21-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-02-2026

150 ਲੀਟਰ ਲਾਹਣ ਸਮੇਤ ਇਕ ਕਾਬੂ

Ad Position 21
No active advertisement
ਅਜੀਤ ਡੈਸਕ 27-02-2026
ਦੋਦਾ, 26 ਫ਼ਰਵਰੀ (ਰਵੀਪਾਲ)-ਥਾਣਾ ਕੋਟਭਾਈ ਪੁਲਿਸ ਨੇ ਇਕ ਵਿਅਕਤੀ ਨੂੰ 150 ਲੀਟਰ ਲਾਹਣ ਸਮੇਤ ਕਾਬੂ ਕਰਕੇ ਕਥਿਤ ਦੋਸ਼ੀ ਵਿਰੁੱਧ ਮੁਕੱਦਮਾ ਦਰਜ ਕੀਤਾ ਹੈ | ਜਾਣਕਾਰੀ ਅਨੁਸਾਰ ਥਾਣਾ ਕੋਟਭਾਈ ਦੇ ਹੌਲਦਾਰ ਪਲਵਿੰਦਰ ਸਿੰਘ ਨੂੰ ਦੌਰਾਨੇ ਗਸ਼ਤ ਸੂਚਨਾ ਮਿਲੀ ਕਿ ਸਤਪਾਲ ਸਿੰਘ ਉਰਫ਼ ਸੱਤਾ ਪੁੱਤਰ ਜਗਰਾਜ ਸਿੰਘ ਵਾਸੀ ਪਿੰਡ ਭੂੰਦੜ ਆਪਣੇ ਘਰ ਵਿਚ ਨਾਜਾਇਜ਼ ਸ਼ਰਾਬ ਕਸੀਦ ਕਰਕੇ ਵੇਚਣ ਦਾ ਆਦੀ ਹੈ ਅਤੇ ਛਾਪੇਮਾਰੀ ਕਰਨ 'ਤੇ ਉਸ ਦੇ ਘਰੋਂ ਭਾਰੀ ਮਾਤਰਾ ਵਿਚ ਨਾਜਾਇਜ਼ ਸ਼ਰਾਬ ਜਾਂ ਲਾਹਣ ਬਰਾਮਦ ਹੋ ਸਕਦੀ ਹੈ | ਉਕਤ ਸੂਚਨਾ 'ਤੇ ਕਾਰਵਾਈ ਕਰਦੇ ਹੋਏ ਪੁਲਿਸ ਨੇ 150 ਲੀਟਰ ਲਾਹਣ ਬਰਾਮਦ ਕਰਦੇ ਹੋਏ ਕਥਿਤ ਦੋਸ਼ੀ ਸਤਪਾਲ ਸਿੰਘ ਉਰਫ਼ ਸੱਤਾ ਨੂੰ ਗਿ੍ਫ਼ਤਾਰ ਕੀਤਾ ਅਤੇ ਉਸ ਵਿਰੁੱਧ ਐਕਸਾਈਜ਼ ਐਕਟ ਅਧੀਨ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ |

Ad Position 22
No active advertisement
ਪਿਛਲੀ ਖ਼ਬਰ ਘਰੇਲੂ ਕਲੇਸ਼ 'ਚ ਪਤੀ-ਪਤਨੀ ਨੇ ਨਿਗਲਿਆ ਜ਼ਹਿਰ ਅਗਲੀ ਖ਼ਬਰ ਮਹਾਸ਼ਿਵਰਾਤਰੀ ਬੰਪਰ ਲਾਟਰੀ 2026 ਦਾ 3 ਕਰੋੜ ਦਾ ਇਨਾਮ ਪੂਜਾ ਲਾਟਰੀ ਲੁਧਿਆਣਾ ਦੇ ਨਾਂਅ <br/>
Ad Position 24