23-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-03-2026

ਅਧਿਆਪਕਾਂ ਵਲੋਂ ਹਲਕਾ ਵਿਧਾਇਕ ਦੇ ਘਰ ਅੱਗੇ ਪ੍ਰਦਰਸ਼ਨ

Ad Position 21
No active advertisement
ਅਜੀਤ ਡੈਸਕ 03-03-2026
ਸ੍ਰੀ ਮੁਕਤਸਰ ਸਾਹਿਬ, 2 ਮਾਰਚ (ਰਣਜੀਤ ਸਿੰਘ ਢਿੱਲੋਂ)-ਲੰਬੇ ਸਮੇਂ ਤੋਂ ਸਰਕਾਰੀ ਸੇਵਾਵਾਂ ਨਿਭਾਅ ਰਹੇ ਪੱਕੇ ਅਧਿਆਪਕਾਂ ਉੱਪਰ ਟੈੱਟ ਦੀ ਬੇਲੋੜੀ ਸ਼ਰਤ ਜ਼ਬਰੀ ਥੋਪਣ ਖ਼ਿਲਾਫ਼ ਤੇ ਜਥੇਬੰਦੀਆਂ ਨੂੰ ਮਿਲੀ ਮੀਟਿੰਗ ਤੋਂ ਸਿੱਖਿਆ ਮੰਤਰੀ ਦੇ ਮੁਕਰ ਜਾਣ ਕਾਰਨ ਅਧਿਆਪਕਾਂ ਵਲੋਂ ਹਲਕਾ ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ ਦੇ ਘਰ ਅੱਗੇ ਸ੍ਰੀ ਮੁਕਤਸਰ ਸਾਹਿਬ ਵਿਖੇ ਰੋਸ ਪ੍ਰਦਰਸ਼ਨ ਕੀਤਾ ਗਿਆ | ਅਧਿਆਪਕਾਂ ਦੇ ਭਰਵੇਂ ਮੁਜ਼ਾਹਰੇ 'ਚ ਇਕੱਠ ਨੂੰ ਸੰਬੋਧਨ ਕਰਦੇ ਰਣਜੀਤ ਸਿੰਘ ਭਲਾਈਆਣਾ, ਲਖਵੀਰ ਸਿੰਘ ਹਰੀਕੇ, ਪਵਨ ਕੁਮਾਰ, ਪ੍ਰਗਟ ਸਿੰਘ ਜੰਬਰ, ਪਰਮਜੀਤ ਸਿੰਘ ਤੇ ਅਮਰਜੀਤ ਸਿੰਘ ਨੇ ਕਿਹਾ ਕਿ ਸਰਕਾਰ ਦੀਆਂ ਸ਼ਰਤਾਂ ਤੇ ਨਿਯਮ ਪੂਰੇ ਕਰਕੇ ਭਰਤੀ ਹੋਏ ਤੇ 20-20 ਸਾਲ ਤੋਂ ਨੌਕਰੀ ਕਰ ਰਹੇ ਅਧਿਆਪਕਾਂ ਉਪਰ ਸੁਪਰੀਮ ਕੋਰਟ ਦਾ ਗ਼ੈਰ ਕੁਦਰਤੀ ਫ਼ੈਸਲਾ ਲਾਗੂ ਕਰ ਦੇਣਾ ਪੰਜਾਬ ਸਰਕਾਰੀ ਦੀ ਮੱਕਾਰੀ ਨੂੰ ਦਰਸਾਉਂਦਾ ਹੈ | ਵੱਡੀ ਗਿਣਤੀ ਅਧਿਆਪਕਾਂ ਨੇ ਇਸ ਰੋਹ ਭਰਪੂਰ ਮੁਜ਼ਾਹਰਾ ਕਰਨ ਤੋਂ ਬਾਅਦ ਵਿਧਾਇਕ ਕਾਕਾ ਬਰਾੜ ਨੂੰ ਮੰਗ ਪੱਤਰ ਦਿੱਤਾ | ਅਧਿਆਪਕ ਆਗੂਆਂ ਨੇ ਕਿਹਾ ਕਿ ਪੰਜਾਬ ਸਰਕਾਰ ਆਪਣੇ ਭਰਤੀ ਕੀਤੇ ਅਧਿਆਪਕਾਂ ਦੀਆਂ ਨੌਕਰੀਆਂ ਬਚਾਉਣ ਦੀ ਥਾਂ ਉਨ੍ਹਾਂ ਨੂੰ ਨੌਕਰੀਆਂ ਤੋਂ ਕੱਢਣ ਦੀ ਕਾਹਲੀ 'ਚ ਹੈ | ਉਨ੍ਹਾਂ ਕਿਹਾ ਕਿ ਅਧਿਆਪਕ ਕਦੇ ਵੀ ਅਧਿਆਪਕ ਵਿਰੋਧੀ ਫ਼ੈਸਲਿਆਂ ਨੂੰ ਬਰਦਾਸ਼ਤ ਨਹੀਂ ਕਰਨਗੇ | ਆਗੂਆਂ ਨੇ ਚਿਤਾਵਨੀ ਭਰੇ ਲਹਿਜ਼ੇ 'ਚ ਕਿਹਾ ਕਿ ਪੰਜਾਬ ਸਰਕਾਰ ਵਲੋਂ ਇਸ ਫ਼ੈਸਲੇ ਨੂੰ ਲਾਗੂ ਕਰਨ 'ਚ ਕੀਤੀ ਜਾ ਰਹੀ ਕਾਹਲੀ ਇਹ ਦਰਸਾਉਂਦੀ ਹੈ ਕਿ ਸਰਕਾਰ ਅਧਿਆਪਕ ਨੀਤੀ ਇਸ ਬੇਲੋੜੇ ਮੁੱਦੇ 'ਚ ਉਲਝਾ ਕੇ ਪੁਰਾਣੀ ਪੈਨਸ਼ਨ ਲਾਗੂ ਨਾ ਕਰਨ, ਕੱਚੇ ਅਧਿਆਪਕਾਂ, ਕੰਪਿਊਟਰ ਅਧਿਆਪਕਾਂ, ਐੱਨ.ਐੱਸ.ਕਿਊ.ਐੱਫ਼. ਅਧਿਆਪਕਾਂ ਤੇ ਮੈਰੀਟੋਰੀਅਸ ਅਧਿਆਪਕਾਂ ਨੂੰ ਪੱਕੇ ਕਰਨ ਆਦਿ ਮੰਗਾਂ ਤੋਂ ਭੱਜ ਰਹੀ ਹੈ | ਇਸ ਮੌਕੇ ਜੀਵਨ ਸਿੰਘ ਬਧਾਈ, ਕੁਲਵਿੰਦਰ ਸਿੰਘ, ਸੁਰਿੰਦਰ ਸੇਤੀਆ, ਜਸਵੰਤ ਅਹੂਜਾ, ਸੁਰਿੰਦਰ ਕਮਾਰ ਮਨਦੀਪ ਸਿੰਘ, ਦਵਿੰਦਰ ਡਿੰਪੀ, ਨੀਰਜ ਬਜਾਜ, ਪਰਮਿੰਦਰ ਸਿੰਘ ਖੋਖਰ, ਸੁਖਜੀਤ ਸਿੰਘ ਥਾਂਦੇਵਾਲਾ, ਬਲਕਰਨ ਸਿੰਘ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਹੋਲੀ ਦੇ ਤਿਉਹਾਰ ਦੀਆਂ ਬਾਜ਼ਾਰਾਂ 'ਚ ਰੌਣਕਾਂ ਅਗਲੀ ਖ਼ਬਰ ਮਲੋਟ ਵਿਖੇ ਕਿਸ਼ਤਾਂ 'ਚ ਬਣ ਰਹੇ ਜੀ.ਟੀ. ਰੋਡ ਡਿਵਾਈਡਰ ਦੀ ਹੁਣ ਪੂਰਾ ਬਣਨ ਦੀ ਆਸ ਬੱਝੀ
Ad Position 24