19-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-03-2026

ਆਈ. ਜੀ. ਫ਼ਰੀਦਕੋਟ ਤੇ ਜ਼ਿਲ੍ਹਾ ਪੁਲਿਸ ਮੁਖੀ ਵਲੋਂ ਲੋਕਾਂ ਨੂੰ ਨਸ਼ਿਆਂ ਖ਼ਿਲਾਫ਼ ਇਕਜੁੱਟ ਹੋਣ ਦੀ ਅਪੀਲ ਗੁਰੂ ਨਾਨਕ ਕਾਲਜ ਵਿਖੇ ਪੰਜਾਬ ਪੁਲਿਸ ਵਲੋਂ ਸੰਪਰਕ ਸਮਾਗਮ ਕਰਵਾਇਆ

Ad Position 21
No active advertisement
ਗੁਰੂ ਨਾਨਕ ਕਾਲਜ ਸ੍ਰੀ ਮੁਕਤਸਰ ਸਾਹਿਬ ਵਿਖੇ ਸੰਪਰਕ ਪ੍ਰੋਗਰਾਮ ਦੌਰਾਨ ਆਈ. ਜੀ. ਨਿਲਾਂਬਰੀ ਜਗਦਿਲੇ ਵਿਜੇ, ਨਾਲ ਐੱਸ. ਐੱਸ. ਪੀ. ਅਭਿਮੰਨਿਊ ਰਾਣਾ | ਅਜੀਤ ਤਸਵੀਰ <br/> 06-03-2026
ਸ੍ਰੀ ਮੁਕਤਸਰ ਸਾਹਿਬ, 5 ਮਾਰਚ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰ ਪਾਲ)-ਪੰਜਾਬ ਸਰਕਾਰ ਵਲੋਂ ਨਸ਼ਿਆਂ ਤੇ ਅਪਰਾਧਿਕ ਗਤੀਵਿਧੀਆਂ ਦੇ ਖ਼ਿਲਾਫ਼ ਚਲਾਈ ਜਾ ਰਹੀ ਮੁਹਿੰਮ 'ਯੁੱਧ ਨਸ਼ਿਆਂ ਵਿਰੁੱਧ' ਤੇ 'ਗੈਂਗਸਟਰਾਂ 'ਤੇ ਵਾਰ' ਤਹਿਤ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਪੁਲਿਸ ਵਲੋਂ ਲੋਕਾਂ ਨਾਲ ਸਿੱਧਾ ਰਾਬਤਾ ਬਣਾਉਣ ਲਈ ਗੁਰੂ ਨਾਨਕ ਕਾਲਜ ਵਿਖੇ ਵੱਡੇ ਪੱਧਰ 'ਤੇ ਸੰਪਰਕ ਸਮਾਗਮ ਕਰਵਾਇਆ ਗਿਆ | ਇਸ ਸੰਪਰਕ ਮੀਟਿੰਗ ਦੀ ਅਗਵਾਈ ਸ੍ਰੀਮਤੀ ਨਿਲਾਂਬਰੀ ਜਗਦਲੇ ਵਿਜੇ ਆਈ.ਜੀ. ਫ਼ਰੀਦਕੋਟ ਰੇਂਜ ਤੇ ਅਭਿਮੰਨਿਊ ਰਾਣਾ ਐੱਸ.ਐੱਸ.ਪੀ. ਸ੍ਰੀ ਮੁਕਤਸਰ ਸਾਹਿਬ ਵਲੋਂ ਕੀਤੀ ਗਈ | ਇਸ ਪ੍ਰੋਗਰਾਮ ਦਾ ਮੁੱਖ ਉਦੇਸ਼ ਪੁਲਿਸ ਤੇ ਆਮ ਲੋਕਾਂ ਦਰਮਿਆਨ ਮਜ਼ਬੂਤ ਸਾਂਝ ਬਣਾਉਣਾ, ਨਸ਼ਿਆਂ ਤੇ ਗੈਂਗਸਟਰਵਾਦ ਦੇ ਖ਼ਿਲਾਫ਼ ਸਾਂਝੀ ਲੜਾਈ ਲੜਨ ਲਈ ਲੋਕਾਂ ਨੂੰ ਪ੍ਰੇਰਿਤ ਕਰਨਾ ਤੇ ਸਮਾਜ 'ਚ ਕਾਨੂੰਨ-ਵਿਵਸਥਾ ਨੂੰ ਹੋਰ ਮਜ਼ਬੂਤ ਬਣਾਉਣਾ ਸੀ | ਪ੍ਰੋਗਰਾਮ ਦੌਰਾਨ ਸ਼ਹਿਰ ਤੇ ਪਿੰਡਾਂ ਦੇ ਮੁਹਤਬਰ ਵਿਅਕਤੀਆਂ, ਸਰਪੰਚਾਂ, ਵੀ.