29-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-02-2026

ਬਾਬਾ ਗੰਗਾ ਰਾਮ ਪਬਲਿਕ ਸਕੂਲ ਦਾ ਸਥਾਪਨਾ ਦਿਵਸ ਮਨਾਇਆ

Ad Position 21
No active advertisement
ਅਜੀਤ ਡੈਸਕ 28-02-2026
ਗਿੱਦੜਬਾਹਾ, 27 ਫ਼ਰਵਰੀ (ਪਰਮਜੀਤ ਸਿੰਘ ਥੇੜ੍ਹੀ)-ਬਾਬਾ ਗੰਗਾ ਰਾਮ ਪਬਲਿਕ ਸਕੂਲ ਗਿੱਦੜਬਾਹਾ ਵਿਖੇ ਅੱਜ ਸਕੂਲ ਦਾ 25ਵਾਂ ਸਥਾਪਨਾ ਦਿਵਸ ਮਨਾਇਆ ਗਿਆ | ਇਸ ਮੌਕੇ ਸਕੂਲ ਵਿਖੇ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਦਾ ਭੋਗ ਪਾਇਆ ਗਿਆ | ਸਮਾਰੋਹ ਦੌਰਾਨ ਰਾਗੀ ਜਥੇ ਵਲੋਂ ਰਸਭਿੰਨੇ ਕੀਰਤਨ ਨਾਲ ਸੰਗਤ ਨੂੰ ਨਿਹਾਲ ਕੀਤਾ ਗਿਆ | ਭੋਗ ਤੋਂ ਉਪਰੰਤ ਸਕੂਲ ਦੀ ਚੜ੍ਹਦੀ ਕਲਾ ਤੇ ਵਿਦਿਆਰਥੀਆਂ ਦੇ ਉਜਵਲ ਭਵਿੱਖ ਲਈ ਅਰਦਾਸ ਕੀਤੀ ਗਈ | ਇਸ ਮੌਕੇ ਸਕੂਲ ਦੇ ਪ੍ਰਧਾਨ ਅਸ਼ਵਨੀ ਸੇਠੀ ਤੇ ਡਾ. ਰਾਜਿੰਦਰ ਸਿੰਘ ਪੁਰਬਾ ਨੇ ਕਿਹਾ ਕਿ ਸਕੂਲ ਪਿਛਲੇ 25 ਸਾਲਾਂ ਤੋਂ ਸਿੱਖਿਆ ਦੇ ਖੇਤਰ ਵਿਚ ਇਲਾਕੇ ਦੇ ਲੋਕਾਂ ਦੀ ਸੇਵਾ ਕਰ ਰਿਹਾ ਹੈ ਅਤੇ ਵਿਦਿਆਰਥੀਆਂ ਨੂੰ ਸਮੇਂ ਅਨੁਸਾਰ ਆਧੁਨਿਕ ਸਿੱਖਿਆ ਮੁਹੱਈਆ ਕਰਵਾਉਣ ਦੇ ਨਾਲ-ਨਾਲ ਨੈਤਿਕ ਕਦਰਾਂ-ਕੀਮਤਾਂ ਦੀ ਸਿੱਖਿਆ ਵੀ ਦਿੱਤੀ ਜਾਂਦੀ ਹੈ | ਇਸ ਮੌਕੇ ਸਕੂਲ ਦੇ ਐੱਮ.ਡੀ. ਐੱਮ.ਪੀ. ਸੇਠੀ, ਪਿ੍ੰ. ਰਾਧਾ ਸੇਠੀ, ਕੌਂਸਲਰ ਦੀਪਕ ਗਰਗ, ਪੀ.ਐੱਲ. ਇਲਾਹਾਬਾਦੀ, ਡਾ. ਭੁਪਿੰਦਰ ਸਿੰਘ, ਭਗਵਾਨ ਦਾਸ ਅਹੂਜਾ, ਵਿਨੇ ਗੋਇਲ ਵੀਨੂੰ, ਸੰਦੀਪ ਗਰਗ ਸੀਪਾ, ਹਰਵਿੰਦਰ ਸਿੰਘ ਕਾਕਾ, ਬਨਾਰਸੀ ਦਾਸ ਨਰੂਲਾ, ਗੁਰਮੀਤ ਸਿੰਘ, ਲਖਵੀਰ ਸਿੰਘ, ਨਰਿੰਦਰ ਸਿੰਘ, ਵਿਜੇ ਬਾਂਸਲ, ਅੰਮਿ੍ਤਪਾਲ ਸਿੰਘ, ਸੁਖਪਾਲ ਸ਼ਰਮਾਂ, ਪ੍ਰਦੀਪ ਗਰਗ, ਮਹਾਵੀਰ ਸਿੰਗਲਾ, ਅਸ਼ੋਕ ਜੋਸ਼ੀ, ਜਸਕਰਨ ਸਿੰਘ ਸਰਪੰਚ, ਇਕਬਾਲ ਸਿੰਘ, ਰਵਿੰਦਰ ਸਿੰਘ ਅਤੇ ਸਕੂਲ ਦਾ ਸਮੂਹ ਸਟਾਫ਼ ਹਾਜ਼ਰ ਸੀ |
Ad Position 22
No active advertisement
ਪਿਛਲੀ ਖ਼ਬਰ ਪਿੰਡ ਨੰਦਗੜ੍ਹ ਤੋਂ ਬਾਂਮ ਤੱਕ ਪੱਕੀ ਸੜਕ ਬਣਾਉਣ ਦੀ ਮੰਗ ਅਗਲੀ ਖ਼ਬਰ ਭਾਰਤੀ ਕਿਸਾਨ ਯੂਨੀਅਨ (ਲੱਖੋਵਾਲ) ਦੀ ਮੀਟਿੰਗ
Ad Position 24