29-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-02-2026

ਭਾਰਤੀ ਕਿਸਾਨ ਯੂਨੀਅਨ (ਲੱਖੋਵਾਲ) ਦੀ ਮੀਟਿੰਗ

Ad Position 21
No active advertisement
ਅਜੀਤ ਡੈਸਕ 28-02-2026
ਮਲੋਟ, 27 ਫ਼ਰਵਰੀ (ਪਾਟਿਲ)-ਭਾਰਤੀ ਕਿਸਾਨ ਯੂਨੀਅਨ (ਲੱਖੋਵਾਲ) ਦੀ ਅਹਿਮ ਮੀਟਿੰਗ ਬਹਾਲ ਸਿੰਘ ਬਲਾਕ ਪ੍ਰਧਾਨ ਮਲੋਟ ਦੀ ਪ੍ਰਧਾਨਗੀ ਹੇਠ ਪਿੰਡ ਭੁਲੇਰੀਆਂ ਦੇ ਗੁਰਦੁਆਰਾ ਸਾਹਿਬ ਵਿਖੇ ਹੋਈ | ਇਸ ਮੌਕੇ ਜ਼ਿਲ੍ਹਾ ਪੱਧਰ ਦੇ ਅਹੁਦੇਦਾਰਾਂ ਨੇ ਵਿਸ਼ੇਸ਼ ਤੌਰ 'ਤੇ ਪਹੁੰਚ ਕੇ ਹਾਜ਼ਰੀ ਲਵਾਈ | ਮੀਟਿੰਗ ਦੌਰਾਨ ਪਿੰਡ ਭੁਲੇਰੀਆਂ ਦੀ ਸੰਗਤ ਤੇ ਜ਼ਿਲ੍ਹੇ ਦੇ ਅਹੁਦੇਦਾਰਾਂ ਦੀ ਸਹਿਮਤੀ ਨਾਲ ਪਿੰਡ ਇਕਾਈ ਦੀ ਚੋਣ ਸਰਬਸੰਮਤੀ ਨਾਲ ਕੀਤੀ ਗਈ | ਚੋਣ ਪ੍ਰਕਿਰਿਆ ਦੌਰਾਨ ਸੁਖਦੇਵ ਸਿੰਘ ਨੂੰ ਇਕਾਈ ਪ੍ਰਧਾਨ, ਜਸਪਾਲ ਸਿੰਘ ਨੂੰ ਜਨਰਲ ਸਕੱਤਰ, ਹਰਪ੍ਰੀਤ ਸਿੰਘ ਨੂੰ ਇਕਾਈ ਖ਼ਜ਼ਾਨਚੀ, ਕੁਲਬੀਰ ਸਿੰਘ ਨੂੰ ਮੀਤ ਪ੍ਰਧਾਨ ਅਤੇ ਸੰਤ ਪ੍ਰੀਤ ਸਿੰਘ ਨੂੰ ਸਲਾਹਕਾਰ ਚੁਣਿਆ ਗਿਆ | ਮੀਟਿੰਗ ਵਿਚ ਜ਼ਿਲ੍ਹਾ ਪ੍ਰਧਾਨ ਰੁਪਿੰਦਰ ਸਿੰਘ ਡੋਹਕ, ਸੀਨੀਅਰ ਮੀਤ ਪ੍ਰਧਾਨ ਅਵਤਾਰ ਸਿੰਘ ਬੱਟੂ, ਜ਼ਿਲ੍ਹਾ ਖ਼ਜ਼ਾਨਚੀ ਜਸਕਰਨ ਸਿੰਘ ਬੂੜਾ ਗੁੱਜਰ, ਜ਼ਿਲ੍ਹਾ ਸਰਪ੍ਰਸਤ ਭੁਪਿੰਦਰ ਸਿੰਘ, ਜ਼ਿਲ੍ਹਾ ਮੀਤ ਪ੍ਰਧਾਨ ਸਵਰਨ ਸਿੰਘ ਭੁਲੇਰੀਆਂ ਅਤੇ ਜ਼ਿਲ੍ਹਾ ਪ੍ਰੈੱਸ ਸਕੱਤਰ ਜਗਸੀਰ ਸਿੰਘ ਦੂਹੇਵਾਲਾ ਵੀ ਵਿਸ਼ੇਸ਼ ਤੌਰ 'ਤੇ ਮੌਜੂਦ ਰਹੇ | ਇਸ ਮੌਕੇ ਬਲਵਿੰਦਰ ਸਿੰਘ, ਪੂਰਨ ਸਿੰਘ, ਗੁਰਮੀਤ ਸਿੰਘ, ਗੁਰਦੇਵ ਸਿੰਘ, ਆਕਾਸ਼ਪ੍ਰੀਤ ਸਿੰਘ ਅਤੇ ਸੁਖਮੰਦਰ ਸਿੰਘ ਸਮੇਤ ਹੋਰ ਕਿਸਾਨ ਵੀ ਹਾਜ਼ਰ ਸਨ | ਆਗੂਆਂ ਨੇ ਕਿਹਾ ਕਿ ਯੂਨੀਅਨ ਕਿਸਾਨਾਂ ਦੇ ਹੱਕਾਂ ਦੀ ਰੱਖਿਆ ਲਈ ਹਰ ਵੇਲੇ ਵਚਨਬੱਧ ਹੈ ਤੇ ਪਿੰਡ ਪੱਧਰ 'ਤੇ ਇਕਾਈਆਂ ਨੂੰ ਮਜ਼ਬੂਤ ਕਰਨਾ ਸਮੇਂ ਦੀ ਲੋੜ ਹੈ |
Ad Position 22
No active advertisement
ਪਿਛਲੀ ਖ਼ਬਰ ਬਾਬਾ ਗੰਗਾ ਰਾਮ ਪਬਲਿਕ ਸਕੂਲ ਦਾ ਸਥਾਪਨਾ ਦਿਵਸ ਮਨਾਇਆ ਅਗਲੀ ਖ਼ਬਰ ਸੈਕਰਡ ਹਾਰਟ ਕਿੰਡਰਗਾਰਟਨ ਸਕੂਲ ਵਿਖੇ ਸਮਾਗਮ ਕਰਵਾਇਆ
Ad Position 24