24-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-03-2026

ਸੜਕ ਹਾਦਸੇ 'ਚ ਕਾਰ ਸਵਾਰ ਦੀ ਮੌਤ-ਮਾਮਲਾ ਦਰਜ

Ad Position 21
No active advertisement
ਅਜੀਤ ਡੈਸਕ 03-03-2026
ਗਿੱਦੜਬਾਹਾ, 2 ਮਾਰਚ (ਪਰਮਜੀਤ ਸਿੰਘ ਥੇੜ੍ਹੀ)-ਥਾਣਾ ਕੋਟਭਾਈ ਪੁਲਿਸ ਨੇ ਲਾਪ੍ਰਵਾਹੀ ਨਾਲ ਕਾਰ ਚਲਾ ਕੇ ਹਾਦਸਾ ਕਰਨ ਦੇ ਮਾਮਲੇ 'ਚ ਕਾਰ ਸਵਾਰ ਵਿਰੁੱਧ ਮੁਕੱਦਮਾ ਦਰਜ ਕੀਤਾ ਹੈ | ਪੁਲਿਸ ਨੂੰ ਦਿੱਤੇ ਬਿਆਨ 'ਚ ਪਵਨ ਕੁਮਾਰ ਪੁੱਤਰ ਵਿਜੇ ਕੁਮਾਰ ਵਾਸੀ ਵਾਰਡ ਨੰਬਰ 1 ਗਿੱਦੜਬਾਹਾ ਨੇ ਦੱਸਿਆ ਕਿ ਉਹ ਬੀਤੀ 28 ਫ਼ਰਵਰੀ ਨੂੰ ਆਪਣੇ ਦੋਸਤ ਬੂਟਾ ਸਿੰਘ ਪੁੱਤਰ ਬਲਵੀਰ ਸਿੰਘ ਵਾਸੀ ਗਿੱਦੜਬਾਹਾ ਨਾਲ ਉਸ ਦੀ ਵੈਗਨਾਰ ਕਾਰ 'ਤੇ ਸਵਾਰ ਹੋ ਕੇ ਸ੍ਰੀ ਮੁਕਤਸਰ ਸਾਹਿਬ ਵਿਖੇ ਕੰਮ ਦੇ ਸੰਬੰਧ 'ਚ ਗਏ ਸੀ | ਸ੍ਰੀ ਮੁਕਤਸਰ ਸਾਹਿਬ ਤੋਂ ਵਾਪਸੀ ਸਮੇਂ ਜਦੋਂ ਉਨ੍ਹਾਂ ਦੀ ਵੈਗਨਰ ਕਾਰ ਜਿਸ ਨੂੰ ਬੂਟਾ ਸਿੰਘ ਚਲਾ ਰਿਹਾ ਸੀ, ਪਿੰਡ ਮਧੀਰ ਦੇ ਫੋਕਲ ਪੁਆਇੰਟ ਦੇ ਨਜ਼ਦੀਕ ਪੁੱਜੀ ਤਾਂ ਸਾਹਮਣੇ ਤੋਂ ਆਉਂਦੀ ਇਕ ਚਿੱਟੇ ਰੰਗ ਦੀ ਕਾਰ ਨੰਬਰ ਪੀ.ਬੀ. 65 ਡਬਲਯੂ 3605 ਦੇ ਚਾਲਕ ਨੇ ਲਾਪ੍ਰਵਾਹੀ ਤੇ ਤੇਜ਼ ਰਫ਼ਤਾਰ ਨਾਲ ਆਪਣੀ ਕਾਰ ਚਲਾਉਂਦੇ ਹੋਏ ਗ਼ਲਤ ਸਾਈਡ ਤੋਂ ਆ ਕੇ ਉਨ੍ਹਾਂ ਦੀ ਵੈਗਨਰ ਕਾਰ 'ਚ ਸਿੱਧੀ ਟੱਕਰ ਮਾਰੀ | ਕਾਰ ਨੂੰ ਮਹਿਕਪ੍ਰੀਤ ਸਿੰਘ ਪੁੱਤਰ ਰਣਧੀਰ ਸਿੰਘ ਵਾਸੀ ਪਿੰਡ ਹੁਸਨਰ ਚਲਾ ਰਿਹਾ ਸੀ, ਜਿਸ ਨੂੰ ਉਹ ਪਹਿਲਾਂ ਤੋਂ ਹੀ ਜਾਣਦਾ ਸੀ | ਉਸ ਨੇ ਦੱਸਿਆ ਕਿ ਇਸ ਹਾਦਸੇ 'ਚ ਉਸ ਦੇ ਤੇ ਬੂਟਾ ਸਿੰਘ ਦੇ ਕਾਫ਼ੀ ਸੱਟਾਂ ਲੱਗੀਆਂ | ਆਸਪਾਸ ਦੇ ਲੋਕਾਂ ਅਤੇ 112 'ਤੇ ਤਾਇਨਾਤ ਕਰਮਚਾਰੀਆਂ ਨੇ ਉਨ੍ਹਾਂ ਨੂੰ ਜ਼ਖ਼ਮੀ ਹਾਲਤ ਵਿਚ ਗਿੱਦੜਬਾਹਾ ਦੇ ਸਿਵਲ ਹਸਪਤਾਲ ਵਿਖੇ ਪਹੰੁਚਾਇਆ, ਪਰ ਰਸਤੇ 'ਚ ਬੂਟਾ ਸਿੰਘ ਦੀ ਮੌਤ ਹੋ ਗਈ, ਜਦੋਂਕਿ ਉਸ ਨੂੰ ਡਾਕਟਰ ਨੇ ਮੁੱਢਲੀ ਸਹਾਇਤਾ ਦੇ ਕੇ ਇਲਾਜ ਲਈ ਏਮਜ ਹਸਪਤਾਲ ਬਠਿੰਡਾ ਰੈਫ਼ਰ ਕਰ ਦਿੱਤਾ, ਜਿੱਥੇ ਉਸ ਦਾ ਇਲਾਜ ਚੱਲ ਰਿਹਾ ਹੈ | ਉਕਤ ਮਾਮਲੇ 'ਚ ਥਾਣਾ ਕੋਟਭਾਈ ਪੁਲਿਸ ਨੇ ਪਵਨ ਕੁਮਾਰ ਦੇ ਬਿਆਨਾਂ 'ਤੇ ਕਾਰਵਾਈ ਕਰਦਿਆਂ ਕਾਰ ਚਾਲਕ ਮਹਿਕਪ੍ਰੀਤ ਸਿੰਘ ਪੁੱਤਰ ਰਣਧੀਰ ਸਿੰਘ ਵਾਸੀ ਪਿੰਡ ਹੁਸਨਰ ਦੇ ਖ਼ਿਲਾਫ਼ ਵੱਖ-ਵੱਖ ਧਾਰਾਵਾਂ ਅਧੀਨ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ |
Ad Position 22
No active advertisement
ਪਿਛਲੀ ਖ਼ਬਰ ਮਾਤਾ ਜਰਨੈਲ ਕੌਰ ਕਾਲਜ ਨੂੰ ਨਵਾਂ ਕੋਰਸ ਬੀ-ਫਾਰਮੇਸੀ ਸ਼ੁਰੂ ਕਰਨ ਦੀ ਮਿਲੀ ਮਾਨਤਾ ਅਗਲੀ ਖ਼ਬਰ ਚੋਰੀ ਦੇ ਮਾਮਲੇ 'ਚ 2 ਵਿਰੁੱਧ ਮੁਕੱਦਮਾ ਦਰਜ
Ad Position 24