08-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-03-2026

ਨਵੀਂ ਬਣਨ ਵਾਲੀ ਟੈਂਕੀ ਸ਼ਹਿਰ ਵਾਸੀਆਂ ਲਈ ਵਰਦਾਨ ਸਾਬਿਤ ਹੋਵੇਗੀ-ਵਿਧਾਇਕ ਕਾਕਾ ਬਰਾੜ

Ad Position 21
No active advertisement
ਅਜੀਤ ਡੈਸਕ 08-03-2026
• 1 ਕਰੋੜ ਦੀ ਲਾਗਤ ਨਾਲ ਬਣੇਗੀ 5 ਲੱਖ ਲੀਟਰ ਸਮਰੱਥਾ ਵਾਲੀ ਪਾਣੀ ਵਾਲੀ ਟੈਂਕੀ
ਸ੍ਰੀ ਮੁਕਤਸਰ ਸਾਹਿਬ, 7 ਮਾਰਚ (ਰਣਜੀਤ ਸਿੰਘ ਢਿੱਲੋਂ)-ਪਵਿੱਤਰ ਸ਼ਹਿਰ ਦੀ ਪਿਛਲੇ ਕਰੀਬ 40 ਸਾਲ ਪੁਰਾਣੀ ਮੰਗ ਨੂੰ ਪੂਰਾ ਕਰਦਿਆਂ ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ ਵਲੋਂ ਸਥਾਨਕ ਕੋਟਕਪੂਰਾ ਰੋਡ ਸਥਿਤ ਮੇਨ ਵਾਟਰ ਵਰਕਸ ਵਿਚ ਕਰੀਬ 5 ਲੱਖ ਲੀਟਰ ਸਮਰੱਥਾ ਵਾਲੀ ਨਵੀਂ ਬਣਨ ਵਾਲੀ ਪਾਣੀ ਟੈਂਕੀ ਦਾ ਨੀਂਹ ਪੱਥਰ ਰੱਖਿਆ ਗਿਆ | ਇਸ ਨਾਲ ਸ਼ਹਿਰ ਵਾਸੀਆਂ ਵਿਚ ਖ਼ੁਸ਼ੀ ਦਾ ਮਾਹੌਲ ਪਾਇਆ ਜਾ ਰਿਹਾ ਹੈ | ਵਿਧਾਇਕ ਕਾਕਾ ਬਰਾੜ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਆਪਣੇ ਕਾਰਜਕਾਲ ਦੌਰਾਨ ਸਿਰਫ਼ ਸ਼ਹਿਰ ਵਾਸੀਆਂ ਨੂੰ ਵੱਡੇ-ਵੱਡੇ ਗੱਪ ਹੀ ਮਾਰੇ ਹਨ, ਜਦਕਿ ਕੰਮ ਨਾਂਅ ਦੀ ਕੋਈ ਚੀਜ਼ ਨਹੀਂ ਕੀਤੀ | ਸ਼ਹਿਰ ਦੇ ਮੇਨ ਵਾਟਰ ਵਰਕਸ ਵਿਚ ਅੱਜ ਤੋਂ ਕਰੀਬ 40 ਸਾਲ ਪਹਿਲਾਂ ਦੋ ਲੱਖ ਲੀਟਰ ਵਾਲੀ ਟੈਂਕੀ ਬਣੀ ਸੀ, ਉਸ ਸਮੇਂ ਸ਼ਹਿਰ ਦੀ ਆਬਾਦੀ ਬਹੁਤ ਘੱਟ ਸੀ, ਪ੍ਰੰਤੂ ਹੁਣ ਸ਼ਹਿਰ ਦੀ ਆਬਾਦੀ ਵਧਣ ਕਾਰਨ ਪਾਣੀ ਦੀ ਮੰਗ ਵਧਣ ਲੱਗੀ | ਉਨ੍ਹਾਂ ਕਿਹਾ ਕਿ ਅੱਜ ਦਾ ਦਿਨ ਸ਼ਹਿਰ ਦੇ ਇਤਿਹਾਸ ਵਿਚ ਲਿਖਿਆ ਜਾਵੇਗਾ, ਕਿਉਂਕਿ ਸ਼ਹਿਰ ਦੀ ਵੱਡੀ ਮੰਗ ਨੂੰ ਪੂਰਾ ਕਰਦਿਆਂ ਕਰੀਬ 5 ਲੱਖ ਲੀਟਰ ਵਾਲੀ ਨਵੀਂ ਟੈਂਕੀ ਦਾ ਉਦਘਾਟਨ ਕੀਤਾ ਗਿਆ | ਇਸ ਟੈਂਕੀ ਦੇ ਬਣਨ ਨਾਲ ਪਾਣੀ ਦੀ ਸਮੱਸਿਆ ਦਾ ਹੱਲ ਹੋਵੇਗਾ | ਉਨ੍ਹਾਂ ਕਿਹਾ ਕਿ ਇਹ ਟੈਂਕੀ ਆਉਣ ਵਾਲੇ ਸਮੇਂ ਵਿਚ ਸ਼ਹਿਰ ਵਾਸੀਆਂ ਲਈ ਵਰਦਾਨ ਸਾਬਿਤ ਹੋਵੇਗੀ | ਇਸ ਮੌਕੇ ਇਕਬਾਲ ਸਿੰਘ ਵੜਿੰਗ ਪ੍ਰਧਾਨ, ਸਾਬਕਾ ਕੌਂਸਲਰ ਰਾਮ ਸਿੰਘ ਪੱਪੀ, ਇਕਬਾਲ ਸਿੰਘ ਬਰਾੜ ਪ੍ਰਧਾਨ ਟਰਾਂਸਪੋਰਟ ਵਿੰਗ, ਕੌਂਸਲਰ ਹਰਦੀਪ ਸਿੰਘ ਕਾਲਾ, ਸੁਖਦੇਵ ਸਿੰਘ ਬੇਦੀ, ਸੁਖਜਿੰਦਰ ਸਿੰਘ ਬੱਬਲੂ ਬਰਾੜ ਪ੍ਰਧਾਨ, ਕੁਲਵਿੰਦਰ ਸਿੰਘ ਕੰਡਾ ਪ੍ਰਧਾਨ ਵਪਾਰ ਮੰਡਲ, ਬਗੀਚਾ ਨੰਬਰਦਾਰ, ਰਾਕੇਸ਼ ਅਰੋੜਾ, ਦੀਪਕ ਬਾਘਲਾ, ਰਵਿੰਦਰ ਕੁਮਾਰ ਰਿੰਕੂ, ਜੈ ਚੰਦ ਭੰਡਾਰੀ, ਨਿਰੰਜਨ ਸਿੰਘ ਰੱਖਰਾ, ਕੁਲਵੰਤ ਸਿੰਘ ਕਾਲਾ, ਅਮਨ ਰਾਮਗੜ੍ਹੀਆ, ਕਰਮਜੀਤ ਸਿੰਘ ਕਾਲਾ, ਅੰਗਰੇਜ਼ ਸਿੰਘ, ਗੁਰਮੀਤ ਸਿੰਘ, ਦਿਲਜੀਤ ਸਿੰਘ, ਮਨੀ ਉਦੇਕਰਨ, ਵਿਪਨ ਕੁਮਾਰ, ਨਛੱਤਰ ਸਿੰਘ, ਐੱਸ.ਡੀ.ਓ. ਪੁਸ਼ਪਿੰਦਰ ਬਿਸ਼ਨੋਈ, ਐੱਸ.ਡੀ.ਓ. ਜਗਮੋਹਨ ਸਿੰਘ ਸੰਧੂ, ਜੇ.ਈ. ਜਤਿਨ ਕੁਮਾਰ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ 'ਆਪ' ਹਲਕਾ ਇੰਚਾਰਜ ਵਿਭੂਤੀ ਸ਼ਰਮਾ ਵਲੋਂ 100 ਆਤਮ ਨਿਰਭਰ ਮਹਿਲਾਵਾਂ ਸਨਮਾਨਿਤ ਅਗਲੀ ਖ਼ਬਰ ਟਰਾਂਸਫ਼ਾਰਮਰਾਂ 'ਚੋਂ ਤੇਲ ਚੋਰੀ
Ad Position 24