22-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-02-2026

ਡੀ.ਏ.ਵੀ. ਕਾਲਜ ਵਿਖੇ ਸਾਲਾਨਾ ਫੂਡ ਫੈਸਟੀਵਲ ਕਰਵਾਇਆ

Ad Position 21
No active advertisement
ਅਜੀਤ ਡੈਸਕ 27-02-2026
ਮਲੋਟ, 26 ਫ਼ਰਵਰੀ (ਅਜਮੇਰ ਸਿੰਘ ਬਰਾੜ, ਪਾਟਿਲ)- ਡੀ.ਏ.ਵੀ. ਕਾਲਜ ਮਲੋਟ ਦੇ ਅੰਗਰੇਜ਼ੀ ਵਿਭਾਗ ਦੀ ਲਿਟਰੇਰੀ ਸੁਸਾਇਟੀ ਵਲੋਂ ਕਾਰਜਕਾਰੀ ਪਿ੍ੰਸੀਪਲ ਸੁਦੇਸ਼ ਕੁਮਾਰ ਗਰੋਵਰ ਦੀ ਰਹਿਨੁਮਾਈ ਅਤੇ ਵਿਭਾਗ ਮੁਖੀ ਰਿੰਪੂ ਭਟੇਜਾ ਤੇ ਸੁਨਿਧੀ ਛਾਬੜਾ ਦੇ ਸਹਿਯੋਗ ਨਾਲ ਸਾਲਾਨਾ ਫੂਡ ਫੈਸਟੀਵਲ 'ਸਟਰੀਟ ਈਟਸ' ਕਰਵਾਇਆ ਗਿਆ, ਜਿਸ ਵਿਚ ਮੁੱਖ ਮਹਿਮਾਨ ਵਜੋਂ ਕਾਲਜ ਦੇ ਪ੍ਰੋਫ਼ੈਸਰ ਸੁਭਾਸ਼ ਚੰਦਰ ਗੁਪਤਾ ਨੇ ਸ਼ਿਰਕਤ ਕੀਤੀ | ਸਮਾਗਮ ਵਿਚ 27 ਤੋਂ ਵੱਧ ਟੀਮਾਂ ਅਤੇ 80 ਤੋਂ ਵੱਧ ਵਿਦਿਆਰਥੀਆਂ ਨੇ ਬੜੇ ਉਤਸ਼ਾਹ ਨਾਲ ਭਾਗ ਲਿਆ | ਮੁਕਾਬਲੇ ਵਿਚ ਬਾਈਟ ਡਿਲਾਈਟ ਨੇ ਪਹਿਲਾ, ਫਰੂਟ ਫੂਇਜ਼ਨ ਨੇ ਦੂਜਾ ਅਤੇ ਸਪਾਇਸ ਸਟਰੀਟ ਨੇ ਤੀਜਾ ਸਥਾਨ ਹਾਸਿਲ ਕੀਤਾ, ਜਦੋਂਕਿ ਝੁਮਕਾ ਜੰਕਸ਼ਨ ਨੂੰ ਸੁੰਦਰ ਸਜਾਵਟ ਲਈ ਵਿਸ਼ੇਸ਼ ਇਨਾਮ ਮਿਲਿਆ | ਵਿਦਿਆਰਥੀਆਂ ਨੇ ਭਾਰਤੀ ਸੱਭਿਆਚਾਰ ਦੀ ਝਲਕ ਪੇਸ਼ ਕਰਦਿਆਂ ਨਵੀਂ ਸੋਚ ਨਾਲ ਸਟਾਲ ਸਜਾਏ | ਮੁੱਖ ਮਹਿਮਾਨ ਨੇ ਭੋਜਨ ਦਾ ਆਨੰਦ ਲੈਂਦਿਆਂ ਵਿਦਿਆਰਥੀਆਂ ਦੀ ਮਿਹਨਤ ਤੇ ਉਪਰਾਲਿਆਂ ਦੀ ਸਰਾਹਨਾ ਕੀਤੀ | ਫੈਕਲਟੀ ਤੇ ਵਿਦਿਆਰਥੀਆਂ ਦੇ ਸਹਿਯੋਗ ਨਾਲ ਇਹ ਸਮਾਗਮ ਬਹੁਤ ਹੀ ਸਫ਼ਲ ਅਤੇ ਯਾਦਗਾਰ ਰਿਹਾ |
Ad Position 22
No active advertisement
ਪਿਛਲੀ ਖ਼ਬਰ ਆਦੇਸ਼ ਕਾਲਜ ਆਫ਼ ਨਰਸਿੰਗ ਸ੍ਰੀ ਮੁਕਤਸਰ ਸਾਹਿਬ ਵਲੋਂ ਜਾਗਰੂਕਤਾ ਰੈਲੀ ਅਗਲੀ ਖ਼ਬਰ ਫ਼ੁੱਟਬਾਲ ਟੂਰਨਾਮੈਂਟ 'ਚ ਸੀਨੀਅਰ ਖਿਡਾਰੀਆਂ ਦਾ ਵਿਸ਼ੇਸ਼ ਸਨਮਾਨ
Ad Position 24