15-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-02-2026

28 ਦੀ ਬਰਨਾਲਾ ਮਹਾਂ ਰੈਲੀ ਦੀ ਤਿਆਰੀ ਸੰਬੰਧੀ ਸਾਬਕਾ ਮੰਤਰੀ ਜੋਸਨ ਨੇ ਮੀਟਿੰਗ ਕੀਤੀ

Ad Position 21
No active advertisement
ਅਜੀਤ ਡੈਸਕ 26-02-2026
ਸ੍ਰੀ ਮੁਕਤਸਰ ਸਾਹਿਬ, 25 ਫ਼ਰਵਰੀ (ਰਣਜੀਤ ਸਿੰਘ ਢਿੱਲੋਂ)-ਮਨਰੇਗਾ ਬਚਾਓ ਸੰਗਰਾਮ ਤਹਿਤ 28 ਫ਼ਰਵਰੀ ਨੂੰ ਕਾਂਗਰਸ ਪਾਰਟੀ ਵਲੋਂ ਬਰਨਾਲਾ ਵਿਖੇ ਕੀਤੀ ਜਾ ਰਹੀ ਮਹਾਂ ਰੈਲੀ ਦੀ ਤਿਆਰੀ ਸਬੰਧੀ ਅੱਜ ਸ੍ਰੀ ਮੁਕਤਸਰ ਸਾਹਿਬ ਵਿਖੇ ਕਾਂਗਰਸ ਦੇ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੇ ਗ੍ਰਹਿ ਵਿਖੇ ਕਾਂਗਰਸੀ ਆਗੂਆਂ ਅਤੇ ਵਰਕਰਾਂ ਦੀ ਮੀਟਿੰਗ ਸ੍ਰੀ ਮੁਕਤਸਰ ਸਾਹਿਬ ਦੇ ਨਵੇਂ ਲਗਾਏ ਗਏ ਕੋਆਰਡੀਨੇਟਰ ਹੰਸ ਰਾਜ ਜੋਸ਼ਨ ਸਾਬਕਾ ਮੰਤਰੀ ਦੀ ਅਗਵਾਈ ਵਿਚ ਹੋਈ | ਇਸ ਮੀਟਿੰਗ ਵਿਚ ਜ਼ਿਲ੍ਹਾ ਕਾਂਗਰਸ ਕਮੇਟੀ ਦੇ ਪ੍ਰਧਾਨ ਸ਼ੁਭਦੀਪ ਸਿੰਘ ਬਿੱਟੂ, ਬਲਾਕ ਕਾਂਗਰਸ ਕਮੇਟੀ ਦਿਹਾਤੀ ਸ੍ਰੀ ਮੁਕਤਸਰ ਸਾਹਿਬ ਦੇ ਪ੍ਰਧਾਨ ਸ਼ਰਨਜੀਤ ਸਿੰਘ ਸੰਧੂ, ਸੀਨੀਅਰ ਕਾਂਗਰਸੀ ਆਗੂ ਸਿਮਰਜੀਤ ਸਿੰਘ ਭੀਨਾ ਬਰਾੜ, ਮਹਿਲਾ ਵਿੰਗ ਦੀ ਜ਼ਿਲ੍ਹਾ ਪ੍ਰਧਾਨ ਨਵਦੀਪ ਕੌਰ ਸੰਧੂ, ਜ਼ਿਲ੍ਹਾ ਯੋਜਨਾ ਬੋਰਡ ਦੇ ਸਾਬਕਾ ਚੇਅਰਮੈਨ ਨਰਿੰਦਰ ਸਿੰਘ ਕਾਉਣੀ, ਸਹਿਕਾਰੀ ਬੈਂਕ ਦੇ ਸਾਬਕਾ ਚੇਅਰਮੈਨ ਸਾਹਿਬ ਸਿੰਘ ਭੂੰਦੜ, ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਮੈਂਬਰ ਭਿੰਦਰ ਸ਼ਰਮਾ, ਗੁਰਵੀਰ ਸਿੰਘ ਕਾਕੂ ਸੀਰਵਾਲੀ, ਬਲਾਕ ਗਿੱਦੜਬਾਹਾ ਦਿਹਾਤੀ ਦੇ ਪ੍ਰਧਾਨ ਰਾਜ ਕੁਮਾਰ ਸ਼ਰਮਾ, ਕਾਂਗਰਸ ਪ੍ਰਧਾਨ ਰਾਜਾ ਵੜਿੰਗ ਦੇ ਪੀ.