09-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-03-2026

ਸ਼੍ਰੋਮਣੀ ਅਕਾਲੀ ਦਲ ਦੀ 'ਪੰਜਾਬ ਬਚਾਓ' ਵਿਸ਼ਾਲ ਰੈਲੀ ਦੀ ਤਿਆਰੀ ਸੰਬੰਧੀ ਹੋਈ ਮੀਟਿੰਗ

Ad Position 21
No active advertisement
ਅਜੀਤ ਡੈਸਕ 08-03-2026
ਸ੍ਰੀ ਮੁਕਤਸਰ ਸਾਹਿਬ, 7 ਮਾਰਚ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰ ਪਾਲ)-ਸ਼੍ਰੋਮਣੀ ਅਕਾਲੀ ਦਲ ਵਲੋਂ ਹਲਕਾ ਸ੍ਰੀ ਮੁਕਤਸਰ ਸਾਹਿਬ ਵਿਖੇ ਕੀਤੀ ਜਾਣ ਵਾਲੀ 'ਪੰਜਾਬ ਬਚਾਓ' ਵਿਸ਼ਾਲ ਰੈਲੀ ਦੀ ਤਿਆਰੀ ਸੰਬੰਧੀ ਅੱਜ ਭਾਈ ਮਹਾਂ ਸਿੰਘ ਦੀਵਾਨ ਹਾਲ ਸ੍ਰੀ ਮੁਕਤਸਰ ਸਾਹਿਬ ਵਿਖੇ ਅਕਾਲੀ ਦਲ ਹਲਕਾ ਸ੍ਰੀ ਮੁਕਤਸਰ ਸਾਹਿਬ ਦੇ ਵਰਕਰਾਂ ਦੀ ਮੀਟਿੰਗ ਕੀਤੀ ਗਈ | ਇਸ ਮੀਟਿੰਗ ਦੀ ਪ੍ਰਧਾਨਗੀ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਤੇ ਹਲਕਾ ਸ੍ਰੀ ਮੁਕਤਸਰ ਸਾਹਿਬ ਦੇ ਸਾਬਕਾ ਵਿਧਾਇਕ ਕੰਵਰਜੀਤ ਸਿੰਘ ਰੋਜ਼ੀ ਬਰਕੰਦੀ ਨੇ ਕੀਤੀ | ਇਸ ਮੌਕੇ ਬੋਲਦਿਆਂ ਰੋਜ਼ੀ ਬਰਕੰਦੀ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਸ੍ਰੀ ਮੁਕਤਸਰ ਸਾਹਿਬ ਵਿਖੇ 'ਪੰਜਾਬ ਬਚਾਓ' ਮੁਹਿੰਮ ਤਹਿਤ ਕੀਤੀਆਂ ਜਾ ਰਹੀਆਂ ਰੈਲੀਆਂ ਤਹਿਤ 6 ਅਪ੍ਰੈਲ ਨੂੰ ਰੈਲੀ ਨੂੰ ਸੰਬੋਧਨ ਕਰਨਗੇ | ਉਨ੍ਹਾਂ ਕਿਹਾ ਕਿ ਹਲਕਾ ਸ੍ਰੀ ਮੁਕਤਸਰ ਸਾਹਿਬ ਦੀ 'ਪੰਜਾਬ ਬਚਾਓ' ਰੈਲੀ ਮਾਘੀ ਕਾਨਫ਼ਰੰਸ ਵਾਲੀ ਜਗ੍ਹਾ 'ਤੇ ਹੀ ਮਲੋਟ ਰੋਡ ਬਾਈਪਾਸ ਸ੍ਰੀ ਮੁਕਤਸਰ ਸਾਹਿਬ ਵਿਖੇ 6 ਅਪ੍ਰੈਲ ਨੂੰ ਸਵੇਰੇ 10 ਵਜੇ ਸ਼ੁਰੂ ਹੋਵੇਗੀ | ਉਨ੍ਹਾਂ ਇਸ ਸੰਬੰਧੀ ਵਰਕਰਾਂ ਦੀਆਂ ਡਿਊਟੀਆਂ ਲਗਾਈਆਂ ਅਤੇ ਇਲਾਕਾ ਵਾਸੀਆਂ ਨੂੰ ਵੱਡੀ ਗਿਣਤੀ ਵਿਚ ਇਸ ਕਾਨਫ਼ਰੰਸ 'ਚ ਸ਼ਾਮਿਲ ਹੋਣ ਦੀ ਅਪੀਲ ਕੀਤੀ | ਉਨ੍ਹਾਂ ਕਿਹਾ ਕਿ ਪੰਜਾਬ ਨੂੰ ਤਰੱਕੀ ਤੇ ਖ਼ੁਸ਼ਹਾਲੀ ਵੱਲ ਲਿਜਾਣ ਲਈ ਸ਼੍ਰੋਮਣੀ ਅਕਾਲੀ ਦਲ ਨੂੰ ਮਜ਼ਬੂਤ ਕਰਨ ਦੀ ਲੋੜ ਹੈ ਅਤੇ ਪਹਿਲਾਂ ਵੀ ਜਦੋਂ ਅਕਾਲੀ ਸਰਕਾਰ ਪੰਜਾਬ ਵਿਚ ਸੀ ਤਾਂ ਉਸ ਸਮੇਂ ਹੀ ਵੱਡੀ ਪੱਧਰ 'ਤੇ ਸੂਬੇ ਵਿਚ ਵਿਕਾਸ ਕਾਰਜ ਹੋਏ | ਜਦਕਿ ਆਮ ਆਦਮੀ ਪਾਰਟੀ ਦੀ ਸਰਕਾਰ ਵਿਚ ਵਿਕਾਸ ਕੰਮ ਬਿਲਕੁਲ ਠੱਪ ਪਏ ਹਨ ਅਤੇ ਪਹਿਲਾਂ ਕਾਂਗਰਸ ਸਰਕਾਰ ਸਮੇਂ ਵੀ ਵਿਕਾਸ ਕੰਮਾਂ ਵੱਲ ਧਿਆਨ ਨਹੀਂ ਦਿੱਤਾ ਗਿਆ | ਇਸ ਕਰਕੇ ਪੰਜਾਬ ਸੂਬਾ ਪੱਛੜ ਕੇ ਰਹਿ ਗਿਆ ਹੈ | ਉਨ੍ਹਾਂ ਕਿਹਾ ਕਿ ਪੰਜਾਬ ਦੀ ਤਰੱਕੀ ਤੇ ਖ਼ੁਸ਼ਹਾਲੀ ਲਈ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਸੂਬੇ ਵਿਚ ਲਿਆਉਣਾ ਬਹੁਤ ਜ਼ਰੂਰੀ ਹੈ | ਇਸ ਮੀਟਿੰਗ ਨੂੰ ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਜਨਰਲ ਸਕੱਤਰ ਜਗਜੀਤ ਸਿੰਘ ਹਨੀ ਫ਼ੱਤਣਵਾਲਾ, ਇਸਤਰੀ ਵਿੰਗ ਦੀ ਪ੍ਰਧਾਨ ਬੀਬੀ ਹਰਗੋਬਿੰਦ ਕੌਰ, ਜ਼ਿਲ੍ਹਾ ਯੋਜਨਾ ਬੋਰਡ ਦੇ ਸਾਬਕਾ ਚੇਅਰਮੈਨ ਜਥੇਦਾਰ ਹੀਰਾ ਸਿੰਘ ਚੜੇਵਾਨ, ਸੀਨੀਅਰ ਅਕਾਲੀ ਆਗੂ ਜਗਤਾਰ ਸਿੰਘ ਪੱਪੀ ਬਰਾੜ, ਨਗਰ ਕੌਂਸਲ ਦੇ ਸਾਬਕਾ ਪ੍ਰਧਾਨ ਹਰਪਾਲ ਸਿੰਘ ਬੇਦੀ ਆਦਿ ਨੇ ਸੰਬੋਧਨ ਕੀਤਾ | ਬੁਲਾਰਿਆਂ ਨੇ ਕਿਹਾ ਕਿ ਸ੍ਰੀ ਮੁਕਤਸਰ ਸਾਹਿਬ ਵਿਖੇ ਸ਼੍ਰੋਮਣੀ ਅਕਾਲੀ ਦਲ ਦੀ 'ਪੰਜਾਬ ਬਚਾਓ' ਰੈਲੀ ਵਿਚ ਵੱਡਾ ਇਕੱਠ ਹੋਵੇਗਾ | ਬੁਲਾਰਿਆਂ ਨੇ ਸ਼੍ਰੋਮਣੀ ਅਕਾਲੀ ਦਲ ਦੀਆਂ ਨੀਤੀਆਂ ਦੀ ਪ੍ਰਸੰਸਾ ਕੀਤੀ ਹੈ ਤੇ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਹਰ ਫ਼ਰੰਟ 'ਤੇ ਫ਼ੇਲ੍ਹ ਸਰਕਾਰ ਦੱਸਿਆ | ਸਟੇਜ ਦੀ ਕਾਰਵਾਈ ਜ਼ਿਲ੍ਹਾ ਸਕੱਤਰ ਜਨਰਲ ਬਿੰਦਰ ਗੋਨਿਆਣਾ ਵਲੋਂ ਚਲਾਈ ਗਈ | ਇਸ ਮੌਕੇ ਸ਼੍ਰੋਮਣੀ ਕਮੇਟੀ ਮੈਂਬਰ ਜਥੇਦਾਰ ਨਵਤੇਜ ਸਿੰਘ ਕਾਉਣੀ, ਸੀਨੀਅਰ ਅਕਾਲੀ ਆਗੂ ਗੁਰਦੀਪ ਸਿੰਘ ਮੜ੍ਹਮੱਲੂ, ਵਰਿੰਦਰ ਸਿੰਘ ਢਿੱਲੋਂ ਚੱਕ ਜਵਾਹਰੇਵਾਲਾ, ਚਰਨਜੀਤ ਸਿੰਘ ਸੱਕਾਂਵਾਲੀ, ਚਰਨ ਦਾਸ ਚੰਨਾ ਬਰੀਵਾਲਾ, ਸੀਨੀਅਰ ਅਕਾਲੀ ਆਗੂ ਜਗਵੰਤ ਸਿੰਘ ਲੰਬੀਢਾਬ, ਜਗਜੀਤ ਸਿੰਘ ਬਰਾੜ ਝੁੱਗੇ ਰਣਜੀਤਗੜ੍ਹ ਕਾਉਣੀ ਵਾਲੇ, ਪਰਮਵੀਰ ਸਿੰਘ ਭੰਡਾਰੀ, ਗੁਰਲਾਲ ਸਿੰਘ ਉਦੇਕਰਨ, ਗੁਰਸਾਹਿਬ ਸਿੰਘ ਬਰਾੜ ਸੰਗਰਾਣਾ, ਅੰਮਿ੍ਤਪਾਲ ਸਿੰਘ ਪਾਇਲਟ ਜੰਡੋਕੇ, ਸਰਕਲ ਪ੍ਰਧਾਨ ਬਲਜਿੰਦਰ ਸਿੰਘ ਰੰਗਪੁਰੀ, ਕਿ੍ਸ਼ਨ ਕੁਮਾਰ ਕ੍ਰਾਂਤੀ, ਦਲਜੀਤ ਸਿੰਘ ਲਾਡਾ ਬਰਾੜ ਸੀਰਵਾਲੀ, ਜਸਬੀਰ ਸਿੰਘ ਰਾਜਾ ਸੰਗੂਧੌਣ, ਗੁਰਬਾਜ ਸਿੰਘ ਮੜ੍ਹਮੱਲੂ, ਨੰਬਰਦਾਰ ਬੇਅੰਤ ਸਿੰਘ ਲਾਲੀ ਸੰਗੂਧੌਣ, ਗੁਰਲਾਲ ਸਿੰਘ ਥਾਂਦੇਵਾਲਾ, ਗੁਰਪ੍ਰੀਤ ਸਿੰਘ ਭੁੱਲਰ ਮਾਨ ਸਿੰਘ ਵਾਲਾ, ਸਾਬਕਾ ਸਰਪੰਚ ਜਸਬੀਰ ਸਿੰਘ ਸੰਧੂ ਜੰਮੂਆਣਾ, ਨਵਦੀਪ ਸਿੰਘ ਨਿੰਮਾ ਸੰਧੂ ਜੰਮੂਆਣਾ, ਅਮਰਜੀਤ ਸਿੰਘ ਖੋਖਰ, ਹਰਨੇਕ ਸਿੰਘ ਬੁੱਟਰ, ਪਰਮਿੰਦਰ ਸਿੰਘ ਪਾਸ਼ਾ, ਬਰਨੇਕ ਸਿੰਘ ਦਿਓਲ, ਗੁਰਜੰਟ ਸਿੰਘ ਬਰਾੜ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਸੰਧਵਾਂ 'ਚ ਪਾਰਕ ਬਣਾਇਆ ਜਾਵੇਗਾ-ਮਣੀ ਧਾਲੀਵਾਲ ਅਗਲੀ ਖ਼ਬਰ ਹਰ ਔਕੜ ਤੇ ਚੁਣੌਤੀ ਦਾ ਡਟ ਕੇ ਸਾਹਮਣਾ ਕਰਨ ਵਾਲੀਆਂ ਔਰਤਾਂ ਨੇ ਹੀ ਪਾਈ ਮੰਜ਼ਿਲ <br/>
Ad Position 24