ਗਿੱਦੜਬਾਹਾ, 5 ਮਾਰਚ (ਪਰਮਜੀਤ ਸਿੰਘ ਥੇੜ੍ਹੀ)-ਹੋਲੀ ਦੇ ਤਿਉਹਾਰ ਮੌਕੇ ਪੁਲਿਸ ਪ੍ਰਸ਼ਾਸਨ ਵਲੋਂ ਡੀ.ਐੱਸ.ਪੀ. ਅਰੁਣ ਮੁੰਡਨ ਦੀ ਅਗਵਾਈ ਹੇਠ ਗਿੱਦੜਬਾਹਾ ਸ਼ਹਿਰ ਵਿਚ ਵਿਸ਼ੇਸ਼ ਸੁਰੱਖਿਆ ਪ੍ਰਬੰਧ ਕੀਤੇ ਗਏ | ਹੋਲੀ ਦੇ ਮੱਦੇਨਜ਼ਰ ਥਾਣਾ ਗਿੱਦੜਬਾਹਾ ਦੇ ਐੱਸ.ਐੱਚ.ਓ. ਹਰਗੋਬਿੰਦ ਸਿੰਘ ਮਾਨ ਨੇ ਪੁਲਿਸ ਪਾਰਟੀ ਸਮੇਤ ਘੰਟਾ ਘਰ ਚੌਂਕ ਵਿਖੇ ਵਿਸ਼ੇਸ਼ ਨਾਕਾਬੰਦੀ ਕਰਕੇ ਆਉਣ-ਜਾਣ ਵਾਲੇ ਵਾਹਨਾਂ ਦੀ ਬਾਰੀਕੀ ਨਾਲ ਜਾਂਚ ਕੀਤੀ ਗਈ | ਐੱਸ.ਐੱਚ.ਓ. ਹਰਗੋਬਿੰਦ ਸਿੰਘ ਮਾਨ ਨੇ ਕਿਹਾ ਕਿ ਪੁਲਿਸ ਵਲੋਂ ਹੋਲੀ ਦੇ ਤਿਉਹਾਰ ਮੌਕੇ ਕੇਵਲ ਹੁੜਦੰਗ ਮਚਾਉਣ ਵਾਲੇ ਅਨਸਰਾਂ 'ਤੇ ਕਾਬੂ ਪਾਉਣ ਲਈ ਨਾਕੇਬੰਦੀ ਕੀਤੀ ਗਈ ਹੈ | ਇਸ ਮੌਕੇ ਪੀ.ਸੀ.ਆਰ. ਇੰਚਾਰਜ ਏ.ਐੱਸ.ਆਈ. ਜਗਸੀਰ ਪੁਰੀ ਤੇ ਟ੍ਰੈਫ਼ਿਕ ਪੁਲਿਸ ਦੇ ਏ.ਐੱਸ.ਆਈ. ਹਜੂਰ ਸਿੰਘ ਆਦਿ ਮੌਜੂਦ ਸਨ |