15-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-02-2026

ਜ਼ਿਲ੍ਹਾ ਪ੍ਰਧਾਨ ਬਰਾੜ ਨੇ ਲੰਬੀ ਹਲਕੇ ਤੋਂ ਚੋਣ ਲੜਨ ਦੀ ਇੱਛਾ ਜਤਾਈ

Ad Position 21
No active advertisement
ਅਜੀਤ ਡੈਸਕ 26-02-2026
ਸ੍ਰੀ ਮੁਕਤਸਰ ਸਾਹਿਬ, 25 ਫ਼ਰਵਰੀ (ਰਣਜੀਤ ਸਿੰਘ ਢਿੱਲੋਂ)-ਰਾਜੀਵ ਗਾਂਧੀ ਪੰਚਾਇਤੀ ਰਾਜ ਸੰਗਠਨ (ਕਾਂਗਰਸ) ਦੇ ਜ਼ਿਲ੍ਹਾ ਪ੍ਰਧਾਨ ਗੁਰਜੰਟ ਸਿੰਘ ਬਰਾੜ ਕਿੱਲਿਆਂਵਾਲੀ ਨੇ ਸ੍ਰੀ ਮੁਕਤਸਰ ਸਾਹਿਬ ਵਿਖੇ 'ਅਜੀਤ' ਨਾਲ ਗੱਲਬਾਤ ਕਰਦਿਆਂ ਵਿਧਾਨ ਸਭਾ ਹਲਕਾ ਲੰਬੀ ਤੋਂ ਕਾਂਗਰਸ ਪਾਰਟੀ ਵਲੋਂ ਚੋਣ ਲੜਨ ਦੀ ਇੱਛਾ ਪ੍ਰਗਟਾਈ ਹੈ | ਉਨ੍ਹਾਂ ਕਿਹਾ ਕਿ ਉਨ੍ਹਾਂ ਦਾ ਪਰਿਵਾਰ ਲੰਮੇ ਸਮੇਂ ਤੋਂ ਕਾਂਗਰਸ ਪਾਰਟੀ ਨਾਲ ਜੁੜਿਆ ਹੋਇਆ ਹੈ ਅਤੇ ਇਲਾਕੇ ਵਿਚ ਅਸਰ ਰਸੂਖ਼ ਰੱਖਦਾ ਹੈ |
ਉਨ੍ਹਾਂ ਕਿਹਾ ਕਿ ਉਹ ਵੀ ਕਾਂਗਰਸ ਪਾਰਟੀ ਦੇ ਵੱਖ-ਵੱਖ ਅਹੁਦਿਆਂ 'ਤੇ ਰਹਿ ਕੇ ਸੇਵਾਵਾਂ ਨਿਭਾ ਰਹੇ ਹਨ ਅਤੇ ਹੁਣ ਸੰਗਠਨ ਦੀ ਜ਼ਿਲ੍ਹਾ ਪ੍ਰਧਾਨ ਦੀ ਜ਼ਿੰਮੇਵਾਰੀ ਨੂੰ ਨਿਭਾ ਰਹੇ ਹਨ | ਉਨ੍ਹਾਂ ਕਿਹਾ ਕਿ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦਾ ਪ੍ਰਧਾਨ ਬਣਨ ਮਗਰੋਂ ਸੂਬੇ ਵਿਚ ਕਾਂਗਰਸ ਪਾਰਟੀ ਨੂੰ ਬਹੁਤ ਮਜ਼ਬੂਤ ਕੀਤਾ ਹੈ, ਜਿਸ ਸਦਕਾ ਲੋਕ ਸਭਾ ਦੀਆਂ 7 ਸੀਟਾਂ 'ਤੇ ਕਾਂਗਰਸ ਪਾਰਟੀ ਨੇ ਜਿੱਤ ਪ੍ਰਾਪਤ ਕਰਕੇ ਝੰਡਾ ਬੁਲੰਦ ਕੀਤਾ | ਉਨ੍ਹਾਂ ਕਿਹਾ ਕਿ ਰਾਜਾ ਵੜਿੰਗ ਬਹੁਤ ਮਿਹਨਤੀ ਪ੍ਰਧਾਨ ਹਨ, ਉਹ ਜਿੱਥੇ ਆਪਣੇ ਪੁਰਾਤਨ ਹਲਕੇ ਗਿੱਦੜਬਾਹਾ ਤੇ ਲੋਕ ਸਭਾ ਹਲਕੇ ਲੁਧਿਆਣਾ ਦੇ ਲੋਕਾਂ ਨਾਲ ਤੇ ਸੂਬੇ ਦੇ ਵਰਕਰਾਂ ਨਾਲ ਸੰਪਰਕ ਰੱਖਦੇ ਹਨ, ਉੱਥੇ ਪੰਜਾਬ ਭਰ ਵਿਚ ਉਨ੍ਹਾਂ ਦੀ ਅਗਵਾਈ 'ਚ ਵੱਡੀਆਂ ਰੈਲੀਆਂ ਹੋਈਆਂ ਹਨ, ਜੋ ਕਾਂਗਰਸ ਪਾਰਟੀ ਦੇ ਮਜ਼ਬੂਤ ਆਧਾਰ ਨੂੰ ਦਰਸਾਉਂਦੀਆਂ ਹਨ |
ਉਨ੍ਹਾਂ ਕਿਹਾ ਕਿ ਆਉਣ ਵਾਲੀਆਂ 2027 ਦੀਆਂ ਵਿਧਾਨ ਸਭਾ ਚੋਣਾਂ ਵਿਚ ਵੀ ਕਾਂਗਰਸ ਪਾਰਟੀ ਵੱਡੀ ਪਾਰਟੀ ਵਜੋਂ ਉਭਰ ਕੇ ਸੂਬੇ 'ਚ ਆਪਣੀ ਸਰਕਾਰ ਬਣਾਏਗੀ | ਉਨ੍ਹਾਂ ਕਿਹਾ ਕਿ ਜੇਕਰ ਕਾਂਗਰਸ ਪਾਰਟੀ ਨੇ ਉਨ੍ਹਾਂ ਨੂੰ ਸੇਵਾ ਦਾ ਮੌਕਾ ਦਿੱਤਾ, ਤਾਂ ਉਹ ਲੰਬੀ ਹਲਕੇ ਤੋਂ ਚੋਣ ਲੜਨਗੇ ਅਤੇ ਹਲਕੇ ਦੇ ਵਿਕਾਸ ਲਈ ਯਤਨਸ਼ੀਲ ਹੋਣਗੇ |
Ad Position 22
No active advertisement
ਪਿਛਲੀ ਖ਼ਬਰ ਵਿਗਿਆਨਕ ਚੇਤਨਾ ਪਰਖ ਪ੍ਰੀਖਿਆ 'ਚ ਅੱਵਲ ਰਹਿਣ ਵਾਲੇ ਵਿਦਿਆਰਥੀ ਸਨਮਾਨਿਤ ਅਗਲੀ ਖ਼ਬਰ ਸਰਕਾਰੀ ਪ੍ਰਾਇਮਰੀ ਸਕੂਲ ਕਾਨਿਆਂਵਾਲੀ ਵਿਖੇ ਮਾਤਾਵਾਂ ਦੀ ਵਰਕਸ਼ਾਪ ਲਗਾਈ
Ad Position 24