21-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-02-2026

ਮਲਟੀਪਰਪਜ਼ ਹੈਲਥ ਇੰਪਲਾਈਜ਼ ਯੂਨੀਅਨ ਦੀ ਮੀਟਿੰਗ ਹੋਈ

Ad Position 21
No active advertisement
ਅਜੀਤ ਡੈਸਕ 27-02-2026
ਦੋਦਾ, 26 ਫ਼ਰਵਰੀ (ਰਵੀਪਾਲ)-ਮਲਟੀਪਰਪਜ਼ ਹੈਲਥ ਇੰਪਲਾਈਜ਼ ਯੂਨੀਅਨ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੀ ਆਨਲਾਈਨ ਮੀਟਿੰਗ ਜ਼ਿਲ੍ਹਾ ਪ੍ਰਧਾਨ ਸੁਖਵਿੰਦਰ ਸਿੰਘ ਦੋਦਾ ਦੀ ਅਗਵਾਈ ਹੇਠ ਹੋਈ | ਮੀਟਿੰਗ ਦੌਰਾਨ ਚਰਚਾ ਕਰਦਿਆਂ ਜ਼ਿਲ੍ਹਾ ਜਨਰਲ ਸਕੱਤਰ ਰਾਜਿੰਦਰ ਬੱਲੂਆਣਾ ਨੇ ਦੱਸਿਆ ਕਿ ਸਿਵਲ ਸਰਜਨ ਫ਼ਰੀਦਕੋਟ ਵਲੋਂ ਜ਼ਿਲ੍ਹਾ ਫ਼ਰੀਦਕੋਟ ਵਿਖੇ ਹੈੱਡ ਕੁਆਰਟਰ 'ਤੇ ਡਿਊਟੀ ਕਰਦੇ ਜਸਮੇਲ ਸਿੰਘ ਮਲਟੀਪਰਪਜ਼ ਹੈਲਥ ਵਰਕਰ ਦੀ ਸਰਾਸਰ ਝੂਠੀ ਸ਼ਿਕਾਇਤ ਕਰਕੇ ਬਦਲੀ ਕਰਵਾ ਦਿੱਤੀ ਗਈ, ਜਿਸ ਕਾਰਨ ਸਮੁੱਚੇ ਮਲਟੀਪਰਪਜ਼ ਕੇਡਰ ਵਿਚ ਭਾਰੀ ਰੋਸ ਹੈ | ਆਗੂਆਂ ਨੇ ਦੱਸਿਆ ਕਿ ਇਸ ਸੰਬੰਧੀ ਜਥੇਬੰਦੀ ਵਲੋਂ ਸਿਹਤ ਡਾਇਰੈਕਟਰ ਚੰਡੀਗੜ੍ਹ ਨੂੰ ਮਿਲ ਕੇ ਇਸ ਮਸਲੇ ਦੀ ਜਾਂਚ ਕਰਨ ਲਈ ਮੰਗ-ਪੱਤਰ ਦਿੱਤਾ ਗਿਆ | ਡਾਇਰੈਕਟਰ ਦਫ਼ਤਰ ਵਲੋਂ ਮਸਲੇ ਦੀ ਜਾਂਚ ਕਰਵਾਉਣ ਤੋਂ ਬਾਅਦ ਵੀ ਇਹੀ ਸਾਹਮਣੇ ਆਇਆ ਕਿ ਸਿਵਲ ਸਰਜਨ ਫ਼ਰੀਦਕੋਟ ਵਲੋਂ ਜਸਮੇਲ ਸਿੰਘ ਦੀ ਕੀਤੀ ਗਈ ਸ਼ਿਕਾਇਤ ਸਰਾਸਰ ਝੂਠੀ ਤੇ ਬੇਬੁਨਿਆਦ ਹੈ, ਪਰ ਲਗਪਗ 6 ਮਹੀਨੇ ਬੀਤ ਜਾਣ ਤੋਂ ਬਾਅਦ ਵੀ ਅਜੇ ਤੱਕ ਸਾਥੀ ਦੀ ਨਾਜਾਇਜ਼ ਕੀਤੀ ਗਈ ਬਦਲੀ ਰੱਦ ਨਹੀਂ ਕੀਤੀ ਗਈ | ਇਸ ਦੇ ਰੋਸ ਵਜੋਂ ਜ਼ਿਲ੍ਹਾ ਕਮੇਟੀ ਫ਼ਰੀਦਕੋਟ ਵਲੋਂ ਸਿਵਲ ਸਰਜਨ ਫ਼ਰੀਦਕੋਟ ਨੂੰ ਉਸ ਦੀ ਰਿਟਾਇਰਮੈਂਟ ਮੌਕੇ 27 ਫ਼ਰਵਰੀ ਨੂੰ ਸਿਵਲ ਸਰਜਨ ਦਫ਼ਤਰ ਫ਼ਰੀਦਕੋਟ ਵਿਖੇ ਧਰਨਾ ਦੇ ਕੇ ਕਾਲੀਆਂ ਝੰਡੀਆਂ ਨਾਲ ਵਿਦਾਇਗੀ ਦੇਣ ਦਾ ਫ਼ੈਸਲਾ ਕੀਤਾ ਹੈ | ਆਗੂਆਂ ਨੇ ਦੱਸਿਆ ਕਿ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਲੋਂ ਇਸ ਧਰਨੇ ਸੰਬੰਧੀ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ ਅਤੇ ਜ਼ਿਲ੍ਹੇ ਵਲੋਂ ਵੱਡੀ ਗਿਣਤੀ ਵਿਚ ਸਾਥੀ ਇਸ ਧਰਨੇ 'ਚ ਸ਼ਾਮਿਲ ਹੋਣਗੇ | ਇਸ ਮੌਕੇ ਧਰਮਿੰਦਰ ਸਿੰਘ ਬਲਾਕ ਪ੍ਰਧਾਨ ਦੋਦਾ, ਪਵਨ ਬਿਸ਼ਨੋਈ ਬਲਾਕ ਪ੍ਰਧਾਨ ਲੰਬੀ, ਬੂਟਾ ਸਿੰਘ ਬਲਾਕ ਪ੍ਰਧਾਨ ਸ਼ੇਰੇਵਾਲਾ, ਜਗਮੀਤ ਸਿੰਘ ਦੋਦਾ, ਰਮਨਦੀਪ ਸਿੰਘ, ਜਸਕਰਨ ਸਿੰਘ, ਹਰਦਵਿੰਦਰ ਸਿੰਘ ਮੰਟਾ, ਜੋਬਨਜੀਤ ਸਿੰਘ, ਰਵਿੰਦਰ ਭੰਗਾਲ, ਬਲਰਾਜ ਸਿੰਘ ਆਦਿ ਆਗੂ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ 'ਸੰਪਰਕ' ਪ੍ਰੋਗਰਾਮ ਤਹਿਤ ਪੁਲਿਸ ਵਲੋਂ ਸੈਮੀਨਾਰ ਕਰਵਾਇਆ ਅਗਲੀ ਖ਼ਬਰ ਪੁਨੀਤ ਸ਼ਰਮਾ ਨੇ ਬਤੌਰ ਐੱਸ.ਡੀ.ਐੱਮ. ਮਲੋਟ ਦਾ ਅਹੁਦਾ ਸੰਭਾਲਿਆ
Ad Position 24