23-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-03-2026

ਸਿੱਖਵਾਲਾ ਕਾਲਜ ਵਿਖੇ ਮਾਤ ਭਾਸ਼ਾ ਸੰਬੰਧੀ ਲੈਕਚਰ ਕਰਵਾਇਆ

Ad Position 21
No active advertisement
ਅਜੀਤ ਡੈਸਕ 03-03-2026
ਲੰਬੀ, 2 ਮਾਰਚ (ਮੇਵਾ ਸਿੰਘ)-ਪੰਜਾਬ ਯੂਨੀਵਰਸਿਟੀ ਕੰਸਟੀਚੁਐਂਟ ਕਾਲਜ ਸਿੱਖਵਾਲਾ ਵਿਖੇ ਪਿ੍ੰਸੀਪਲ ਜਸਮਿੰਦਰ ਸਿੰਘ ਢਿੱਲੋਂ ਦੀ ਅਗਵਾਈ 'ਚ ਮਾਤਾ ਭਾਸ਼ਾ ਦੇ ਸੰਬੰਧ 'ਚ ਪੰਜਾਬੀ ਵਿਭਾਗ ਵਲੋਂ ਵਿਸ਼ੇਸ਼ ਲੈਕਚਰ ਕਰਵਾਇਆ ਗਿਆ, ਜਿਸ 'ਚ ਪ੍ਰੋ. ਜਸਪਾਲ ਸਿੰਘ ਭਾਗ ਸਿੰਘ ਹੇਅਰ ਖ਼ਾਲਸਾ ਕਾਲਜ ਕਾਲਾ ਟਿੱਬਾ ਨੇ ਵਿਸ਼ੇਸ਼ ਤੌਰ 'ਤੇ ਹਾਜ਼ਰ ਹੋ ਕੇ ਆਪਣੇ ਵਿਚਾਰ ਸਾਂਝੇ ਕੀਤੇ | ਪ੍ਰੋ. ਸੁਖਰਾਜ ਸਿੰਘ ਨੇ ਮਾਤ ਭਾਸ਼ਾ ਦੀ ਮਹੱਤਤਾ ਤੇ ਲੋੜ ਨੂੰ ਦਰਸਾਉਂਦਿਆਂ ਆਪਣੇ ਵਿਚਾਰ ਪੇਸ਼ ਕੀਤੇ | ਇਸ ਤੋਂ ਇਲਾਵਾ ਵਿਦਿਆਰਥੀਆਂ ਨੂੰ ਹੋਰ ਵਿਸ਼ਿਆਂ ਜਿਵੇਂ ਡਾਕਟਰੀ ਤੇ ਇੰਜੀਨੀਅਰ ਦੀ ਪੜ੍ਹਾਈ ਵੀ ਮਾਤ ਭਾਸ਼ਾ 'ਚ ਕਰਨ ਦੀ ਲੋੜ 'ਤੇ ਜ਼ੋਰ ਦਿੱਤਾ | ਪ੍ਰੋ. ਜਸਪਾਲ ਸਿੰਘ ਨੇ ਮਾਤ ਭਾਸ਼ਾ ਤੇ ਸਾਹਿਤ ਦੇ ਅੰਤਰ ਸੰਬੰਧ ਦਾ ਜ਼ਿਕਰ ਕਰਦਿਆਂ ਗਿਆਨ ਪ੍ਰਾਪਤੀ ਲਈ ਮਾਤ ਭਾਸ਼ਾ ਦੀ ਮਹੱਤਤਾ ਬਾਰੇ ਦੱਸਿਆ | ਇਸ ਮੌਕੇ ਪੰਜਾਬੀ ਵਿਭਾਗ ਦੇ ਡਾ. ਗੁਰਪਿਆਰ ਸਿੰਘ ਨੇ ਆਏ ਹੋਏ ਬੁਲਾਰਿਆਂ ਦਾ ਧੰਨਵਾਦ ਕੀਤਾ |
Ad Position 22
No active advertisement
ਪਿਛਲੀ ਖ਼ਬਰ ਸਰਕਾਰੀ ਪ੍ਰਾਇਮਰੀ ਸਕੂਲ ਜੱਸੇਆਣਾ ਵਿਖੇ ਵਿਦਾਇਗੀ ਸਮਾਗਮ ਅਗਲੀ ਖ਼ਬਰ ਹੋਲੀ ਦੇ ਤਿਉਹਾਰ ਮੌਕੇ ਹੁੱਲੜਬਾਜ਼ੀ ਨਹੀਂ ਕਰਨ ਦਿੱਤੀ ਜਾਵੇਗੀ-ਥਾਣਾ ਮੁਖੀ
Ad Position 24