ਭਾਜਪਾ ਵਰਕਰਾਂ ਦੀ ਜੈਤੋ ਵਿਖੇ ਹੋਈ ਮੀਟਿੰਗ
ਅਜੀਤ ਡੈਸਕ
08-03-2026
ਜੈਤੋ, 7 ਮਾਰਚ (ਗੁਰਚਰਨ ਸਿੰਘ ਗਾਬੜੀਆ)-ਭਾਰਤੀ ਜਨਤਾ ਪਾਰਟੀ ਦੀ ਬਦਲਾਅ ਰੈਲੀ 14 ਮਾਰਚ ਨੂੰ ਮੋਗਾ ਵਿਖੇ ਸ੍ਰੀ ਅਮਿਤ ਸ਼ਾਹ ਗ੍ਰਹਿ ਮੰਤਰੀ ਭਾਰਤ ਸਰਕਾਰ ਦੀ ਅਗਵਾਈ ਹੇਠ ਕੀਤੀ ਜਾ ਰਹੀ ਹੈ | ਇਸ ਰੈਲੀ ਨੂੰ ਕਾਮਯਾਬ ਕਰਨ ਲਈ ਵਿਧਾਨ ਸਭਾ ਹਲਕਾ ਜੈਤੋ ਦੇ ਪਿੰਡ ਚੰਦ ਭਾਨ ਵਿਖੇ ਜਸਪਾਲ ਸਿੰਘ ਪੰਜਗਰਾਈਾ ਮੀਤ ਪ੍ਰਧਾਨ ਪੰਜਾਬ ਭਾਰਤੀ ਜਨਤਾ ਪਾਰਟੀ ਐਸ.ਸੀ ਮੋਰਚਾ ਪੰਜਾਬ ਨੇ ਵਿਧਾਨ ਸਭਾ ਹਲਕਾ ਜੈਤੋ ਦੇ ਵਰਕਰਾਂ ਨਾਲ ਮੀਟਿੰਗ ਕੀਤੀ | ਇਸ ਮੌਕੇ ਕਈ ਪਰਿਵਾਰ ਭਾਰਤੀ ਜਨਤਾ ਪਾਰਟੀ ਵਿਚ 'ਚ ਸ਼ਾਮਿਲ ਹੋਏ ਜਿਨ੍ਹਾਂ ਨੂੰ ਪਾਰਟੀ ਦਾ ਸਿਰੋਪਾ ਪਾ ਕੇ ਸਨਮਾਨਿਤ ਕੀਤਾ ਗਿਆ | ਜਸਪਾਲ ਸਿੰਘ ਪੰਜਗਰਾਈਾ ਨੇ ਕਿਹਾ ਕਿ ਮੋਗਾ ਰੈਲੀ ਦੇ ਸੰਬੰਧ ਵਿਚ ਵਿਧਾਨ ਸਭਾ ਹਲਕਾ ਜੈਤੋ ਦੇ ਇੰਚਾਰਜ ਸਾਬਕਾ ਮੈਂਬਰ ਪਾਰਲੀਮੈਂਟ ਜਗਮੀਤ ਸਿੰਘ ਬਰਾੜ ਦੀ ਅਗਵਾਈ ਵਿਚ ਵੱਡਾ ਕਾਫ਼ਲਾ ਲੈ ਕੇ ਕਾਮਯਾਬ ਕਰਨਗੇ |
ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਭਾਰਤੀ ਜਨਤਾ ਪਾਰਟੀ ਦੀਆਂ ਲੋਕ ਪੱਖੀ ਨੀਤੀਆਂ ਵੇਖ ਕੇ ਭਾਜਪਾ ਵਿਚ ਸ਼ਾਮਿਲ ਹੋ ਰਹੇ ਹਨ | ਉਨ੍ਹਾਂ ਕਿਹਾ ਕਿ ਅਮਿਤ ਸ਼ਾਹ ਦੀ ਮੋਗਾ ਰੈਲੀ ਪੰਜਾਬ ਵਿਚ 2027 ਦੀ ਸਰਕਾਰ ਬਣਨ ਦਾ ਮੁੱਢ ਬੰਨ੍ਹੇਗੀ, ਜਿਸ ਵਿਚ ਬਹੁਤ ਸਾਰੇ ਸਿਆਸੀ ਲੋਕ ਭਾਜਪਾ ਵਿਚ ਸ਼ਾਮਿਲ ਵੀ ਹੋਣਗੇ | ਉਨ੍ਹਾਂ ਕਿਹਾ ਕਿ ਅੱਜ ਪੰਜਾਬ ਦੇ ਲੋਕਾਂ ਦਾ ਵਿਸ਼ਵਾਸ ਭਾਜਪਾ ਲਈ ਬਣ ਚੁੱਕਾ ਹੈ ਕਿਉਂਕਿ ਭਾਜਪਾ ਹੀ ਪੰਜਾਬ ਦੇ ਵਿਕਾਸ ਅਤੇ ਪੰਜਾਬ ਵਿਚੋਂ ਨਸ਼ਾ ਖਤਮ ਕਰਕੇ ਨੌਜਵਾਨੀ ਨੂੰ ਬਚਾ ਸਕਦੀ ਹੈ | ਇਸ ਮੌਕੇ ਸੁਖਦੇਵ ਸਿੰਘ, ਹਰਿਮੰਦਰ ਸਿੰਘ ਬਰਾੜ, ਲਖਵੀਰ ਸਿੰਘ ਢਿੱਲਵਾਂ, ਬਲਵਿੰਦਰ ਸਿੰਘ ਬਰਗਾੜੀ, ਗੁਰਾ ਸਿੰਘ ਵਾੜਾ ਭਾਈਕਾ ਅਤੇ ਹੋਰ ਆਗੂ ਹਾਜ਼ਰ ਸਨ |