09-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-03-2026

ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੀ ਹੋਈ ਮੀਟਿੰਗ

Ad Position 21
No active advertisement
ਅਜੀਤ ਡੈਸਕ 08-03-2026
ਸਾਦਿਕ, 7 ਮਾਰਚ (ਗੁਰਭੇਜ ਸਿੰਘ ਚੌਹਾਨ)-ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਰਛਪਾਲ ਸਿੰਘ ਬਰਾੜ ਘੁੱਦੂਵਾਲਾ ਦੀ ਅਗਵਾਈ ਹੇਠ ਗੁਰਦੁਆਰਾ ਬਾਉਲੀ ਸਾਹਿਬ ਵਿਖੇ ਹੋਈ | ਮੀਟਿੰਗ ਦੌਰਾਨ ਕਿਸਾਨਾਂ ਦੇ ਮਸਲੇ ਵਿਚਾਰ ਗਏ | ਸ: ਬਰਾੜ ਨੇ ਕਿਹਾ ਕਿ ਕਿਸਾਨ ਸੰਯੁਕਤ ਮੋਰਚੇ ਵਲੋਂ ਜੋ ਬਰਨਾਲਾ ਵਿਖੇ 10 ਮਾਰਚ ਨੂੰ ਮਹਾਂ ਪੰਚਾਇਤ ਕੀਤੀ ਜਾ ਰਹੀ ਹੈ | ਉਸ ਵਿਚ ਜ਼ਿਲ੍ਹਾ ਫ਼ਰੀਦਕੋਟ ਦੇ ਵਰਕਰਾਂ ਵਲੋਂ ਵੱਡੀ ਗਿਣਤੀ ਵਿਚ ਸ਼ਮੂਲੀਅਤ ਕੀਤੀ ਜਾਵੇਗੀ | ਉਨ੍ਹਾਂ ਮੰਗ ਕੀਤੀ ਕਿ ਭਾਰਤ ਅਮਰੀਕਾ ਖੇਤੀ ਸਮਝੌਤਾ ਅਤੇ ਬਿਜਲੀ ਸੋਧ ਬਿੱਲ ਰੱਦ ਕੀਤੇ ਜਾਣ | ਇਸ ਤੋਂ ਇਲਾਵਾ ਇਲਾਕੇ ਵਿਚ ਵੱਧ ਰਹੀਆਂ ਮੋਟਰਾਂ ਤੇ ਟਰਾਂਸਫਾਰਮਰਾਂ ਅਤੇ ਹੋਰ ਚੋਰੀਆਂ ਨੂੰ ਠੱਲ੍ਹ ਪਾਉਣ ਦੀ ਮੰਗ ਕੀਤੀ ਗਈ | ਸਮਾਣਾ ਵਿਖੇ ਭਾਈ ਗੁਰਜੀਤ ਸਿੰਘ ਵਲੋਂ ਚੱਲ ਰਹੇ ਮੋਰਚੇ ਦੀ ਹਮਾਇਤ ਕਰਦਿਆਂ ਕਿਸਾਨ ਆਗੂਆਂ ਨੇ ਮੰਗ ਕੀਤੀ ਕਿ ਪੰਜਾਬ ਅਤੇ ਭਾਰਤ ਸਰਕਾਰ ਭਾਈ ਗੁਰਜੀਤ ਸਿੰਘ ਦੀਆਂ ਜਾਇਜ਼ ਮੰਗਾਂ 'ਤੇ ਗੌਰ ਕਰਦਿਆਂ ਫ਼ੌਰਨ ਬੇਅਦਬੀ ਮਾਮਲੇ ਦਾ ਕਾਨੂੰਨ ਬਣਾ ਕੇ ਹੱਲ ਕੱਢਿਆ ਜਾਵੇ | ਪੰਜਾਬ ਵਿਚ ਵਿਕ ਰਿਹਾ ਨਕਲੀ ਦੁੱਧ ਤੇ ਮਠਿਆਈਆਂ ਦੀ ਬਾਰੀਕੀ ਨਾਲ ਜਾਂਚ ਕਰਕੇ ਜ਼ਹਿਰ ਪਰੋਸਣ ਵਾਲੇ ਸਮਾਜ ਵਿਰੋਧੀ ਅਨਸਰਾਂ ਖਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ | ਇਸ ਮੌਕੇ ਨਛੱਤਰ ਸਿੰਘ ਕਿੰਗਰਾ ਜ਼ਿਲ੍ਹਾ ਜਨਰਲ ਸਕੱਤਰ, ਨਰ ਸਿੰਘ ਕਿੰਗਰਾ ਬਲਾਕ ਆਗੂ, ਹਰਮੇਲ ਸਿੰਘ ਹਰਦਿਆਲੇਆਣਾ ਜ਼ਿਲ੍ਹਾ ਯੂਥ ਪ੍ਰਧਾਨ, ਤਰਸੇਮ ਸਿੰਘ ਹਰਦਿਆਲੇਆਣਾ ਬਲਾਕ ਆਗੂ, ਜੁਗਰਾਜ ਸਿੰਘ ਗੋਲੇਵਾਲੀਆ ਬਲਾਕ ਪ੍ਰਧਾਨ ਫ਼ਰੀਦਕੋਟ, ਬਾਬੂ ਸਿੰਘ ਨੰਬਰਦਾਰ, ਕੁਲਵੰਤ ਸਿੰਘ ਢਿੱਲੋਂ, ਗੁਰਜੀਤ ਸਿੰਘ ਅਹਿਲ, ਤਰਸੇਮ ਸਿੰਘ ਅਹਿਲ, ਗੁਰਨੇਕ ਸਿੰਘ ਘੁੱਦੂਵਾਲਾ ਬਲਾਕ ਆਗੂ , ਨਿਰਮਲ ਸਿੰਘ ਤੇ ਬੇਅੰਤ ਸਿੰਘ ਦੀਪ ਸਿੰਘ ਵਾਲਾ ਆਦਿ ਵੀ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਸ੍ਰੀ ਅਗਰਵਾਲ ਸਭਾ ਜੈਤੋ ਦੀ ਹੋਈ ਮਾਸਿਕ ਮੀਟਿੰਗ ਅਗਲੀ ਖ਼ਬਰ ਭਾਜਪਾ ਵਰਕਰਾਂ ਦੀ ਜੈਤੋ ਵਿਖੇ ਹੋਈ ਮੀਟਿੰਗ
Ad Position 24