਿਆ | ਇਸ ਮੌਕੇ ਰਣਬੀਰ ਸਿੰਘ ਜੁੱਗੀ ਬਰਾੜ ਸ਼ੇਰੇਵਾਲਾ, ਪਰਮਜੀਤ ਸਿੰਘ ਬਰਾੜ ਲੱਖੇਵਾਲੀ, ਅਮਰਿੰਦਰ ਸਿੰਘ ਸੰਮੇਵਾਲੀ, ਗੁਰਸੇਵਕ ਸਿੰਘ ਗੰਧੜ, ਅਮਨ ਅਰੋੜਾ ਲੱਖੇਵਾਲੀ, ਗੁਰਪ੍ਰੀਤ ਸਰਾਂ, ਮੇਜਰ ਸਿੰਘ ਗਰੇਵਾਲ, ਲਾਲ ਸਿੰਘ ਗਰੇਵਾਲ, ਦਰਸ਼ਨ ਸਿੰਘ ਪਟਵਾਰੀ, ਗੁਰਿੰਦਰ ਸਿੰਘ ਪ੍ਰੇਮੀ, ਲੱਖਾ ਢਿੱਲੋਂ ਠੇਕੇਦਾਰ, ਰਾਜਵੀਰ ਕੌਰ, ਅਮਨਦੀਪ ਕੌਰ ਪੰਚ, ਪਰਮਜੀਤ ਕੌਰ, ਕੁਲਵਿੰਦਰ ਕੌਰ, ਚਰਨਜੀਤ ਕੌਰ, ਬਿੰਦਰ ਕੌਰ, ਸੁਖਰਾਜ ਕੌਰ, ਸੁਖਦੀਪ ਕੌਰ, ਮਨਪ੍ਰੀਤ ਕੌਰ, ਗੁਰਪ੍ਰੀਤ ਕੌਰ, ਮਨਜੀਤ ਕੌਰ ਤੇ ਬਲਵੀਰ ਕੌਰ ਆਦਿ ਵੱਡੀ ਗਿਣਤੀ ਵਿਚ ਔਰਤਾਂ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਸਾਦਿਕ ਵਿਖੇ ਫ਼ੋਰਜ਼ ਇੰਸਟੀਚਿਊਟ ਦਾ ਆਗਾਜ਼ ਜਲਦ- ਅÏਲਖ ਅਗਲੀ ਖ਼ਬਰ ਬਾਬਾ ਫ਼ਰੀਦ ਸਕੂਲ ਛੱਤਿਆਣਾ ਵਿਖੇ ਸਮਾਗਮ ਕਰਵਾਇਆ
Ad Position 24