22-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-02-2026

ਅਕਾਲੀ ਸਰਕਾਰ ਵੇਲੇ ਸੂਬੇ ਦਾ ਵਿਕਾਸ ਹੋਇਆ-ਕੇ.ਐੱਸ. ਮੱਖਣ ਹਨੀ ਫ਼ੱਤਣਵਾਲਾ ਦੇ ਗ੍ਰਹਿ ਵਿਖੇ ਪੁੱਜੇ ਗਾਇਕ ਕੇ.ਐੱਸ. ਮੱਖਣ

Ad Position 21
No active advertisement
ਅਜੀਤ ਡੈਸਕ 27-02-2026
ਸ੍ਰੀ ਮੁਕਤਸਰ ਸਾਹਿਬ, 26 ਫ਼ਰਵਰੀ (ਰਣਜੀਤ ਸਿੰਘ ਢਿੱਲੋਂ)-ਪੰਜਾਬੀ ਗਾਇਕ ਤੇ ਗੀਤਕਾਰ ਕੇ.ਐੱਸ. ਮੱਖਣ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਅਕਾਲੀ ਸਰਕਾਰ ਸਮੇਂ ਸੂਬੇ ਦਾ ਵਿਕਾਸ ਹੋਇਆ | ਉਹ ਸਥਾਨਕ ਕੋਟਕਪੂਰਾ ਰੋਡ ਵਿਖੇ ਫ਼ੱਤਣਵਾਲਾ ਨਿਵਾਸ ਵਿਖੇ ਪੁੱਜੇ ਸਨ | ਉਨ੍ਹਾਂ ਦਾ ਮਨਜੀਤ ਸਿੰਘ ਫ਼ੱਤਣਵਾਲਾ ਸਾਬਕਾ ਚੇਅਰਮੈਨ ਸ਼ੂਗਰ ਮਿੱਲ ਫ਼ਰੀਦਕੋਟ, ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਜਨਰਲ ਸਕੱਤਰ ਜਗਜੀਤ ਸਿੰਘ ਹਨੀ ਫ਼ੱਤਣਵਾਲਾ ਤੇ ਜੈਰਾਜ ਸਿੰਘ ਬਰਾੜ ਫ਼ੱਤਣਵਾਲਾ ਵਾਇਸ ਪ੍ਰਧਾਨ ਯੂਥ ਅਕਾਲੀ ਦਲ ਵਲੋਂ ਸਵਾਗਤ ਕੀਤਾ ਗਿਆ ਅਤੇ ਜੀ ਆਇਆਂ ਨੂੰ ਕਿਹਾ | ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆ ਕੇ.ਐੱਸ. ਮੱਖਣ ਨੇ ਕਿਹਾ ਕਿ ਉਨ੍ਹਾਂ ਆਪਣਾ ਸਿਆਸੀ ਸਫ਼ਰ ਬਸਪਾ ਪਾਰਟੀ ਰਾਹੀਂ ਸ਼ੁਰੂ ਕੀਤਾ ਸੀ, ਪਰ ਉਨ੍ਹਾਂ ਦਾ ਪਰਿਵਾਰ ਲੰਮੇ ਸਮੇਂ ਤੋਂ ਅਕਾਲੀ ਦਲ ਨਾਲ ਜੁੜਿਆ ਰਿਹਾ ਹੈ | ਉਹ ਅਕਾਲੀ ਦਲ ਦੀਆਂ ਨੀਤੀਆਂ ਤੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਤੋਂ ਬਹੁਤ ਪ੍ਰਭਾਵਿਤ ਹਨ | ਇਸ ਲਈ ਹੁਣ ਅਕਾਲੀ ਦਲ ਦੇ ਸੇਵਾਦਾਰ ਵਜੋਂ ਵਿਚਰ ਰਹੇ ਹਨ | ਉਹ ਅਕਾਲੀ ਦਲ ਦੇ ਵਰਕਰ ਹਨ, ਪਰ ਜੇਕਰ ਅਕਾਲੀ ਦਲ ਉਨ੍ਹਾਂ ਨੂੰ ਟਿਕਟ ਦਿੰਦਾ ਹੈ ਤਾਂ ਉਹ ਚੋਣ ਵੀ ਲੜ ਸਕਦੇ ਹਨ | ਉਨ੍ਹਾਂ ਕਿਹਾ ਕਿ ਪੰਜਾਬ ਵਿਚ ਜਿਹੜੀਆਂ ਸੜਕਾਂ ਦੀ ਵਰਤੋਂ ਅੱਜ ਪੰਜਾਬੀ ਕਰ ਰਹੇ ਹਨ, ਉਹ ਅਕਾਲੀ ਦਲ ਦੀ ਸਰਕਾਰ ਵੇਲੇ ਬਣੀਆਂ ਸਨ | ਇਸੇ ਤਰ੍ਹਾਂ ਹੋਰ ਬਹੁਤ ਸਾਰੀਆਂ ਯੋਜਨਾਵਾਂ ਅਤੇ ਵਿਕਾਸ ਕਾਰਜ ਅਕਾਲੀ ਸਰਕਾਰ ਦੀ ਦੇਣ ਹਨ | ਇਸ ਮੌਕੇ ਮਨਜੀਤ ਸਿੰਘ ਫ਼ੱਤਣਵਾਲਾ, ਜੈ ਰਾਜ ਬਰਾੜ ਅਤੇ ਹੋਰ ਸ਼ਖ਼ਸੀਅਤਾਂ ਵੀ ਮੌਜੂਦ ਸਨ |
Ad Position 22
No active advertisement
ਪਿਛਲੀ ਖ਼ਬਰ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਤਹਿਤ ਡੀ.ਐੱਸ.ਪੀ. ਵਲੋਂ ਲਾਇਨਜ਼ ਕਲੱਬ ਨਾਲ ਮੀਟਿੰਗ ਅਗਲੀ ਖ਼ਬਰ ਭਾਈ ਢੱਡਰੀਆਂ ਵਾਲੇ ਵਲੋਂ ਬੇਅਦਬੀ ਮਾਮਲਿਆਂ 'ਤੇ ਸਖ਼ਤ ਕਾਨੂੰਨ ਬਣਾਉਣ ਦੀ ਮੰਗ
Ad Position 24