15-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-02-2026

ਖ਼ੂਨਦਾਨ ਅਤੇ ਮੁਫ਼ਤ ਮੈਡੀਕਲ ਕੈਂਪ ਪਹਿਲੀ ਮਾਰਚ ਨੂੰ

Ad Position 21
No active advertisement
ਅਜੀਤ ਡੈਸਕ 26-02-2026
ਗਿੱਦੜਬਾਹਾ, 25 ਫ਼ਰਵਰੀ (ਪਰਮਜੀਤ ਸਿੰਘ ਥੇੜ੍ਹੀ)- ਸਮਾਜ ਸੇਵੀ ਸੰਸਥਾ ਸੇਵਾ ਭਾਰਤੀ ਵਲੋਂ 19ਵਾਂ ਸਵੈ ਇੱਛਾ ਖ਼ੂਨਦਾਨ ਤੇ ਮੁਫ਼ਤ ਮੈਡੀਕਲ ਕੈਂਪ ਪਹਿਲੀ ਮਾਰਚ ਨੂੰ ਸਵੇਰੇ 10 ਵਜੇ ਮੰਡੀ ਵਾਲੀ ਧਰਮਸ਼ਾਲਾ ਵਿਖੇ ਲਗਾਇਆ ਜਾ ਰਿਹਾ ਹੈ, ਜਿਸ ਦਾ ਉਦਘਾਟਨ ਰਾਜੇਸ਼ ਜਿੰਦਲ ਦਿੱਲੀ ਵਾਲਿਆਂ ਵਲੋਂ ਕੀਤਾ ਜਾਵੇਗਾ | ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਸਰਪ੍ਰਸਤ ਵੇਦ ਪ੍ਰਕਾਸ਼ ਗੋਇਲ ਤੇ ਪ੍ਰਧਾਨ ਅਜੀਤ ਸ਼ਰਮਾ ਨੇ ਦੱਸਿਆ ਕਿ ਕੈਂਪ ਦੌਰਾਨ ਗੁਰੂ ਨਾਨਕ ਚੈਰੀਟੇਬਲ ਬਲੱਡ ਬੈਂਕ ਬਠਿੰਡਾ ਦੀ ਟੀਮ ਵਲੋਂ ਖ਼ੂਨਦਾਨੀਆਂ ਪਾਸੋਂ ਖ਼ੂਨ ਇਕੱਤਰ ਕੀਤਾ ਜਾਵੇਗਾ | ਉਨ੍ਹਾਂ ਦੱਸਿਆ ਕਿ ਇਸੇ ਦਿਨ ਸੰਸਥਾ ਵਲੋਂ ਦਿਲ, ਛਾਤੀ ਤੇ ਪੇਟ ਦੇ ਰੋਗਾਂ ਸੰਬੰਧੀ ਵੀ ਮੁਫ਼ਤ ਕੈਂਪ ਲਗਾਇਆ ਜਾ ਰਿਹਾ ਹੈ, ਜਿਸ ਵਿਚ ਆਸ਼ੀਰਵਾਦ ਮਲਟੀਸਪੈਸ਼ਲਟੀ ਹਸਪਤਾਲ ਗਿੱਦੜਬਾਹਾ ਦੇ ਡਾ. ਸੁਰਿੰਦਰ ਸਿੰਘ ਵਲੋਂ ਮਰੀਜ਼ਾਂ ਦੀ ਜਾਂਚ ਕੀਤੀ ਜਾਵੇਗੀ | ਮੈਡੀਕਲ ਕੈਂਪ ਦੌਰਾਨ ਮਰੀਜ਼ਾਂ ਦੀ ਈ.ਸੀ.ਜੀ., ਬਲੱਡ ਸ਼ੂਗਰ, ਕ੍ਰੇਟਨਾਈਨ ਆਦਿ ਦੇ ਟੈੱਸਟ ਮੁਫ਼ਤ ਕਰਨ ਤੋਂ ਇਲਾਵਾ ਦਵਾਈਆਂ ਆਦਿ ਵੀ ਮੁਫ਼ਤ ਦਿੱਤੀਆਂ ਜਾਣਗੀਆਂ | ਕੈਂਪ ਦੌਰਾਨ ਖ਼ੂਨਦਾਨ ਕਰਨ ਵਾਲੇ ਦਾਨੀ ਸੱਜਣਾਂ ਨੂੰ ਸੰਸਥਾ ਵਲੋਂ ਹੈਲਮਟ ਦਿੱਤੇ ਜਾਣਗੇ |
Ad Position 22
No active advertisement
ਪਿਛਲੀ ਖ਼ਬਰ ਪਿੰਡ ਸੁਖਨਾ ਅਬਲੂ ਵਿਖੇ ਮਨਰੇਗਾ ਕਾਮਿਆਂ ਵਲੋਂ ਮੀਟਿੰਗ ਅਗਲੀ ਖ਼ਬਰ ਸਾਦਿਕ ਵਿਖੇ ਫ਼ੋਰਜ਼ ਇੰਸਟੀਚਿਊਟ ਦਾ ਆਗਾਜ਼ ਜਲਦ- ਅÏਲਖ
Ad Position 24