22-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-02-2026

ਸ੍ਰੀ ਮੁਕਤਸਰ ਸਾਹਿਬ ਵਿਖੇ ਤਿੰਨ ਰੋਜ਼ਾ 'ਪੰਜਾਬ ਸਖੀ ਸ਼ਕਤੀ ਮੇਲਾ' ਸਮਾਪਤ

Ad Position 21
No active advertisement
ਅਜੀਤ ਡੈਸਕ 27-02-2026
ਸ੍ਰੀ ਮੁਕਤਸਰ ਸਾਹਿਬ, 26 ਫ਼ਰਵਰੀ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰ ਪਾਲ)-ਜ਼ਿਲ੍ਹਾ ਉਦਯੋਗ ਕੇਂਦਰ ਸ੍ਰੀ ਮੁਕਤਸਰ ਸਾਹਿਬ (ਉਦਯੋਗ ਤੇ ਵਣਜ ਵਿਭਾਗ ਪੰਜਾਬ) ਅਤੇ ਪੰਜਾਬ ਰਾਜ ਦਿਹਾਤੀ ਆਜੀਵਿਕਾ ਮਿਸ਼ਨ ਵਲੋਂ ਸਾਂਝੇ ਤੌਰ 'ਤੇ ਡਿਪਟੀ ਕਮਿਸ਼ਨਰ ਅਭਿਜੀਤ ਕਪਲਿਸ਼ ਦੀ ਅਗਵਾਈ ਹੇਠ ਜ਼ਿਲ੍ਹਾ ਪ੍ਰਸ਼ਾਸਨ ਦੇ ਸਹਿਯੋਗ ਨਾਲ ਰੈਂਪ ਸਕੀਮ ਅਧੀਨ ਸ੍ਰੀ ਮੁਕਤਸਰ ਸਾਹਿਬ ਵਿਖੇ ਲੱਗਿਆ ਤਿੰਨ ਰੋਜ਼ਾ 'ਪੰਜਾਬ ਸਖੀ ਸ਼ਕਤੀ ਮੇਲਾ -ਮਹਿਲਾ ਉਦਮੀਆਂ ਦਾ ਸਸ਼ਕਤੀਕਰਨ' ਸਮਾਪਤ ਹੋ ਗਿਆ | ਮੇਲੇ ਦਾ ਉਦਘਾਟਨ ਹਲਕਾ ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ ਵਲੋਂ ਕੀਤਾ ਗਿਆ | ਮੇਲੇ ਦੌਰਾਨ ਵੱਡੀ ਗਿਣਤੀ ਵਿਚ ਇਲਾਕਾ ਵਾਸੀਆਂ ਨੇ ਸ਼ਿਰਕਤ ਕਰਦੇ ਹੋਏ ਮਹਿਲਾ ਉਦਮੀਆਂ, ਸਵੈ ਸਹਾਇਤਾ ਸਮੂਹਾਂ ਅਤੇ ਐੱਮ.ਐੱਸ.ਐੱਮ.ਈ. ਯੂਨਿਟਾਂ ਵਲੋਂ ਤਿਆਰ ਕੀਤੇ ਉਤਪਾਦਾਂ ਦੀ ਖ਼ਰੀਦਦਾਰੀ ਕਰਕੇ ਉਨ੍ਹਾਂ ਦਾ ਹੌਂਸਲਾ ਵਧਾਇਆ | ਮੇਲੇ ਦੌਰਾਨ ਤਿੰਨੇ ਦਿਨ ਪ੍ਰਦਰਸ਼ਿਤ ਕੀਤੇ ਗਏ ਸੱਭਿਆਚਾਰਕ ਪ੍ਰੋਗਰਾਮਾਂ ਨੇ ਮੇਲੇ ਨੂੰ ਚਾਰ ਚੰਨ ਲਗਾ ਦਿੱਤੇ | ਗੁਰਨਿਸ਼ਾਨ ਸਿੰਘ ਹੇਅਰ ਫ਼ੰਕਸ਼ਨਲ ਮੈਨੇਜਰ ਅਤੇ ਗੁਰਜੀਤ ਕੌਰ ਵਲੋਂ ਮੰਚ ਸੰਚਾਲਨ ਕੀਤਾ ਗਿਆ | ਵੱਖ-ਵੱਖ ਸਕੂਲਾਂ ਤੇ ਕਾਲਜਾਂ ਦੇ ਵਿਦਿਆਰਥੀਆਂ ਨੇ ਗਿੱਧਾ, ਭੰਗੜਾ, ਭੰਡ, ਗੀਤ-ਸੰਗੀਤ, ਕਵਿਤਾਵਾਂ ਤੇ ਕਵਿਸ਼ਰੀ ਦੀਆਂ ਪੇਸ਼ਕਾਰੀਆਂ ਨਾਲ ਦਰਸ਼ਕਾਂ ਦਾ ਮਨ ਮੋਹ ਲਿਆ | ਪ੍ਰਸਿੱਧ ਲੋਕ ਗਾਇਕ ਗੁਰਮਾਨ ਭੁੱਲਰ, ਹਰਸ਼ ਵਿੱਜ ਤੇ ਲੋਕਦੀਪ ਭੰਗਚੜੀ ਸਮੇਤ ਰੋਡਿਆਂ ਵਾਲੇ ਕਵਿਸ਼ਰੀ ਜਥੇ ਨੇ ਆਪਣੀ ਕਲਾ ਨਾਲ ਸਮਾਗਮ ਨੂੰ ਹੋਰ ਵੀ ਰੌਣਕਮਈ ਬਣਾ ਦਿੱਤਾ | ਮੇਲੇ ਦੌਰਾਨ ਆਪਣੀਆਂ ਸਟਾਲਾਂ ਲਗਾਉਣ ਵਾਲੀਆਂ ਮਹਿਲਾ ਉਦਮੀਆਂ, ਸਵੈ ਸਹਾਇਤਾ ਸਮੂਹਾਂ) ਅਤੇ ਐੱਮ.