08-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-03-2026

ਸੁਰਿੰਦਰ ਤਰਮਾਲਾ ਨੇ ਭਾਜਪਾ ਮੰਡਲ ਮਲੋਟ ਦੀ ਮੀਤ ਪ੍ਰਧਾਨਗੀ ਛੱਡੀ

Ad Position 21
No active advertisement
ਅਜੀਤ ਡੈਸਕ 08-03-2026
ਮਲੋਟ, 7 ਮਾਰਚ (ਅਜਮੇਰ ਸਿੰਘ ਬਰਾੜ)-ਭਾਰਤੀ ਜਨਤਾ ਪਾਰਟੀ ਮੰਡਲ ਮਲੋਟ ਦੇ ਮੀਤ ਪ੍ਰਧਾਨ ਅਤੇ ਯੁਵਾ ਮੋਰਚਾ ਜ਼ਿਲ੍ਹਾ ਸਕੱਤਰ ਤੇ ਯੁਵਾ ਮੋਰਚਾ ਐੱਸ.ਸੀ. ਵਿੰਗ ਦੇ ਸੂਬਾ ਕਮੇਟੀ ਦੇ ਕਾਰਜਕਾਰੀ ਮੈਂਬਰ ਰਹੇ ਸੁਰਿੰਦਰ ਤਰਮਾਲਾ ਨੇ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ | ਸੁਰਿੰਦਰ ਤਰਮਾਲਾ ਨੇ ਕਿਹਾ ਕਿ ਉਹ ਰਵਿਦਾਸ ਨਗਰ ਮਲੋਟ ਦੇ ਰਹਿਣ ਵਾਲੇ ਹਨ ਅਤੇ ਇਸ ਨਗਰ ਵਿਚ ਵੀ ਭਾਰਤੀ ਜਨਤਾ ਪਾਰਟੀ ਦਾ ਬੂਟਾ ਉਨ੍ਹਾਂ 30 ਸਾਲ ਪਹਿਲਾਂ ਲਗਾਇਆ ਅਤੇ ਉਹ ਲਗਾਤਾਰ ਪਾਰਟੀ ਦੇ ਵਫ਼ਾਦਾਰ ਵਰਕਰ ਵਜੋਂ ਕੰਮ ਕਰਦੇ ਆ ਰਹੇ ਹਨ, ਪਰ ਹੁਣ ਭਾਰਤੀ ਜਨਤਾ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਵਲੋਂ ਟਕਸਾਲੀ ਆਗੂਆਂ ਤੇ ਵਰਕਰਾਂ ਦੀ ਸੁਣਵਾਈ ਨਾ ਕਰਨ ਕਰਕੇ ਉਹ ਆਪਣੇ ਅਹੁਦਿਆਂ ਤੋਂ ਅਸਤੀਫ਼ਾ ਦੇ ਰਹੇ ਹਨ | ਉਨ੍ਹਾਂ ਕਿਹਾ ਕਿ ਉਹ ਭਾਰਤੀ ਜਨਤਾ ਪਾਰਟੀ ਨਾਲ ਪੂਰੀ ਵਫ਼ਾਦਾਰੀ ਨਾਲ ਜੁੜੇ ਰਹਿਣਗੇ | ਉਨ੍ਹਾਂ ਬਹੁਤ ਸਪੱਸ਼ਟ ਸ਼ਬਦਾਂ ਵਿਚ ਕਿਹਾ ਕਿ ਭਾਰਤੀ ਜਨਤਾ ਪਾਰਟੀ ਉਨ੍ਹਾਂ ਦੀ ਮਾਂ ਹੈ ਅਤੇ ਉਹ ਸਾਰੀ ਉਮਰ ਪਾਰਟੀ ਦਾ ਝੰਡਾ ਬੁਲੰਦ ਕਰਦੇ ਰਹਿਣਗੇ |
ਉਨ੍ਹਾਂ ਅਸਤੀਫ਼ਾ ਸਿਰਫ਼ ਆਪਣੇ ਅਹੁਦਿਆਂ ਤੋਂ ਦਿੱਤਾ ਹੈ | ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਨੂੰ ਛੱਡ ਕੇ ਭਾਰਤੀ ਜਨਤਾ ਪਾਰਟੀ ਵਿਚ ਸ਼ਾਮਿਲ ਹੋਏ ਆਗੂਆਂ ਦੀ ਹੀ ਪੁੱਛਗਿਛ ਕੀਤੀ ਜਾਂਦੀ ਹੈ ਅਤੇ ਟਕਸਾਲੀ ਆਗੂ ਪਿੱਛੇ ਹੀ ਰਹਿ ਗਏ, ਇਸ ਕਰਕੇ ਉਨ੍ਹਾਂ ਨੂੰ ਇਹ ਅਹੁਦੇ ਛੱਡਣੇ ਪੈ ਰਹੇ ਹਨ | ਉਧਰ ਦੂਜੇ ਪਾਸੇ ਜ਼ਿਲ੍ਹਾ ਪ੍ਰਧਾਨ ਸਤੀਸ਼ ਅਸੀਜਾ ਨੇ ਕਿਹਾ ਕਿ ਸੁਰਿੰਦਰ ਤਰਮਾਲਾ ਨਾਲ ਉਨ੍ਹਾਂ ਦਾ ਕੋਈ ਵੀ ਮਸਲਾ ਨਹੀਂ, ਪਰ ਕੋਈ ਗੱਲ ਹੈ ਤਾਂ ਉਹ ਉਨ੍ਹਾਂ ਨੂੰ ਜ਼ਰੂਰ ਮਿਲਣਗੇ ਕਿਉਂਕਿ ਇਹ ਉਨ੍ਹਾਂ ਦੇ ਪਰਿਵਾਰ ਦੀ ਗੱਲ ਹੈ |
Ad Position 22
No active advertisement
ਪਿਛਲੀ ਖ਼ਬਰ ਸੀ. ਐੱਚ. ਬੀ. ਅਤੇ ਡਬਲਿਊ ਠੇਕਾ ਮੁਲਾਜ਼ਮਾਂ ਨੂੰ ਵਿਭਾਗ 'ਚ ਪੱਕਾ ਕਰਨ ਦੀ ਮੰਗ ਅਗਲੀ ਖ਼ਬਰ ਨਾਜਾਇਜ਼ ਅਸਲ੍ਹੇ ਸਮੇਤ ਇਕ ਕਾਬੂ
Ad Position 24