22-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-02-2026

ਮਲੋਟ ਵਿਖੇ 28 ਨੂੰ ਹੋਵੇਗਾ ਜ਼ਿਲ੍ਹਾ ਪੱਧਰੀ ਵਿਸ਼ਾਲ ਵਪਾਰੀ ਸੰਮੇਲਨ

Ad Position 21
No active advertisement
ਅਜੀਤ ਡੈਸਕ 27-02-2026
ਮਲੋਟ, 26 ਫ਼ਰਵਰੀ (ਅਜਮੇਰ ਸਿੰਘ ਬਰਾੜ)-ਵਪਾਰ ਮੰਡਲ ਮਲੋਟ ਦੀ ਇਕ ਵਿਸ਼ੇਸ਼ ਮੀਟਿੰਗ ਐਡਵਰਡਗੰਜ ਗੈਸਟ ਹਾਊਸ ਮਲੋਟ ਵਿਖੇ ਹੋਈ | ਜਿਸ ਵਿਚ ਮਲੋਟ ਵਿਖੇ ਹੀ 28 ਫਰਵਰੀ ਨੂੰ ਸ਼ਾਮ 4 ਵਜੇ ਵਿਸ਼ਾਲ ਵਪਾਰੀ ਸੰਮੇਲਨ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਰਾਜ ਦੇ ਵਾਈਸ ਚੇਅਰਮੈਨ ਰਾਜ ਰੱਸੇਵਟ ਤੇ ਹੋਰ ਵਪਾਰੀਆਂ ਨੇ ਦੱਸਿਆ ਕਿ ਇਸ ਜ਼ਿਲ੍ਹਾ ਪੱਧਰੀ ਵਪਾਰੀ ਸੰਮੇਲਨ ਵਿਚ ਵਪਾਰੀਆਂ ਨੂੰ ਦਰਪੇਸ਼ ਸਮੱਸਿਆਵਾਂ, ਚੁਣੌਤੀਆਂ ਅਤੇ ਵਪਾਰਕ ਹਿਤਾਂ ਨਾਲ ਜੁੜੇ ਮਹੱਤਵਪੂਰਨ ਮੁੱਦਿਆਂ 'ਤੇ ਗੰਭੀਰ ਵਿਚਾਰ ਵਟਾਂਦਰੇ ਲਈ ਇਹ ਸੰਮੇਲਨ ਕਰਵਾਇਆ ਜਾ ਰਿਹਾ ਹੈ | ਰਾਜ ਰੱਸੇਵੱਟ ਤੋਂ ਇਲਾਵਾ ਚੇਅਰਮੈਨ ਨਰਸਿੰਘਦਾਸ ਚਲਾਣਾ, ਜ਼ਿਲ੍ਹਾ ਪ੍ਰਧਾਨ ਕੁਲਵਿੰਦਰ ਸਿੰਘ ਪੂਨੀਆਂ, ਮਲੋਟ ਦੇ ਪ੍ਰਧਾਨ ਪ੍ਰਦੀਪ ਧੀਂਗੜਾ, ਜਨਰਲ ਸਕੱਤਰ ਸੁਭਾਸ਼ ਕੱਕੜ, ਸੀਨੀਅਰ ਵਾਈਸ ਪ੍ਰਧਾਨ ਵਿਨੋਦ ਬਾਂਸਲ ਅਤੇ ਸਕੱਤਰ ਕਰਤਾਰ ਖੁੰਗਰ, ਅਮਿਤ ਧੀਂਗੜਾ ਅਤੇ ਹੋਰ ਆਗੂਆਂ ਨੇ ਕਿਹਾ ਕਿ ਉਨ੍ਹਾਂ ਦੇ ਬਹੁਤੇ ਮਸਲੇ ਸੂਬਾ ਸਰਕਾਰ ਪੱਧਰ ਦੇ ਹਨ ਜਦਕਿ ਬਹੁਤ ਘੱਟ ਮਸਲੇ ਕੇਂਦਰ ਸਰਕਾਰ ਨਾਲ ਸੰਬੰਧਿਤ ਹਨ | ਉਨ੍ਹਾਂ ਕਿਹਾ ਕਿ ਉਹ ਇਸ ਦਿਨ ਦੇ ਮੁੱਖ ਮਹਿਮਾਨ ਅਮਿਤ ਕਪੂਰ ਜੋ ਪੰਜਾਬ ਪ੍ਰਦੇਸ਼ ਵਪਾਰ ਮੰਡਲ (ਰਜਿ:) ਦੇ ਪ੍ਰਧਾਨ ਹਨ ਦੇ ਸਨਮੁੱਖ ਆਪਣੀਆਂ ਮੰਗਾਂ ਅਤੇ ਮੁਸ਼ਕਿਲਾਂ ਰੱਖਣਗੇ ਅਤੇ ਪ੍ਰਧਾਨ ਨੂੰ ਬੇਨਤੀ ਕਰਨਗੇ ਕਿ ਇਹ ਮੁਸ਼ਕਿਲਾਂ ਸਰਕਾਰ ਤੋਂ ਜਲਦੀ ਹੱਲ ਕਰਵਾਈਆਂ ਜਾਣ | ਆਗੂਆਂ ਨੇ ਕਿਹਾ ਕਿ ਵਪਾਰੀਆਂ ਦਾ ਆਪਸੀ ਭਾਈਚਾਰਾ ਕਾਇਮ ਕਰਨ ਅਤੇ ਇਸ ਨੂੰ ਹੋਰ ਮਜ਼ਬੂਤ ਕਰਨ ਲਈ ਵੀ ਇਹ ਸੰਮੇਲਨ ਕਾਰਗਰ ਸਾਬਿਤ ਹੋਵੇਗਾ |
Ad Position 22
No active advertisement
ਪਿਛਲੀ ਖ਼ਬਰ ਪ੍ਰਾਇਮਰੀ ਸਕੂਲ ਥਾਂਦੇਵਾਲਾ ਬਰਾਂਚ ਦੇ ਨਵੇਂ ਕਮਰੇ ਬਣਾਏ <br/> ਅਗਲੀ ਖ਼ਬਰ ਸ਼ਹਿਰ ਦੇ ਪੰਜ ਵਾਰਡਾਂ ਅਤੇ ਪਿੰਡਾਂ 'ਚ ਮੁੱਖ ਮੰਤਰੀ ਸਿਹਤ ਯੋਜਨਾ ਕੈਂਪ ਲਗਾਏ • ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ...
Ad Position 24