ਸ੍ਰੀ ਮੁਕਤਸਰ ਸਾਹਿਬ, 26 ਫ਼ਰਵਰੀ (ਹਰਮਹਿੰਦਰ ਪਾਲ)-ਪੰਜਾਬ ਸਰਕਾਰ ਵਲੋਂ ਚਲਾਈ ਜਾ ਰਹੀ ਮੁਹਿੰਮ 'ਯੁੱਧ ਨਸ਼ਿਆਂ ਵਿਰੁੱਧ' ਆਦੇਸ਼ ਕਾਲਜ ਆਫ਼ ਨਰਸਿੰਗ ਸ੍ਰੀ ਮੁਕਤਸਰ ਸਾਹਿਬ ਵਲੋਂ ਸਿਹਤ ਵਿਭਾਗ ਸ੍ਰੀ ਮੁਕਤਸਰ ਸਾਹਿਬ ਦੇ ਸਹਿਯੋਗ ਨਾਲ ਜਾਗਰੂਕਤਾ ਰੈਲੀ ਕੱਢੀ ਗਈ | ਇਸ ਰੈਲੀ ਨੂੰ ਸਿਵਲ ਸਰਜਨ ਡਾ. ਸੁਨੀਲ ਬਾਂਸਲ ਵਲੋਂ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ | ਇਸ ਸਮੇਂ ਡਾ. ਸੁਨੀਲ ਬਾਂਸਲ ਵਲੋਂ ਨਸ਼ਿਆਂ ਸੰਬੰਧੀ ਹੋਣ ਵਾਲੇ ਮਾੜੇ ਪ੍ਰਭਾਵਾਂ ਬਾਰੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਨਸ਼ਾ ਕਰਨਾ ਸਿਹਤ ਲਈ ਬਹੁਤ ਹਾਨੀਕਾਰਕ ਹੈ | ਇਨ੍ਹਾਂ ਨਸ਼ਿਆਂ ਦੇ ਕਾਰਨ ਹੁਣ ਤੱਕ ਕਈ ਘਰਾਂ ਦੇ ਘਰ ਬਰਬਾਦ ਹੋ ਚੁੱਕੇ ਹਨ | ਇਸ ਲਈ ਨੌਜਵਾਨ ਪੀੜ੍ਹੀ ਨੂੰ ਇਨ੍ਹਾਂ ਨਸ਼ਿਆਂ ਵਰਗੀਆਂ ਭਿਆਨਕ ਬਿਮਾਰੀਆਂ ਤੋਂ ਦੂਰ ਹੋ ਕੇ ਸਮਾਜ ਭਲਾਈ ਦੇ ਕੰਮਾਂ ਵਿਚ ਆਪਣਾ ਯੋਗਦਾਨ ਪਾਉਣਾ ਚਾਹੀਦਾ ਹੈ | ਅਖ਼ੀਰ ਵਿਚ ਉਨ੍ਹਾਂ ਨੇ ਤੰਬਾਕੂ, ਸਿਗਰਟ ਤੇ ਹੋਰ ਨਸ਼ਿਆਂ ਤੋਂ ਹੋਣ ਵਾਲੇ ਮਾੜੇ ਪ੍ਰਭਾਵਾਂ ਸੰਬੰਧੀ ਜਾਣਕਾਰੀ ਦਿੱਤੀ ਗਈ | ਇਸ ਸਮੇਂ ਵਿਦਿਆਰਥੀਆਂ ਵਲੋਂ ਪ੍ਰਣ ਕੀਤਾ ਗਿਆ ਕਿ ਉਹ ਆਪਣੇ ਆਸਪਾਸ ਵੱਧ ਤੋਂ ਵੱਧ ਨੌਜਵਾਨਾਂ ਨੂੰ ਇਹ ਜਾਣਕਾਰੀ ਸਾਂਝੀ ਕਰਨਗੇ ਤਾਂ ਜੋ ਕੋਈ ਵੀ ਨੌਜਵਾਨ ਅਜਿਹੀ ਭਿਆਨਕ ਬਿਮਾਰੀ ਵਿਚ ਨਾ ਫਸ ਸਕੇ | ਇਸ ਮੌਕੇ ਏ.ਸੀ.ਐੱਸ. ਡਾ. ਸਰਬਜੀਤ ਸਿੰਘ, ਡਾ. ਮਨਪ੍ਰੀਤ ਕੌਰ ਐਪੀਡਿਮਾਲੋਜਿਸਟ, ਵਿਨੋਦ ਕੁਮਾਰ ਏ.ਐੱਮ.ਓ., ਸਰਬਜੀਤ ਸਿੰਘ ਕੋਲਡ ਚੇਨ ਅਫ਼ਸਰ, ਸਤਵੀਰ ਕੌਰ ਸੁਪਰਡੈਂਟ, ਗੁਰਪ੍ਰੀਤ ਸਿੰਘ ਪੀ.ਏ., ਭਗਵਾਨ ਦਾਸ, ਲਾਲ ਚੰਦ ਹੈਲਥ ਇੰਸਪੈਕਟਰ, ਆਦੇਸ਼ ਕਾਲਜ ਆਫ਼ ਨਰਸਿੰਗ ਦੇ ਚੀਫ਼ ਮੈਨੇਜਿੰਗ ਡਾਇਰੈਕਟਰ ਡਾ. ਜਨਜੀਤਪਾਲ ਸਿੰਘ ਸੇਖੋਂ, ਮੈਨੇਜਿੰਗ ਡਾਇਰੈਕਟਰ ਡਾ. ਜਰਮਨਜੀਤ ਸਿੰਘ ਸੰਧੂ, ਪਿ੍ੰਸੀਪਲ ਸੁਖਵਿੰਦਰ ਕੌਰ, ਸਰਬਜੀਤ ਕੌਰ, ਸਤਿੰਦਰਪਾਲ ਕੌਰ, ਹਰਮਨਦੀਪ ਸਿੰਘ, ਨਰਸਿੰਗ ਵਿਦਿਆਰਥੀ, ਸਿਹਤ ਕਰਮਚਾਰੀ ਹਾਜ਼ਰ ਸਨ |