22-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-02-2026

ਸ਼ਹਿਰ ਦੇ ਪੰਜ ਵਾਰਡਾਂ ਅਤੇ ਪਿੰਡਾਂ 'ਚ ਮੁੱਖ ਮੰਤਰੀ ਸਿਹਤ ਯੋਜਨਾ ਕੈਂਪ ਲਗਾਏ • ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ ਨੇ ਕੀਤੀ ਸ਼ਿਰਕਤ

Ad Position 21
No active advertisement
ਅਜੀਤ ਡੈਸਕ 27-02-2026
ਸ੍ਰੀ ਮੁਕਤਸਰ ਸਾਹਿਬ, 26 ਫ਼ਰਵਰੀ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰ ਪਾਲ)-ਪੰਜਾਬ ਸਰਕਾਰ ਵਲੋਂ ਲੋਕਾਂ ਨੂੰ ਬਿਹਤਰ ਤੇ ਮੁਫ਼ਤ ਸਿਹਤ ਸਹੂਲਤਾਂ ਪ੍ਰਦਾਨ ਕਰਨ ਦੇ ਉਦੇਸ਼ ਨਾਲ ਅੱਜ ਹਲਕਾ ਸ੍ਰੀ ਮੁਕਤਸਰ ਸਾਹਿਬ ਵਿਚ ਮੁੱਖ ਮੰਤਰੀ ਸਿਹਤ ਯੋਜਨਾ ਕੈਂਪ ਸ਼ਹਿਰ ਦੇ ਪੰਜ ਵਾਰਡਾਂ ਅਤੇ ਤਿੰਨ ਪਿੰਡਾਂ 'ਚ ਲਗਾਏ ਗਏ | ਸ੍ਰੀ ਮੁਕਤਸਰ ਸਾਹਿਬ ਸ਼ਹਿਰ ਦੇ ਵਾਰਡ ਨੰਬਰ 6 'ਚ ਰਿੰਕੂ ਬਾਂਸਲ ਦੇ ਗ੍ਰਹਿ ਅਤੇ ਵੋਹਰਾ ਕਾਲੋਨੀ ਵਿਖੇ ਲੱਗੇ ਕੈਂਪ ਵਿਚ ਹਲਕੇ ਦੇ ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ ਨੇ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕੀਤੀ ਅਤੇ ਕੈਂਪ ਦਾ ਜਾਇਜ਼ਾ ਲਿਆ | ਇਸ ਮੌਕੇ ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਸਰਕਾਰ ਸਿਹਤ ਸੇਵਾਵਾਂ ਨੂੰ ਘਰ-ਘਰ ਤੱਕ ਪਹੁੰਚਾਉਣ ਲਈ ਵਚਨਬੱਧ ਹੈ | ਉਨ੍ਹਾਂ ਕਿਹਾ ਕਿ ਇਸ ਯੋਜਨਾ ਅਧੀਨ ਟੈੱਸਟ, ਦਵਾਈਆਂ ਤੇ ਆਪ੍ਰੇਸ਼ਨ ਦਾ ਪੂਰਾ ਖ਼ਰਚ ਸਰਕਾਰ ਵਲੋਂ ਅਦਾ ਕੀਤਾ ਜਾਵੇਗਾ | ਉਨ੍ਹਾਂ ਦੱਸਿਆ ਕਿ ਇਸ ਅਧੀਨ ਪੂਰਾ ਪਰਿਵਾਰ ਕਵਰ ਕੀਤਾ ਜਾਵੇਗਾ | ਉਨ੍ਹਾਂ ਦੱਸਿਆ ਕਿ ਯੋਜਨਾ ਅਧੀਨ ਰਾਜ ਦੇ ਸਰਕਾਰੀ ਹਸਪਤਾਲਾਂ ਦੇ ਨਾਲ-ਨਾਲ ਪ੍ਰਾਈਵੇਟ ਹਸਪਤਾਲ ਵੀ ਸ਼ਾਮਿਲ ਕੀਤੇ ਗਏ ਹਨ, ਤਾਂ ਜੋ ਮਰੀਜ਼ਾਂ ਨੂੰ ਕੋਈ ਖ਼ੱਜਲ-ਖ਼ੁਆਰੀ ਨਾ ਝੱਲਣੀ ਪਵੇ | ਵਿਧਾਇਕ ਕਾਕਾ ਬਰਾੜ ਨੇ ਕਿਹਾ ਕਿ ਸਰਕਾਰ ਦਾ ਮੁੱਖ ਉਦੇਸ਼ ਗ਼ਰੀਬ ਤੇ ਪੱਛੜੇ ਵਰਗਾਂ ਨੂੰ ਉਚ ਗੁਣਵੱਤਾ ਵਾਲੀਆਂ ਸਿਹਤ ਸਹੂਲਤਾਂ ਮੁਹੱਈਆ ਕਰਵਾਉਣਾ ਹੈ ਤਾਂ ਜੋ ਕੋਈ ਵੀ ਵਿਅਕਤੀ ਪੈਸਿਆਂ ਦੀ ਕਮੀ ਕਾਰਨ ਇਲਾਜ ਤੋਂ ਵਾਂਝਾ ਨਾ ਰਹੇ | ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਵੱਧ ਤੋਂ ਵੱਧ ਸੰਖਿਆ ਵਿਚ ਇਨ੍ਹਾਂ ਸਿਹਤ ਕੈਂਪਾਂ ਦਾ ਲਾਭ ਲੈਣ | ਉਨ੍ਹਾਂ ਕਿਹਾ ਕਿ ਇਹ ਕੈਂਪ ਇਕ ਥਾਂ 'ਤੇ ਲਗਾਤਾਰ 6 ਦਿਨ ਲੱਗੇਗਾ ਅਤੇ ਇਨ੍ਹਾਂ ਦਿਨਾਂ ਵਿਚ ਇਕ ਵਾਰਡ ਨੂੰ ਕਵਰ ਕਰ ਦਿੱਤਾ ਜਾਵੇਗਾ | ਇਸ ਮੌਕੇ ਰਿੰਕੂ ਬਾਂਸਲ, ਇਕਬਾਲ ਸਿੰਘ ਬਰਾੜ, ਬਲਰਾਜ ਸਿੰਘ ਭੁੱਲਰ, ਸੁਮਿਤ ਗਰਗ, ਸਨੀ ਕੁੱਕੜ, ਨਿਰੰਜਨ ਸਿੰਘ ਰੱਖੜਾ, ਸਾਹਿਲ ਕੁੱਬਾ, ਪਵਨ ਕੁੱਕੜ, ਗੁਰਦੀਪ ਸਿੰਘ ਸਰਪੰਚ ਰੋੜਾਂਵਾਲਾ ਅਤੇ ਸ਼ਹਿਰ ਵਾਸੀ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਮਲੋਟ ਵਿਖੇ 28 ਨੂੰ ਹੋਵੇਗਾ ਜ਼ਿਲ੍ਹਾ ਪੱਧਰੀ ਵਿਸ਼ਾਲ ਵਪਾਰੀ ਸੰਮੇਲਨ ਅਗਲੀ ਖ਼ਬਰ ਟੈਲੀ ਮਾਨਸ ਸੇਵਾ ਮਾਨਸਿਕ ਸਿਹਤ 'ਚ ਇਕ ਕ੍ਰਾਂਤੀ- ਸਿਵਲ ਸਰਜਨ
Ad Position 24