28-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-02-2026

ਪੁਲਿਸ ਨੇ ਟਰਾਂਸਫ਼ਾਰਮਰ ਚੋਰੀ ਕਰਨ ਵਾਲਿਆਂ ਨੂੰ ਕੀਤਾ ਗਿ੍ਫ਼ਤਾਰ

Ad Position 21
No active advertisement
ਅਜੀਤ ਡੈਸਕ 28-02-2026
ਲੰਬੀ, 27 ਫ਼ਰਵਰੀ (ਮੇਵਾ ਸਿੰਘ)-ਖੇਤਾਂ ਵਿਚ ਲੱਗੇ ਬਿਜਲੀ ਟਰਾਂਸਫ਼ਾਰਮਰਾਂ ਨੁੂੰ ਨਿਸ਼ਾਨਾ ਬਣਾ ਕੇ ਤੇਲ ਤੇ ਕੀਮਤੀ ਸਾਮਾਨ ਚੋਰੀ ਕਰਨ ਵਾਲੇ ਗਿਰੋਹ ਖ਼ਿਲਾਫ਼ ਕਾਰਵਾਈ ਕਰਦਿਆਂ ਥਾਣਾ ਲੰਬੀ ਦੀ ਪੁਲਿਸ ਨੇ ਇਕ ਕਬਾੜੀਏ ਸਮੇਤ ਤਿੰਨ ਜਣਿਆਂ ਨੂੰ ਗਿ੍ਫ਼ਤਾਰ ਕਰਕੇ ਜਾਂਚ ਪੜਤਾਲ ਦਾ ਕੰਮ ਸ਼ੁਰੂ ਕਰ ਦਿੱਤਾ ਹੈ | ਜਾਣਕਾਰੀ ਅਨੁਸਾਰ ਥਾਣਾ ਲੰਬੀ ਦੀ ਪੁਲਿਸ ਕੋਲ ਕਿਸਾਨ ਜਗਦੇਵ ਸਿੰਘ ਪੁੱਤਰ ਗੁਰਚਰਨ ਸਿੰਘ ਵਾਸੀ ਫੁੱਲੂਖੇੜਾ ਨੇ ਉਸ ਦੇ ਖੇਤ ਵਿਚ ਲੱਗੇ ਬਿਜਲੀ ਦੇ ਟਰਾਂਸਫ਼ਾਰਮਰ 'ਚੋਂ ਤੇਲ ਅਤੇ ਹੋਰ ਜ਼ਰੁੂਰੀ ਸਾਮਾਨ ਚੋਰੀ ਹੋਣ ਦੀ ਸ਼ਿਕਾਇਤ ਦਰਜ ਕਰਵਾਈ ਗਈ ਸੀ | ਪੁਲਿਸ ਨੇ ਸ਼ਿਕਾਇਤ ਮਿਲਣ 'ਤੇ ਚੋਰੀ ਦੀਆਂ ਘਟਨਾਵਾਂ ਨੂੰ ਦੇਖਦਿਆਂ ਕਾਰਵਾਈ ਕਰਕੇ ਉਪਰੋਕਤ ਗਿ੍ਫ਼ਤਾਰੀਆਂ ਕਰਕੇ ਅਗਲੀ ਕਾਨੂੰਨੀ ਕਾਰਵਾਈ ਵਿੱਢ ਦਿੱਤੀ ਹੈ |

Ad Position 22
No active advertisement
ਪਿਛਲੀ ਖ਼ਬਰ ਧਾਰਮਿਕ ਅਸਥਾਨਾਂ ਨੂੰ ਜਾਂਦੇ ਰਸਤਿਆਂ 'ਤੇ ਲੋਕ ਕੂੜਾ ਸੁੱਟਣ ਤੋਂ ਗੁਰੇਜ਼ ਕਰਨ-ਪੰਚਾਇਤ ਅਗਲੀ ਖ਼ਬਰ ਕਾਂਗਰਸ ਦੀ ਬਰਨਾਲਾ ਰੈਲੀ ਕੇਂਦਰ ਤੇ ਦੂਜੀਆਂ ਸਿਆਸੀ ਪਾਰਟੀਆਂ ਦੀਆਂ ਜੜ੍ਹਾਂ ਉਖਾੜ ਦੇਵੇਗੀ-ਜੋਸਨ <br/>
Ad Position 24