ਐੱਸ.ਐੱਮ.ਈਜ਼. ਦੇ ਖਾਣੇ ਦਾ ਪ੍ਰਬੰਧ ਤੇ ਆਸਪਾਸ ਦੇ ਇਲਾਕਿਆਂ ਤੋਂ ਆਉਣ ਵਾਲੇ ਉਦਮੀਆਂ ਦੀ ਰਾਤ ਦੇ ਰਿਹਾਇਸ਼ ਲਈ ਵਿਸ਼ੇਸ ਪ੍ਰਬੰਧ ਕੀਤਾ ਗਿਆ | ਮੇਲੇ ਦੌਰਾਨ ਤਿੰਨੇ ਦਿਨ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਦੇ ਕਾਰਡ ਬਣਾਉਣ ਲਈ ਵਿਸ਼ੇਸ ਕੈਂਪ ਲਗਾਇਆ ਗਿਆ | ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸੁਰਿੰਦਰ ਸਿੰਘ ਢਿੱਲੋਂ ਵਲੋਂ ਮੇਲੇ ਵਿਚ ਭਾਗ ਲੈਣ ਵਾਲੇ ਸਵੈ-ਸਹਾਇਤਾ ਸਮੂਹਾਂ ਅਤੇ ਮਹਿਲਾ ਉਦਮੀਆਂ ਨੂੰ ਪ੍ਰਸੰਸਾ ਤੇ ਭਾਗੀਦਾਰੀ ਪੱਤਰ ਦੇਕੇ ਸਨਮਾਨਿਤ ਕੀਤਾ ਗਿਆ | ਜ਼ਿਲ੍ਹਾ ਉਦਯੋਗ ਕੇਂਦਰ ਸ੍ਰੀ ਮੁਕਤਸਰ ਸਾਹਿਬ ਅਤੇ ਪੰਜਾਬ ਰਾਜ ਅਜੀਵਿਕਾ ਮਿਸ਼ਨ ਵਲੋਂ ਟ੍ਰੇਨਿੰਗ, ਸਬਸਿਡੀ, ਲੋਨ ਤੇ ਮਾਰਕਿੰਟਿੰਗ, ਪੈਕਿੰਗ ਤੇ ਵਿੱਤੀ ਸਹਾਇਤਾ ਪ੍ਰਾਪਤ ਕਰਨ ਵਾਲੀਆਂ ਔਰਤਾਂ ਨੇ ਆਪਣੇ ਵਿਚਾਰ ਪੇਸ਼ ਕਰਦਿਆਂ ਪੰਜਾਬ ਸਖੀ ਸ਼ਕਤੀ ਮੇਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਔਰਤ ਉਦਮੀਆਂ ਦੇ ਸਸ਼ਕਤੀਕਰਨ ਲਈ ਇਹ ਮੇਲਾ ਇਕ ਵਿਸ਼ਾਲ ਮੰਚ ਪ੍ਰਦਾਨ ਕਰਨ ਲਈ ਸਹਾਈ ਹੋਇਆ ਹੈ | ਦੀਪ ਸਿੰਘ ਗਿੱਲ ਜਨਰਲ ਮੈਨੇਜਰ ਜ਼ਿਲ੍ਹਾ ਉਦਯੋਗ ਕੇਂਦਰ ਨੇ ਕਿਹਾ ਕਿ ਇਸ ਮੇਲੇ ਨੇ ਸਥਾਨਕ ਮਹਿਲਾ ਉਦਮੀਆਂ ਨੂੰ ਆਪਣੇ ਉਤਪਾਦ ਪ੍ਰਦਰਸ਼ਿਤ ਕਰਨ ਤੇ ਨਵੇਂ ਵਪਾਰਕ ਸੰਪਰਕ ਬਣਾਉਣ ਲਈ ਮਹੱਤਵਪੂਰਨ ਮੰਚ ਪ੍ਰਦਾਨ ਕੀਤਾ ਹੈ | ਇਸ ਮੌਕੇ ਵਿਸ਼ਵ ਦੀਪ ਫ਼ੰਕਸ਼ਨਲ ਮੈਨੇਜਰ ਜ਼ਿਲ੍ਹਾ ਉਦਯੋਗ ਕੇਂਦਰ, ਸੰਗੀਤ ਸਰੋਤਾ ਫ਼ੰਕਸ਼ਨਲ ਮੈਨੇਜਰ ਜ਼ਿਲ੍ਹਾ ਉਦਯੋਗ ਕੇਂਦਰ ਅਤੇ ਇਲਾਕਾ ਨਿਵਾਸੀ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਮਲੋਟ ਵਿਖੇ ਤਿੰਨ ਰੋਜ਼ਾ 'ਗੁਰੂ ਮਾਨਿਓ ਗ੍ਰੰਥ' ਚੇਤਨਾ ਸਮਾਗਮ ਸਮਾਪਤ ਅਗਲੀ ਖ਼ਬਰ ਨਿਰੋਲ ਸੇਵਾ ਸੰਸਥਾ ਸ੍ਰੀ ਮੁਕਤਸਰ ਸਾਹਿਬ ਵਲੋਂ ਨਗਰ ਕੀਰਤਨ 28 ਤੋਂ • ਪੰਜਾਬ ਦੇ ਵੱਖ-ਵੱਖ ਜ਼ਿਲਿ੍ਹਆਂ 'ਚੋਂ ਗੁਜ਼ਰ...
Ad Position 24