15-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-02-2026

ਪੀ. ਯੂ. ਦੇ ਰਿਜਨਲ ਸੈਂਟਰ ਸ੍ਰੀ ਮੁਕਤਸਰ ਸਾਹਿਬ ਵਿਖੇ ਦੋ ਰੋਜ਼ਾ ਰਾਸ਼ਟਰੀ ਕਾਨਫ਼ਰੰਸ ਸ਼ੁਰੂ

Ad Position 21
No active advertisement
ਅਜੀਤ ਡੈਸਕ 26-02-2026
ਸ੍ਰੀ ਮੁਕਤਸਰ ਸਾਹਿਬ, 25 ਫ਼ਰਵਰੀ (ਰਣਜੀਤ ਸਿੰਘ ਢਿੱਲੋਂ)-ਪੰਜਾਬ ਯੂਨੀਵਰਸਿਟੀ ਦੇ ਰਿਜ਼ਨਲ ਸੈਂਟਰ ਸ੍ਰੀ ਮੁਕਤਸਰ ਸਾਹਿਬ ਵਿਖੇ ਦੋ ਰੋਜ਼ਾ ਰਾਸ਼ਟਰੀ ਕਾਨਫ਼ਰੰਸ ਅੱਜ ਸ਼ੁਰੂ ਹੋਈ | ਉਦਘਾਟਨੀ ਸੈਸ਼ਨ ਦੀ ਸ਼ੁਰੂਆਤ ਪੰਜਾਬ ਯੂਨੀਵਰਸਿਟੀ ਦੇ ਗਾਣ ਨਾਲ ਲੈਂਪ ਜਗਾ ਕੇ ਕੀਤੀ ਗਈ | ਡਾ. (ਪ੍ਰੋਫ਼ੈਸਰ) ਜਸਮਿੰਦਰ ਸਿੰਘ ਢਿੱਲੋਂ ਨੇ ਸੈਂਟਰ ਦੇ ਡਾਇਰੈਕਟਰ ਪ੍ਰੋਫ਼ੈਸਰ ਮਨੀਸ਼ ਕੁਮਾਰ ਜਿੰਦਲ ਨਾਲ ਆਏ ਹੋਏ ਮਹਿਮਾਨਾਂ ਦਾ ਸਵਾਗਤ ਕੀਤਾ | ਕੁੰਜੀਵਤ ਭਾਸ਼ਣ ਦਿੰਦਿਆਂ ਪ੍ਰੋਫ਼ੈਸਰ ਐੱਮ.ਐੱਸ. ਪਾਂਡੇ (ਵਿਸ਼ਵ ਹਿੰਦੂ ਯੂਨੀਵਰਸਿਟੀ ਬਨਾਰਸ) ਨੇ ਕਿਹਾ ਕਿ ਸਨਾਤਨ ਤੋਂ ਲੈ ਕੇ ਹੁਣ ਤੱਕ ਜੋ ਚੰਗਾ ਲੋਕਾਈ ਨੂੰ ਦੱਸਿਆ ਗਿਆ ਹੈ, ਉਸ 'ਤੇ ਅਮਲ ਕਰਨਾ ਚਾਹੀਦਾ ਹੈ | ਅੱਜ ਦੇ ਪ੍ਰਮੁੱਖ ਮਹਿਮਾਨ ਪ੍ਰੋਫ਼ੈਸਰ ਆਰ.ਸੀ. ਸੋਬਤੀ (ਸਾਬਕਾ ਵਾਈਸ ਚਾਂਸਲਰ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ) ਨੇ ਵੀ ਮੁਹੱਬਤ ਤੇ ਪ੍ਰੇਮ ਨੂੰ ਅਧਿਆਤਮ ਦੱਸਦਿਆਂ ਖ਼ੂਬਸੂਰਤ ਵਿਚਾਰ ਪੇਸ਼ ਕੀਤੇ |
ਮੁੱਖ ਮਹਿਮਾਨ ਪ੍ਰੋਫ਼ੈਸਰ ਵੀ.ਪੀ. ਵਰਮਾ (ਰਜਿਸਟਰਾਰ ਪੰਜਾਬ ਯੂਨੀਵਰਸਿਟੀ) ਨੇ ਵੀ ਆਪਣੇ ਸ਼ਬਦਾਂ ਨਾਲ ਵਿਦਿਆਰਥੀਆਂ ਨੂੰ ਆਸ਼ੀਰਵਾਦ ਦਿੱਤਾ | ਇਸ ਉਪਰੰਤ ਪ੍ਰੋ. ਰਾਜੇਸ਼ ਕੁਮਾਰ ਮਿਸ਼ਰਾ ਨੇ ਆਏ ਹੋਏ ਸਾਰੇ ਮਹਿਮਾਨਾਂ ਦਾ ਧੰਨਵਾਦ ਕੀਤਾ | ਸਟੇਜ ਸੰਚਾਲਨ ਦੀ ਭੂਮਿਕਾ ਪ੍ਰੋਫ਼ੈਸਰ ਮੰਜ਼ਿਲ ਤੇ ਨੈਲਸੀ ਰਿਸਰਚ ਸਕਾਲਰ ਵਲੋਂ ਨਿਭਾਈ ਗਈ | ਇਸ ਸਮੇਂ ਪ੍ਰੋਫ਼ੈਸਰ ਬਲਜਿੰਦਰ ਕੌਰ, ਪ੍ਰੋਫ਼ੈਸਰ ਨੀਸ਼ਾ ਜੈਨ, ਪ੍ਰੋਫ਼ੈਸਰ ਗੁਰਪਾਲ ਸਿੰਘ, ਪ੍ਰੋਫ਼ੈਸਰ ਗੁਰਜਸਵਿੰਦਰ ਸਿੰਘ, ਹੋਰ ਸਟਾਫ਼ ਮੈਂਬਰ ਤੇ ਵਿਦਿਆਰਥੀ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ 28 ਦੀ ਬਰਨਾਲਾ ਮਹਾਂ ਰੈਲੀ ਦੀ ਤਿਆਰੀ ਸੰਬੰਧੀ ਸਾਬਕਾ ਮੰਤਰੀ ਜੋਸਨ ਨੇ ਮੀਟਿੰਗ ਕੀਤੀ ਅਗਲੀ ਖ਼ਬਰ ਵਿਗਿਆਨਕ ਚੇਤਨਾ ਪਰਖ ਪ੍ਰੀਖਿਆ 'ਚ ਅੱਵਲ ਰਹਿਣ ਵਾਲੇ ਵਿਦਿਆਰਥੀ ਸਨਮਾਨਿਤ
Ad Position 24