08-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-03-2026

ਅੱਖਾਂ ਦਾ ਮੁਫ਼ਤ ਜਾਂਚ ਅਤੇ ਆਪ੍ਰੇਸ਼ਨ ਕੈਂਪ 22 ਨੂੰ

Ad Position 21
No active advertisement
ਅਜੀਤ ਡੈਸਕ 08-03-2026
ਸ੍ਰੀ ਮੁਕਤਸਰ ਸਾਹਿਬ, 7 ਮਾਰਚ (ਹਰਮਹਿੰਦਰ ਪਾਲ)-ਸਮਾਜ ਸੇਵੀ ਸੰਸਥਾ ਮੁਕਤੀਸਰ ਵੈੱਲਫ਼ੇਅਰ ਕਲੱਬ ਵਲੋਂ 22 ਮਾਰਚ ਦਿਨ ਐਤਵਾਰ ਨੂੰ ਭਾਈ ਮਹਾਂ ਸਿੰਘ ਦੀਵਾਨ ਹਾਲ ਸ੍ਰੀ ਮੁਕਤਸਰ ਸਾਹਿਬ ਵਿਖੇ ਅੱਖਾਂ ਦਾ ਮੁਫ਼ਤ ਜਾਂਚ ਤੇ ਆਪ੍ਰੇਸ਼ਨ ਕੈਂਪ ਸਵੇਰੇ 10 ਤੋਂ ਸ਼ਾਮ 5 ਵਜੇ ਤੱਕ ਲਗਾਇਆ ਜਾ ਰਿਹਾ ਹੈ | ਇਹ ਕੈਂਪ ਅਸ਼ੋਕ ਕੁਮਾਰ ਚੁੱਘ ਠੇਕੇਦਾਰ ਸ੍ਰੀ ਮੁਕਤਸਰ ਸਾਹਿਬ ਦੇ ਸਹਿਯੋਗ ਨਾਲ ਲਗਾਇਆ ਜਾਵੇਗਾ | ਅੱਜ ਇਸ ਕੈਂਪ ਸੰਬੰਧੀ ਇਸ਼ਤਿਹਾਰ ਜਾਰੀ ਕੀਤਾ ਗਿਆ | ਜਾਣਕਾਰੀ ਦਿੰਦੇ ਹੋਏ ਸੰਸਥਾ ਦੇ ਪ੍ਰਧਾਨ ਜਸਪ੍ਰੀਤ ਸਿੰਘ ਛਾਬੜਾ ਅਤੇ ਅਸ਼ੋਕ ਕੁਮਾਰ ਚੁੱਘ ਨੇ ਕਿਹਾ ਕਿ ਇਸ ਕੈਂਪ ਵਿਚ ਸਿਹਤ ਵਿਭਾਗ ਵਲੋਂ ਸ੍ਰੀ ਮੁਕਤਸਰ ਸਾਹਿਬ, ਲੰਬੀ, ਗਿੱਦੜਬਾਹਾ ਤੇ ਮਲੋਟ ਆਦਿ ਦੇ ਡਾਕਟਰ ਵਿਸ਼ੇਸ਼ ਤੌਰ 'ਤੇ ਪਹੁੰਚ ਰਹੇ ਹਨ | ਇਯ ਮੌਕੇ ਮਰੀਜ਼ਾਂ ਨੂੰ ਐਨਕਾਂ ਮੁਫ਼ਤ ਵੰਡੀਆਂ ਜਾਣਗੀਆਂ ਅਤੇ ਵੱਖ-ਵੱਖ ਤਰ੍ਹਾਂ ਦੀਆਂ ਦਵਾਈਆਂ ਆਈ ਡਰੋਪਸ ਮੁਫ਼ਤ ਵੰਡੇ ਜਾਣਗੇ | ਇਸ ਤੋਂ ਇਲਾਵਾ ਡਾਕਟਰਾਂ ਵਲੋਂ ਰਿਕਮੈਂਡ ਕਰਨ ਤੋਂ ਬਾਅਦ ਮਰੀਜ਼ਾਂ ਦੇ ਕਾਲੇ ਪੀਲੀਏ, ਟਾਈਫਾਇਡ ਆਦਿ ਟੈੱਸਟ ਕੀਤੇ ਜਾਣਗੇੇ | ਇਸ ਦੌਰਾਨ ਡਾਕਟਰ ਵਿਜੇ ਬਜਾਜ ਨੇ ਕਿਹਾ ਕਿ ਇਸ ਕੈਂਪ ਦੌਰਾਨ ਮਰੀਜ਼ਾਂ ਲਈ ਈ-ਰਿਕਸ਼ੇ ਦਾ ਪ੍ਰਬੰਧ ਕੀਤਾ ਜਾਵੇਗਾ | ਇਸ ਮੌਕੇ ਦੀਪਾਸ਼ਕ ਕੁਮਾਰ, ਸਤਵਿੰਦਰ ਪਰੂਥੀ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਸੀ. ਜੀ. ਐੱਮ. ਕਾਲਜ ਮੋਹਲਾਂ ਵਿਖੇ ਦੋ ਰੋਜ਼ਾ ਅਥਲੈਟਿਕ ਮੀਟ ਸ਼ੁਰੂ ਅਗਲੀ ਖ਼ਬਰ ਐੱਨ.ਆਰ.ਆਈਜ਼. ਪੇਰੈਂਟਸ ਤੇ ਫ਼ੋਟੋਗ੍ਰਾਫ਼ਰ ਐਸੋਸੀਏਸ਼ਨ ਦਾ ਵਫ਼ਦ ਐੱਸ. ਐੱਚ. ਓ. ਨੂੰ ਮਿਲਿਆ
Ad Position 24