ਡੀ.ਸੀ. ਮੈਂਬਰਾਂ, ਮੰਡੀ ਐਸੋਸੀਏਸ਼ਨ ਤੇ ਟਰੇਡਰ ਐਸੋਸੀਏਸ਼ਨ ਦੇ ਨੁਮਾਇੰਦਿਆਂ, ਕਾਲਜ ਦੇ ਵਿਦਿਆਰਥੀਆਂ ਤੇ ਵੱਡੀ ਗਿਣਤੀ ਵਿਚ ਆਮ ਨਾਗਰਿਕਾਂ ਨੇ ਭਾਗ ਲਿਆ | ਇਸ ਮੌਕੇ ਆਈ.ਜੀ. ਨਿਲਾਂਬਰੀ ਜਗਦਲੇ ਵਿਜੇ ਨੇ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਮੁਤਾਬਕ ਪੰਜਾਬ ਪੁਲਿਸ ਵਲੋਂ ਨਸ਼ਿਆਂ ਤੇ ਗੈਂਗਸਟਰਵਾਦ ਦੇ ਖ਼ਿਲਾਫ਼ ਇਕ ਵਿਆਪਕ ਮੁਹਿੰਮ ਚਲਾਈ ਜਾ ਰਹੀ ਹੈ | ਇਸ ਮੌਕੇ ਐੱਸ.ਐੱਸ.ਪੀ. ਅਭਿਮੰਨਿਊ ਰਾਣਾ ਨੇ ਦੱਸਿਆ ਕਿ ਜ਼ਿਲ੍ਹਾ ਪੁਲਿਸ ਵਲੋਂ ਨਸ਼ਾ ਸਮਗਲਰਾਂ, ਗੈਂਗਸਟਰਾਂ ਤੇ ਹੋਰ ਅਪਰਾਧਿਕ ਅਨਸਰਾਂ ਖ਼ਿਲਾਫ਼ ਲਗਾਤਾਰ ਮੁਹਿੰਮ ਚਲਾਈ ਜਾ ਰਹੀ ਹੈ | ਸੰਪਰਕ ਪ੍ਰੋਗਰਾਮ ਦੌਰਾਨ ਕਾਲਜ ਦੇ ਵਿਦਿਆਰਥੀਆਂ ਨੂੰ ਖ਼ਾਸ ਤੌਰ 'ਤੇ ਨਸ਼ਿਆਂ ਤੋਂ ਦੂਰ ਰਹਿਣ ਤੇ ਆਪਣੀ ਪੜ੍ਹਾਈ ਤੇ ਕੈਰੀਅਰ 'ਤੇ ਧਿਆਨ ਦੇਣ ਲਈ ਪ੍ਰੇਰਿਤ ਕੀਤਾ ਗਿਆ | ਸੰਪਰਕ ਮੀਟਿੰਗ ਦੌਰਾਨ ਮੌਜੂਦ ਲੋਕਾਂ ਵਲੋਂ ਪੁਲਿਸ ਦੀ ਕਾਰਗੁਜ਼ਾਰੀ ਬਾਰੇ ਸਕਾਰਾਤਮਕ ਫੀਡਬੈਕ ਦਿੱਤੀ ਗਈ | ਇਸ ਮੌਕੇ ਹਰਕਮਲ ਕੌਰ ਐੱਸ.ਪੀ.( ਹੈੱਡ ਕੁਆਰਟਰ), ਤਜਿੰਦਰ ਪਾਲ ਸਿੰਘ ਡੀ.ਐੱਸ.ਪੀ. (ਐੱਚ), ਹਰਜੀਤ ਸਿੰਘ ਡੀ.ਐੱਸ.ਪੀ., ਰਾਜੇਸ਼ ਠਾਕੁਰ ਡੀ.ਐੱਸ.ਪੀ. ਸਮੇਤ ਹੋਰ ਪੁਲਿਸ ਅਧਿਕਾਰੀ ਤੇ ਕਰੀਬ 200 ਤੋਂ ਵੱਧ ਮੁਹਤਬਰ ਵਿਅਕਤੀ, ਸਮਾਜਿਕ ਸੰਸਥਾਵਾਂ ਦੇ ਨੁਮਾਇੰਦੇ ਅਤੇ ਵਿਦਿਆਰਥੀ ਮੌਜੂਦ ਸਨ |
Ad Position 22
No active advertisement
ਪਿਛਲੀ ਖ਼ਬਰ ਗੁਰੂ ਨਾਨਕ ਕਾਲਜ ਵਿਖੇ ਪੰਜਾਬ ਪੁਲਿਸ ਵਲੋਂ ਸੰਪਰਕ ਸਮਾਗਮ ਕਰਵਾਇਆ ਅਗਲੀ ਖ਼ਬਰ ਜੈ ਖੇਤਰਪਾਲ ਸੇਵਾ ਸੰਮਤੀ ਸਜਾਵਲਪੁਰ ਮਲੋਟ ਵਲੋਂ ਸ਼ੋਭਾ ਯਾਤਰਾ ਕੱਢੀ
Ad Position 24