22-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-02-2026

ਟੈਲੀ ਮਾਨਸ ਸੇਵਾ ਮਾਨਸਿਕ ਸਿਹਤ 'ਚ ਇਕ ਕ੍ਰਾਂਤੀ- ਸਿਵਲ ਸਰਜਨ

Ad Position 21
No active advertisement
ਅਜੀਤ ਡੈਸਕ 27-02-2026
ਸ੍ਰੀ ਮੁਕਤਸਰ ਸਾਹਿਬ, 26 ਫ਼ਰਵਰੀ (ਹਰਮਹਿੰਦਰ ਪਾਲ)-ਮਾਨਸਿਕ ਸਿਹਤ ਬਾਰੇ ਜਾਗਰੂਕਤਾ ਪੈਦਾ ਕਰਨ ਅਤੇ ਮਾਨਸਿਕ ਤੰਦਰੁਸਤੀ ਵਿਚ ਵਾਧਾ ਕਰਨ ਲਈ ਭਾਰਤ ਸਰਕਾਰ ਨੇ 10 ਅਕਤੂਬਰ 2022 ਤੋਂ ਟੈਲੀ ਮਾਨਸ ਪੋ੍ਰਜੈਕਟ ਸ਼ੁਰੂ ਕੀਤਾ ਸੀ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾ. ਸੁਨੀਲ ਬਾਂਸਲ ਨੇ ਦੱਸਿਆ ਕਿ ਟੈਲੀ ਮਾਨਸ ਇਕ ਟੋਲ ਫ਼ਰੀ ਹੈਲਪਲਾਈਨ ਹੈ, ਜੋ ਪੂਰੇ ਭਾਰਤ ਵਿਚ 24/7 ਮੁਫ਼ਤ ਮਾਨਸਿਕ ਸਿਹਤ ਸਲਾਹ ਪ੍ਰਦਾਨ ਕਰਦੀ ਹੈ | ਇਹ 20 ਤੋਂ ਵੱਧ ਭਾਸ਼ਾਵਾਂ ਵਿਚ ਉਪਲਬਧ ਹੈ | ਉਪਭੋਗਤਾ ਟੋਲ ਫ਼ਰੀ ਹੈਲਪ ਲਾਈਨ ਨੰਬਰ 1800-89-14416 ਜਾਂ 14416 ਰਾਹੀਂ ਟੈਲੀ ਮਾਨਸ ਸੇਵਾਵਾਂ ਪ੍ਰਾਪਤ ਕਰ ਸਕਦੇ ਹਨ | ਉਪਭੋਗਤਾ ਘਰ ਬੈਠੇ ਆਪਣੇ ਫ਼ੋਨ 'ਤੇ ਇਸ ਸੇਵਾ ਦਾ ਆਸਾਨੀ ਨਾਲ ਲਾਭ ਉਠਾ ਸਕਦੇ ਹਨ | ਕਾਲਰ/ਮਰੀਜ਼ ਦੀ ਸਾਰੀ ਜਾਣਕਾਰੀ ਗੁਪਤ ਰੱਖੀ ਜਾਂਦੀ ਹੈ | ਟੈਲੀ ਮਾਨਸ ਦੀ ਆਪਣੀ ਇਕ ਮੋਬਾਈਲ ਐਪ ਹੈ, ਜਿਸ ਵਿਚ ਕਈ ਤਰ੍ਹਾਂ ਦੇ ਮੁੱਦਿਆਂ ਜਿਵੇਂ ਕਿ ਨਸ਼ੀਲੇ ਪਦਾਰਥਾਂ ਦੀ ਦੁਰਵਰਤੋਂ, ਚਿੰਤਾ, ਪ੍ਰੀਖਿਆ ਤਣਾਅ, ਡਿਪਰੈਸ਼ਨ, ਵਿੱਤੀ ਤਣਾਅ, ਸੰਕਟ ਪ੍ਰਬੰਧਨ ਤੇ ਪਰਿਵਾਰਕ ਮੁੱਦਿਆਂ ਬਾਰੇ
Ad Position 22
No active advertisement
ਪਿਛਲੀ ਖ਼ਬਰ ਸ਼ਹਿਰ ਦੇ ਪੰਜ ਵਾਰਡਾਂ ਅਤੇ ਪਿੰਡਾਂ 'ਚ ਮੁੱਖ ਮੰਤਰੀ ਸਿਹਤ ਯੋਜਨਾ ਕੈਂਪ ਲਗਾਏ • ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ... ਅਗਲੀ ਖ਼ਬਰ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਤਹਿਤ ਡੀ.ਐੱਸ.ਪੀ. ਵਲੋਂ ਲਾਇਨਜ਼ ਕਲੱਬ ਨਾਲ ਮੀਟਿੰਗ
Ad Position 24