ਸ੍ਰੀ ਮੁਕਤਸਰ ਸਾਹਿਬ, 26 ਫ਼ਰਵਰੀ (ਰਣਜੀਤ ਸਿੰਘ ਢਿੱਲੋਂ)-ਪਿੰਡ ਥਾਂਦੇਵਾਲਾ ਦੇ ਸਰਪੰਚ ਬਲਵਿੰਦਰ ਸਿੰਘ ਬਿੰਦਾ ਦੀ ਅਗਵਾਈ ਵਿਚ ਪਿੰਡ ਅੰਦਰ ਅਨੇਕਾਂ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ, ਜਿਸ ਤਹਿਤ ਜਿੱਥੇ ਸੈਕੰਡਰੀ ਸਕੂਲ ਵਿਚ ਨਵੇਂ ਕਮਰੇ ਪਾਏ ਗਏ ਹਨ, ਉੱਥੇ ਮੰਡੀ ਵਾਲਾ ਪ੍ਰਾਇਮਰੀ ਸਕੂਲ ਥਾਂਦੇਵਾਲਾ ਬਰਾਂਚ ਜਿਸ ਵਿਚ ਸਿਰਫ਼ ਦੋ ਪੁਰਾਣੇ ਕਿਸਮ ਦੇ ਕਮਰੇ ਸਨ, ਵਿਚ ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ ਤੋਂ ਨਵਾਂ ਕਮਰਾ ਮਨਜ਼ੂਰ ਕਰਵਾਇਆ, ਜਿਸ ਨੂੰ ਸਕੂਲ ਮੈਨੇਜਮੈਂਟ ਕਮੇਟੀ ਅਤੇ ਸਕੂਲ ਸਟਾਫ਼ ਨੇ ਤਿਆਰ ਕਰਵਾਇਆ | ਜਿਸ ਦਾ ਜਾਇਜ਼ਾ ਲੈਣ ਅੱਜ ਸਰਪੰਚ ਬਲਵਿੰਦਰ ਸਿੰਘ ਬਿੰਦਾ ਤੇ ਮੈਂਬਰ ਪੰਚਾਇਤ ਪੁੱਜੇ | ਸਰਪੰਚ ਬਿੰਦਾ ਨੇ ਕਮਰੇ ਦੇ ਕੰਮ 'ਤੇ ਤਸੱਲੀ ਦਾ ਪ੍ਰਗਟਾਵਾ ਕੀਤਾ | ਕਮਰੇ ਵਿਚ ਲੱਗੇ ਸਮਾਰਟ ਪੈਨਲ 'ਤੇ ਸਮੁੱਚੀ ਪੰਚਾਇਤ ਨੇ ਭਾਰੀ ਖ਼ੁਸ਼ੀ ਦਾ ਪ੍ਰਗਟਾਵਾ ਕੀਤਾ | ਸਰਪੰਚ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਸਿੱਖਿਆ ਪੱਧਰ ਉਚਾ ਚੁੱਕਣ ਲਈ ਪਹਿਲ ਦੇ ਆਧਾਰ 'ਤੇ ਕੰਮ ਕਰਵਾ ਰਹੀ ਹੈ | ਇਸ ਮੌਕੇ ਸੈਕਟਰੀ ਸੰਦੀਪ ਸਿੰਘ, ਮੁੱਖ ਅਧਿਆਪਕ ਨਵਦੀਪ ਸਿੰਘ ਸੁੱਖੀ, ਐੱਸ.ਐੱਮ.ਸੀ. ਚੇਅਰਮੈਨ ਤਰਸਵਿੰਦਰ ਸਿੰਘ, ਮੈਂਬਰ ਪੰਚਾਇਤ ਗੁਰਦੀਪ ਸਿੰਘ, ਬਲਵਿੰਦਰ ਸਿੰਘ, ਆਮ ਆਦਮੀ ਪਾਰਟੀ ਦੇ ਬਲਾਕ ਪ੍ਰਧਾਨ ਸੁਖਵਿੰਦਰ ਸਿੰਘ ਗੋਸ਼ਾ, ਅਧਿਆਪਕ ਜਸਵਿੰਦਰ ਸਿੰਘ ਤੇ ਗੁਰਪ੍ਰੀਤ ਸਿੰਘ ਬਰੀਵਾਲਾ ਮੌਜੂਦ ਸਨ |