23-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-03-2026

ਰੋਡਵੇਜ਼ ਸੇਵਾ ਮੁਕਤ ਪੈਨਸ਼ਨਰਾਂ ਦੇ ਮੈਡੀਕਲ ਬਿੱਲਾਂ ਦੀ ਤੁਰੰਤ ਅਦਾਇਗੀ ਕਰਨ ਦੀ ਮੰਗ

Ad Position 21
No active advertisement
ਅਜੀਤ ਡੈਸਕ 03-03-2026
ਸ੍ਰੀ ਮੁਕਤਸਰ ਸਾਹਿਬ, 2 ਮਾਰਚ (ਰਣਜੀਤ ਸਿੰਘ ਢਿੱਲੋਂ)-ਪੰਜਾਬ ਪੈਨਸ਼ਨਰਜ਼ ਯੂਨੀਅਨ (ਏਟਕ) ਦੇ ਜ਼ਿਲ੍ਹਾ ਪ੍ਰਧਾਨ ਕਾਮਰੇਡ ਅੰਗਰੇਜ਼ ਸਿੰਘ ਨੇ ਟਰਾਂਸਪੋਰਟ ਵਿਭਾਗ ਪੰਜਾਬ ਦੇ ਡਾਇਰੈਕਟਰ ਨੂੰ ਪੱਤਰ ਲਿਖ ਕੇ ਪੰਜਾਬ ਰੋਡਵੇਜ਼ ਦੇ ਸੇਵਾ ਮੁਕਤ ਪੈਨਸ਼ਨਰਾਂ ਦੇ ਮੈਡੀਕਲ ਬਿੱਲਾਂ ਦੀ ਤੁਰੰਤ ਅਦਾਇਗੀ ਕਰਨ ਦੀ ਮੰਗ ਕੀਤੀ ਹੈ | ਸ੍ਰੀ ਮੁਕਤਸਰ ਸਾਹਿਬ ਵਿਖੇ ਗੱਲਬਾਤ ਕਰਦਿਆਂ ਅੰਗਰੇਜ਼ ਸਿੰਘ ਨੇ ਦੱਸਿਆ ਕਿ ਵੱਖ-ਵੱਖ ਡੀਪੂਆਂ ਦੇ ਪੈਨਸ਼ਨਰਾਂ ਦੇ ਮੈਡੀਕਲ ਪ੍ਰਤੀਪੂਰਤੀ ਬਿੱਲ ਪਿਛਲੇ ਲੰਬੇ ਸਮੇਂ ਤੋਂ ਰੋਡਵੇਜ਼ ਦਫ਼ਤਰਾਂ, ਸਿਵਲ ਸਰਜਨ ਦਫ਼ਤਰਾਂ ਸਿਹਤ ਵਿਭਾਗ ਤੇ ਖ਼ਜ਼ਾਨਾ ਦਫ਼ਤਰਾਂ 'ਚ ਲਟਕ ਰਹੇ ਹਨ | ਬਿੱਲਾਂ ਦਾ ਸਮੇਂ ਸਿਰ ਨਿਪਟਾਰਾ ਨਾ ਹੋਣ ਕਾਰਨ ਬਜ਼ੁਰਗ ਪੈਨਸ਼ਨਰਾਂ ਨੂੰ ਭਾਰੀ ਮਾਨਸਿਕ ਤੇ ਆਰਥਿਕ ਪ੍ਰੇਸ਼ਾਨੀ ਝੱਲਣੀ ਪੈ ਰਹੀ ਹੈ | ਉਨ੍ਹਾਂ ਕਿਹਾ ਕਿ ਡਾਇਰੈਕਟਰ ਸਿਹਤ ਵਿਭਾਗ ਵਲੋਂ ਬਿੱਲ ਸਮੇਂ ਸਿਰਫ਼ ਵੈਰੀਫਾਈ ਨਾ ਕੀਤੇ ਜਾਣ ਕਾਰਨ ਅਦਾਇਗੀ 'ਚ ਦੇਰੀ ਹੁੰਦੀ ਹੈ | ਇਸ ਤੋਂ ਇਲਾਵਾ ਵਿੱਤ ਵਿਭਾਗ ਵਲੋਂ ਟਰਾਂਸਪੋਰਟ ਵਿਭਾਗ ਦੀ ਮੰਗ ਅਨੁਸਾਰ ਲੋੜੀਂਦਾ ਬਜਟ ਵੀ ਨਹੀਂ ਭੇਜਿਆ ਜਾਂਦਾ | ਇਸ ਸੰਬੰਧੀ ਯੂਨੀਅਨ ਵਲੋਂ ਉੱਚ ਅਧਿਕਾਰੀਆਂ ਨੂੰ ਅਪੀਲ ਕੀਤੀ ਗਈ ਕਿ ਵਿੱਤੀ ਸਾਲ ਦੇ ਖ਼ਤਮ ਹੋਣ ਤੋਂ ਪਹਿਲਾਂ ਇਹ ਮਾਮਲਾ ਸਿਹਤ ਤੇ ਵਿੱਤ ਵਿਭਾਗ ਕੋਲ ਉਠਾਇਆ ਜਾਵੇ ਤੇ ਪੈਨਸ਼ਨਰਾਂ ਦੇ ਬਿੱਲਾਂ ਦੀ ਤੁਰੰਤ ਅਦਾਇਗੀ ਯਕੀਨੀ ਬਣਾਈ ਜਾਵੇ |
Ad Position 22
No active advertisement
ਪਿਛਲੀ ਖ਼ਬਰ ਗੁਰਦੁਆਰਾ ਨਾਨਕ ਨਿਵਾਸ ਵਿਖੇ ਹੋਲੇ ਮਹੱਲੇ ਸੰਬੰਧੀ ਨਗਰ ਕੀਰਤਨ ਕੱਲ੍ਹ ਅਗਲੀ ਖ਼ਬਰ ਰਾਹੁਲ ਗਾਂਧੀ ਵਲੋਂ ਲੀਡਰਸ਼ਿਪ ਨੂੰ ਇਕਮੁੱਠਤਾ ਸੰਬੰਧੀ ਨਸੀਹਤ ਦੇਣਾ ਸਮੇਂ ਦੀ ਪੁਕਾਰ-ਗਿਰਧਰ
Ad Position 24