21-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-02-2026

ਪੁਨੀਤ ਸ਼ਰਮਾ ਨੇ ਬਤੌਰ ਐੱਸ.ਡੀ.ਐੱਮ. ਮਲੋਟ ਦਾ ਅਹੁਦਾ ਸੰਭਾਲਿਆ

Ad Position 21
No active advertisement
ਅਜੀਤ ਡੈਸਕ 27-02-2026
ਮਲੋਟ, 26 ਫ਼ਰਵਰੀ (ਪਾਟਿਲ)-ਪੁਨੀਤ ਸ਼ਰਮਾ ਨੇ ਬਤੌਰ ਐੱਸ.ਡੀ.ਐੱਮ. ਮਲੋਟ ਦਾ ਅਹੁਦਾ ਸੰਭਾਲ ਲਿਆ | ਇਸ ਦੌਰਾਨ ਐੱਸ.ਡੀ.ਐੱਮ. ਦਫ਼ਤਰ ਦੇ ਕਰਮਚਾਰੀਆਂ ਦੇ ਨਾਲ ਸ਼ਹਿਰ ਦੇ ਪਤਵੰਤੇ ਲੋਕਾਂ ਨੇ ਨਵ-ਨਿਯੁਕਤ ਐੱਸ.ਡੀ.ਐੱਮ. ਪੁਨੀਤ ਸ਼ਰਮਾ ਦਾ ਸਵਾਗਤ ਕੀਤਾ | ਇਸ ਮੌਕੇ ਪੁਨੀਤ ਸ਼ਰਮਾ ਐੱਸ.ਡੀ.ਐੱਮ. ਨੇ ਕਿਹਾ ਕਿ ਸ਼ਹਿਰ ਨੂੰ ਸਾਫ਼-ਸੁਥਰਾ ਰੱਖਣਾ ਸਭ ਦਾ ਫ਼ਰਜ਼ ਹੈ | ਉਨ੍ਹਾਂ ਕਿਹਾ ਕਿ ਸ਼ਹਿਰ ਵਿਚ ਟ੍ਰੈਫ਼ਿਕ ਵਿਵਸਥਾ ਸਹੀ ਚਲੇ, ਇਸ ਦੇ ਲਈ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਟ੍ਰੈਫ਼ਿਕ ਨਿਯਮਾਂ ਦੀ ਪਾਲਣਾ ਕਰਨ | ਉਨ੍ਹਾਂ ਕਿਹਾ ਕਿ ਜੇਕਰ ਕਿਸੇ ਵਿਅਕਤੀ ਨੂੰ ਦਫ਼ਤਰ ਵਿਚ ਕੋਈ ਕੰਮ ਕਰਵਾਉਣ 'ਚ ਮੁਸ਼ਕਿਲ ਪੇਸ਼ ਆਉਂਦੀ ਹੈ ਤਾਂ ਉਹ ਉਨ੍ਹਾਂ ਨੂੰ ਮਿਲ ਕੇ ਉਨ੍ਹਾਂ ਦੇ ਧਿਆਨ ਵਿਚ ਲਿਆਂਦੀ ਜਾਵੇ | ਐੱਸ.ਡੀ.ਐੱਮ. ਨੇ ਕਿਹਾ ਕਿ ਉਨ੍ਹਾਂ ਦੀ ਪੂਰੀ ਕੋਸ਼ਿਸ਼ ਹੋਵੇਗੀ ਕਿ ਪੰਜਾਬ ਸਰਕਾਰ ਦੁਆਰਾ ਆਮ ਲੋਕਾਂ ਲਈ ਚਲਾਈਆਂ ਜਾ ਰਹੀਆਂ ਸਕੀਮਾਂ ਦੀ ਸਹੂਲਤ ਆਮ ਲੋਕਾਂ ਤੱਕ ਸਹੀ ਤਰੀਕੇ ਨਾਲ ਸਮੇਂ ਸਿਰ ਪਹੁੰਚੇ |
Ad Position 22
No active advertisement
ਪਿਛਲੀ ਖ਼ਬਰ ਮਲਟੀਪਰਪਜ਼ ਹੈਲਥ ਇੰਪਲਾਈਜ਼ ਯੂਨੀਅਨ ਦੀ ਮੀਟਿੰਗ ਹੋਈ ਅਗਲੀ ਖ਼ਬਰ ਪੁਲਿਸ ਨੇ ਗਸ਼ਤ ਦੌਰਾਨ ਮਿਲੇ ਲੱਖਾਂ ਰੁਪਏ ਦੇ ਗਹਿਣੇ ਅਤੇ ਨਕਦੀ ਮਾਲਕ ਨੂੰ ਵਾਪਸ ਕੀਤੀ
Ad Position 24