08-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-03-2026

ਨਾਜਾਇਜ਼ ਅਸਲ੍ਹੇ ਸਮੇਤ ਇਕ ਕਾਬੂ

Ad Position 21
No active advertisement
ਅਜੀਤ ਡੈਸਕ 08-03-2026
ਫ਼ਰੀਦਕੋਟ, 7 ਮਾਰਚ (ਸਰਬਜੀਤ ਸਿੰਘ)-ਥਾਣਾ ਸਿਟੀ ਫ਼ਰੀਦਕੋਟ ਪੁਲਿਸ ਵਲੋਂ ਗੁਪਤ ਸੂਚਨਾ ਦੇ ਆਧਾਰ 'ਤੇ ਸਥਾਨਕ ਤਲਵੰਡੀ ਪੁਲ ਤੋਂ ਇਕ ਫਾਰਚੂਨਰ ਕਾਰ ਰੋਕ ਕੇ ਤਲਾਸ਼ੀ ਲਈ ਤਾਂ ਕਾਰ ਸਵਾਰ ਪਾਸੋਂ ਨਾਜਾਇਜ਼ ਅਸਲਾ ਬਰਾਮਦ ਕਰਨ ਦਾ ਦਾਅਵਾ ਕੀਤਾ ਗਿਆ ਹੈ | ਪੁਲਿਸ ਵਲੋਂ ਕਾਰ ਚਾਲਕ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਮਾਮਲੇ ਦੀ ਪੜਤਾਲ ਕੀਤੀ ਜਾ ਰਹੀ ਹੈ | ਪ੍ਰਾਪਤ ਸੂਚਨਾ ਅਨੁਸਾਰ ਐਸ.ਆਈ. ਰਾਜਵੰਤ ਸਿੰਘ ਐਸ.ਐਚ.ਓ. ਥਾਦਾ ਸਿਟੀ ਫ਼ਰੀਦਕੋਟ ਨੇ ਦੱਸਿਆ ਕਿ ਉਨ੍ਹਾਂ ਵਲੋਂ ਹੋਰ ਪੁਲਿਸ ਮੁਲਾਜ਼ਮਾਂ ਸਮੇਤ ਬੰਦਾ ਸਿੰਘ ਬਹਾਦਰ ਚੌਂਕ ਤਲਵੰਡੀ ਪੁੱਲ ਨਹਿਰਾਂ, ਫ਼ਰੀਦਕੋਟ ਵਿਖੇ ਸ਼ੱਕੀ ਪੁਰਸ਼ਾਂ ਸੰਬੰਧੀ ਨਾਕਾਬੰਦੀ ਕੀਤੀ ਗਈ ਸੀ ਤਾਂ ਮੁਖਬਰ ਵਲੋਂ ਦਿੱਤੀ ਸੂਚਨਾ ਦੇ ਆਧਾਰ 'ਤੇ ਫਾਰਚੂਨਰ ਗੱਡੀ ਨੂੰ ਰੋਕ ਕੇ ਤਲਾਸ਼ੀ ਲਈ ਤਾਂ ਗੱਡੀ ਚਾਲਕ ਰਜਤ ਕੁਮਾਰ ਉਰਫ਼ ਸ਼ੈਫੀ ਪੁੱਤਰ ਸਤੀਸ਼ ਕੁਮਾਰ ਵਾਸੀ ਫ਼ਰੀਦਕੋਟ ਨੂੰ ਕਾਬੂ ਕਰਕੇ ਉਸ ਪਾਸੋਂ ਕਥਿਤ ਤੌਰ 'ਤੇ ਇਕ ਪਿਸਟਲ 7.62 ਬੋਰ ਸਮੇਤ ਤਿੰਲ ਮੈਗਜੀਨ ਅਤੇ 20 ਰੋਂਦ ਜਿੰਦਾ ਬਰਾਮਦ ਕੀਤੇ ਗਏ | ਉਨ੍ਹਾਂ ਕਿਹਾ ਕਿ ਕਥਿਤ ਦੋਸ਼ੀ ਨੂੰ ਗਿ੍ਫਤਾਰ ਕਰਕੇ ਉਸ ਦੀ ਗੱਡੀ ਕਬਜ਼ੇ 'ਚ ਲੈ ਲਈ ਗਈ ਹੈ ਅਤੇ ਉਸ ਖ਼ਿਲਾਫ਼ ਥਾਣਾ ਸਿਟੀ, ਫ਼ਰੀਦਕੋਟ ਵਿਖੇ ਅਸਲਾ ਐਕਟ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਅਗਲੇਰੀ ਕਾਨੂੰਨੀ ਕਾਰਵਾਈ ਅਮਲ 'ਚ ਲਿਆਂਦੀ ਜਾ ਰਹੀ ਹੈ |
Ad Position 22
No active advertisement
ਪਿਛਲੀ ਖ਼ਬਰ ਸੁਰਿੰਦਰ ਤਰਮਾਲਾ ਨੇ ਭਾਜਪਾ ਮੰਡਲ ਮਲੋਟ ਦੀ ਮੀਤ ਪ੍ਰਧਾਨਗੀ ਛੱਡੀ ਅਗਲੀ ਖ਼ਬਰ ਪੈਨਸ਼ਨਰਜ਼ ਐਸੋਸੀਏਸ਼ਨ ਪੰਜਾਬ ਸਟੇਟ ਪਾਵਰ ਤੇ ਟਰਾਂਸਮਿਸ਼ਨ ਕਾਰਪੋਰੇਸ਼ਨ ਲਿਮਟਿਡ ਵਲੋਂ ਰੋਸ ਜ਼ਾਹਿਰ
Ad Position 24