ਡੱਬਵਾਲੀ, 25 ਫ਼ਰਵਰੀ (ਇਕਬਾਲ ਸਿੰਘ ਸ਼ਾਂਤ)- ਨਹਿਰੂ ਸੀਨੀਅਰ ਸੈਕੰਡਰੀ ਸਕੂਲ ਵਿਚ ਤਰਕਸ਼ੀਲ ਸੁਸਾਇਟੀ ਪੰਜਾਬ ਦੀ ਡੱਬਵਾਲੀ ਇਕਾਈ ਵਲੋਂ ਕਰਵਾਏ ਵਿਗਿਆਨਿਕ ਚੇਤਨਾ ਪਰਖ ਪ੍ਰੀਖਿਆ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ | 50 ਸਵਾਲਾਂ 'ਤੇ ਆਧਾਰਿਤ ਪ੍ਰੀਖਿਆ ਵਿਚ ਨਹਿਰੂ ਸਕੂਲ ਦੇ 25 ਵਿਦਿਆਰਥੀਆਂ ਨੇ ਹਿੱਸਾ ਲਿਆ | ਪ੍ਰੀਖਿਆ ਵਿਚ ਰਾਣੀ ਨੇ ਪਹਿਲਾ, ਸੁਖਮਨਵੀਰ ਕੌਰ ਨੇ ਦੂਜਾ ਅਤੇ ਪਿਯੂਸ਼ ਕੁਮਾਰ ਤੇ ਸਾਹਿਲ ਕੁਮਾਰ ਨੇ ਸਾਂਝੇ ਤੌਰ 'ਤੇ ਤੀਜਾ ਸਥਾਨ ਹਾਸਿਲ ਕੀਤਾ | ਜੇਤੂਆਂ ਨੂੰ ਸਾਹਿਤਕ ਕਿਤਾਬਾਂ ਤੇ ਸਰਟੀਫ਼ਿਕੇਟ ਦਿੱਤੇ ਗਏ | ਸਾਰੇ ਭਾਗੀਦਾਰਾਂ ਨੂੰ ਭਾਗੀਦਾਰੀ ਸਰਟੀਫ਼ਿਕੇਟ ਤੇ ਤਰਕਸ਼ੀਲ ਪੱਥ ਰਸਾਲਾ ਭੇਟ ਕੀਤੀ ਗਈ | ਪਿੰ੍ਰਸੀਪਲ ਜੀਵਨ ਸਿੰਗਲਾ ਨੇ ਵਿਦਿਆਰਥੀਆਂ ਨੂੰ ਵਿਗਿਆਨਕ ਸੋਚ ਅਪਣਾਉਣ ਤੇ ਅੰਧ-ਵਿਸ਼ਵਾਸ ਤੋਂ ਦੂਰ ਰਹਿਣ ਦਾ ਸੰਦੇਸ਼ ਦਿੱਤਾ | ਸੁਸਾਇਟੀ ਦੇ ਪ੍ਰਧਾਨ ਜਗਤਾਰ ਸਿੰਘ ਅਤੇ ਪਵਨ ਬਾਂਸਲ ਨੇ ਜੇਤੂਆਂ ਨੂੰ ਸਨਮਾਨਿਤ ਕਰਦਿਆਂ ਭਵਿੱਖ ਵਿਚ ਵੀ ਅਜਿਹੇ ਉਪਰਾਲੇ ਜਾਰੀ ਰੱਖਣ ਦੀ ਵਚਨਬੱਧਤਾ ਦੁਹਰਾਈ |