ਏ. ਜਸਪ੍ਰੀਤ ਸਿੰਘ ਭਲਾਈਆਣਾ ਆਦਿ ਵਿਸ਼ੇਸ਼ ਤੌਰ 'ਤੇ ਹਾਜ਼ਰ ਸਨ | ਇਸ ਮੌਕੇ ਹੰਸ ਰਾਜ ਜੋਸ਼ਨ ਨੇ ਕਿਹਾ ਕਿ ਮਨਰੇਗਾ ਬਚਾਓ ਸੰਗਰਾਮ ਜੋ ਕਾਂਗਰਸ ਪਾਰਟੀ ਵਲੋਂ ਸ਼ੁਰੂ ਕੀਤਾ ਗਿਆ ਹੈ | ਇਸ ਤਹਿਤ ਪੰਜਾਬ ਭਰ ਵਿਚ ਵੱਡੀਆਂ ਰੈਲੀਆਂ ਹੋਈਆਂ ਹਨ ਅਤੇ ਹੁਣ 28 ਫਰਵਰੀ ਨੂੰ ਬਰਨਾਲਾ ਵਿਖੇ ਮਹਾਂ ਰੈਲੀ ਕੀਤੀ ਜਾ ਰਹੀ ਹੈ | ਜਿਸ ਨੂੰ ਸੰਬੋਧਨ ਕਰਨ ਲਈ ਦੇਸ਼ ਦੇ ਲੋਕਪਿ੍ਆ ਕਾਂਗਰਸੀ ਨੇਤਾ ਸ੍ਰੀ ਰਾਹੁਲ ਗਾਂਧੀ ਵਿਸ਼ੇਸ਼ ਤੌਰ 'ਤੇ ਸ਼ਾਮਿਲ ਹੋ ਰਹੇ ਹਨ | ਉਨ੍ਹਾਂ ਦੀ ਹਾਜ਼ਰੀ ਮਨਰੇਗਾ ਹੱਕਾਂ ਦੀ ਲੜਾਈ ਨੂੰ ਨਵੀਂ ਤਾਕਤ, ਦਿ੍ੜਤਾ ਅਤੇ ਸਪਸ਼ਟ ਦਿਸ਼ਾ ਦੇਵੇਗੀ | ਉਨ੍ਹਾਂ ਕਾਂਗਰਸੀ ਵਰਕਰਾਂ ਤੇ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਇਸ ਮਹਾਂ ਰੈਲੀ ਵਿਚ ਵੱਧ ਚੜ੍ਹ ਕੇ ਸ਼ਾਮਿਲ ਹੋਇਆ ਜਾਵੇ ਤਾਂ ਜੋ ਕੇਂਦਰ ਸਰਕਾਰ ਦੀਆਂ ਗਲਤ ਨੀਤੀਆਂ ਦਾ ਵਿਰੋਧ ਕੀਤਾ ਜਾ ਸਕੇ ਅਤੇ ਇਸ ਨਵੇਂ ਕਾਨੂੰਨ ਨੂੰ ਰੱਦ ਕਰਵਾਇਆ ਜਾ ਸਕੇ | ਸ੍ਰੀ ਜੋਸ਼ਨ ਵਲੋਂ ਜ਼ਿਲ੍ਹੇ ਦੇ ਆਗੂਆਂ ਤੇ ਵਰਕਰਾਂ ਨਾਲ ਇਸ ਮਹਾਂ ਰੈਲੀ ਵਿਚ ਜਾਣ ਦੀ ਤਿਆਰੀ ਸਬੰਧੀ ਵਿਚਾਰ ਵਟਾਂਦਰਾ ਕੀਤਾ ਗਿਆ | ਇਸ ਤੋਂ ਇਲਾਵਾ ਸੰਗਠਨਾਤਮਿਕ ਮਜ਼ਬੂਤੀ ਲਈ ਵੀ ਵਿਚਾਰਾਂ ਹੋਈਆਂ | ਇਸ ਮੀਟਿੰਗ ਵਿਚ ਸਰਪੰਚ ਗੁਰਪ੍ਰੀਤ ਸਿੰਘ ਹਰੀਕੇ ਕਲਾਂ, ਗੁਰਪ੍ਰੀਤ ਸਿੰਘ ਗਿੱਲ, ਯੂਥ ਆਗੂ ਅਰਮਾਨ ਸਿੰਘ ਭੁੱਲਰ, ਜਸਵਿੰਦਰ ਸਿੰਘ ਹਰੀਕੇ ਕਲਾਂ, ਖੁਸ਼ਵਿੰਦਰ ਸਿੰਘ ਖਿੜਕੀਆਂ ਵਾਲਾ, ਲੱਖੀ ਚੋਟੀਆਂ, ਜਸਵਿੰਦਰ ਸਿੰਘ ਸਰਪੰਚ, ਸਮਸ਼ੇਰ ਸਿੰਘ ਦੌਲਾ, ਲਖਵੀਰ ਸਿੰਘ ਆਸਾ ਬੁੱਟਰ, ਇੰਦਰਜੀਤ ਸਿੰਘ ਵਿੱਕੀ ਮੱਲਣ, ਕਰਨ ਬਰਾੜ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਗੁਰੂ ਨਾਨਕ ਕਾਲਜ ਵਿਖੇ ਮੌਖਿਕ ਖੋਜ ਪੇਸ਼ਕਾਰੀ ਮੁਕਾਬਲਾ ਕਰਵਾਇਆ ਅਗਲੀ ਖ਼ਬਰ ਪੀ. ਯੂ. ਦੇ ਰਿਜਨਲ ਸੈਂਟਰ ਸ੍ਰੀ ਮੁਕਤਸਰ ਸਾਹਿਬ ਵਿਖੇ ਦੋ ਰੋਜ਼ਾ ਰਾਸ਼ਟਰੀ ਕਾਨਫ਼ਰੰਸ ਸ਼ੁਰੂ
Ad Position 24